ਕਿਸਾਨੀ ਵਿਰੋਧੀ ਬਿੱਲਾਂ ਦੇ ਖ਼ਿਲਾਫ 26 ਮਾਰਚ ਨੂੰ ਹੋਵੇਗਾ ਮੁਕੰਮਲ ਭਾਰਤ ਬੰਦ
Published : Mar 10, 2021, 8:43 pm IST
Updated : Mar 10, 2021, 8:43 pm IST
SHARE ARTICLE
Farmer protest
Farmer protest

- ਕਿਸਾਨ ਮੋਰਚੇ ਵੱਲੋਂ 15 ਮਾਰਚ ਨੂੰ ਦੇਸ਼ ਵਿਆਪੀ ਟਰੇਡ ਯੂਨੀਅਨ ਨਾਲ ਮਿਲ ਕੇ ਸਾਂਝਾ ਸੰਘਰਸ਼ ਕੀਤਾ ਜਾਵੇਗਾ

ਨਵੀਂ ਦਿੱਲੀ: ਕਿਸਾਨ ਮੋਰਚਾ ਵਿੱਢਿਆ ਸੰਘਰਸ਼ ਹੋਰ ਤਿੱਖਾ ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨੀ ਅੰਦੋਲਨ ਨੂੰ ਭਾਰਤ ਪੱਧਰ ‘ਤੇ ਮਜ਼ਬੂਤ ਕਰਨ ਲਈ ਦੇਸ਼ ਦੇ ਵਿਚ ਵੱਖ ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।  ਸੰਯੁਕਤ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੀ 26 ਮਾਰਚ ਨੂੰ ਪੂਰਾ ਭਾਰਤ ਬੰਦ ਕੀਤਾ ਜਾਵੇਗਾ।

farmer protest farmer protestਕਿਸਾਨ ਮੋਰਚੇ ਵੱਲੋਂ 15 ਮਾਰਚ ਨੂੰ ਦੇਸ਼ ਵਿਆਪੀ ਟਰੇਡ ਯੂਨੀਅਨ ਨਾਲ ਮਿਲ ਕੇ ਸਾਂਝਾ ਸੰਘਰਸ਼ ਕੀਤਾ ਜਾਵੇਗਾ  ਕਿਸਾਨ ਆਗੂਆਂ ਨੇ ਦੱਸਿਆ ਕਿ  ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਪੰਜ ਸੂਬਿਆਂ ਵਿੱਚ  ਚੋਂ  ਭਾਜਪਾ ਸਬਕ ਸਿਖਾਉ ਮੁਹਿੰਮ ਤਹਿਤ ਪ੍ਰਚਾਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਆਪਣੀਆਂ ਸਟੇਜਾਂ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕੀਤਾ ਜਾਵੇਗਾ।

farmer protest farmer protestਆਗੂਆਂ ਨੇ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਦੇ ਵਾਧੇ ਅਤੇ ਰੇਲਵੇ ਦੇ ਨਿਜੀਕਰਨ ਦੇ ਖ਼ਿਲਾਫ਼ ਟਰੇਡ ਯੂਨੀਅਨਾਂ ਨਾਲ ਮਿਲ ਕੇ ਸਾਂਝੇ ਤੌਰ ‘ਤੇ 15 ਮਾਰਚ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਕਿਸਾਨ ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਵਿੱਚ ਵੱਖ ਵੱਖ ਥਾਵਾਂ ਤੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਇਸ ਦੇ ਨਾਲ ਹੀ SDM ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਦਿੱਤੇ ਜਾਣਗੇ। ਦੇਸ਼ ਵਿਚ ਵੱਖ-ਵੱਖ ਥਾਵਾਂ ਤੇ ਚਲ ਰਹੇ ਕਿਸਾਨ ਮੋਰਚਿਆਂ ਵਿਚ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

farmer protest farmer protestਆਗੂਆਂ ਨੇ ਦੱਸਿਆ ਕਿ 17 ਮਾਰਚ ਨੂੰ ਦੇਸ਼ ਵਿਆਪੀ ਟਰੇਡ ਯੂਨੀਅਨ,ਟਰੱਕ ਉਪਰੇਟਰ, ਬੱਸਾਂ ਵਾਲੇ ਅਤੇ ਵੱਖ ਵੱਖ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕੀਤੀ ਜਾਵੇਗੀ । ਸਿੰਘੂ ਬਾਰਡਰ ਤੇ ਹੀ ਕਨਵੈਨਸਨ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਪਾਰੀ ,ਛੋਟੇ ਦੁਕਾਨਦਾਰ ਅਤੇ ਹੋਰ ਵਰਗ ਦੇ ਲੋਕ ਵੀ ਸ਼ਮੂਲੀਅਤ ਕਰਨਗੇ।ਕਿਸਾਨ ਆਗੂਆਂ ਨੇ ਦੱਸਿਆ ਕਿ 19 ਮਾਰਚ ਨੂੰ ਮੰਡੀ ਬਚਾਓ ਖੇਤੀ ਬਚਾਓ ਤਹਿਤ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੁਜ਼ਾਹਰਾ ਲਹਿਰ ਨੂੰ ਸਮਰਪਿਤ ਪ੍ਰੋਗਰਾਮ ਦਿੱਲੀ ਦੇ ਬਾਰਡਰਾਂ ਉੱਤੇ ਹੀ ਮਨਾਏ ਜਾਣਗੇ । ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਐਫਸੀਆਈ  ਦੇ ਸਬੰਧ ਵਿਚ ਬਣਾਏ ਗਏ ਕਾਨੂੰਨਾਂ ਦੇ ਵਿਰੋਧ ਵਿੱਚ  ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

PM Modi PM Modiਆਗੂਆਂ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਥੀਆਂ ਦੇ ਸ਼ਹੀਦੀ ਦਿਹਾੜਾ ਵੀ ਦਿੱਲੀ ਬਾਰਡਰਾਂ ਤੇ ਹੀ ਮਨਾਇਆ ਜਾਵੇਗਾ। ਨੌਜਵਾਨ ਭਗਤ ਸਿੰਘ ਵਰਗੀਆਂ ਪੱਗਾਂ ਬੰਨ੍ਹ ਕੇ ਦਿੱਲੀ ਬਾਰਡਰਾਂ ਵੱਲ ਪਹੁੰਚਣ ਦੀ ਅਪੀਲ ਕੀਤੀ ਗਈ ਹੈ।  ਕਿਸਾਨ ਆਗੂਆਂ ਨੇ ਦੱਸਿਆ ਕਿ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ , ਉਨ੍ਹਾਂ ਕਿਹਾ ਕਿ 26 ਮਾਰਚ ਨੂੰ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਨੂੰ ਬੈਠੇ 4 ਮਹੀਨੇ ਹੋ ਜਾਣਗੇ। 26 ਮਾਰਚ ਨੂੰ ਸਵੇਰ ਤੋਂ ਸ਼ਾਮ ਤੱਕ ਭਾਰਤ ਮਕੰਮਲ ਬੰਦ ਕੀਤਾ ਜਾਵੇਗਾ।

Farmers ProtestFarmers Protestਆਗੂਆਂ ਨੇ ਦੱਸਿਆ ਕਿ 28 ਮਾਰਚ ਨੂੰ ਹੋਲੀ ਵਾਲੇ ਦਿਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਧਰਨਿਆਂ ਨੂੰ ਖਾਲੀ ਨਹੀਂ ਕੀਤਾ ਜਾਵੇਗਾ ਅਤੇ ਧਰਨੇ ਵਿਚ ਕਿਸਾਨਾਂ ਦੀ ਸ਼ਮੂਲੀਅਤ ਵਿਚ ਵਾਧਾ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement