H3N2 Virus : ਕੋਰੋਨਾ ਤੋਂ ਬਾਅਦ ਹੁਣ ਵਧਿਆ ਇੱਕ ਹੋਰ ਵਾਇਰਸ ਦਾ ਖ਼ਤਰਾ

By : KOMALJEET

Published : Mar 10, 2023, 10:59 am IST
Updated : Mar 10, 2023, 10:59 am IST
SHARE ARTICLE
Representational Image
Representational Image

ਕਰਨਾਟਕ ਵਿੱਚ H3N2 ਕਾਰਨ ਹੋਈ ਪਹਿਲੀ ਮੌਤ 


ਬੈਂਗਲੁਰੂ: ਕਰਨਾਟਕ ਵਿੱਚ H3N2 ਵਾਇਰਸ ਦਾ ਸ਼ਿਕਾਰ ਹੋਏ ਇੱਕ ਬਜ਼ੁਰਗ ਦੀ ਮੌਤ ਹੋ ਗਈ। ਸੂਬੇ ਦੇ ਸਿਹਤ ਵਿਭਾਗ ਦੇ ਕਮਿਸ਼ਨਰ ਰਣਦੀਪ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। 

ਦੱਸਿਆ ਜਾ ਰਿਹਾ ਹੈ ਕਿ ਇਥੇ ਬੁਖਾਰ, ਜ਼ੁਕਾਮ ਅਤੇ ਗਲੇ ਦੀ ਸਮੱਸਿਆ ਤੋਂ ਪੀੜਤ 85 ਸਾਲਾ ਵਿਅਕਤੀ ਦੀ ਮੌਤ ਹੋ ਗਈ। ਰਾਜ ਦੇ ਜ਼ਿਲ੍ਹਿਆਂ ਵਿੱਚ H3N2 ਵਾਇਰਸ ਪਹਿਲਾਂ ਹੀ ਵੱਧ ਗਿਆ ਹੈ। ਸੂਬੇ ਵਿੱਚ 50 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ ਹਸਨ ਵਿੱਚ ਛੇ ਲੋਕਾਂ ਦੇ H3N2 ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। 

ਇਹ ਵੀ ਪੜ੍ਹੋ: 9 ਹਜ਼ਾਰ ਤੋਂ ਵੱਧ ਦਾ ਕੱਟਿਆ ਚਲਾਨ ਤਾਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਬਰਾਮਦ

ਅਜਿਹੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਕੋਮਰਬਿਡੀਟੀ ਦੀ ਨਿਗਰਾਨੀ ਕਰਨ ਲਈ ਕਦਮ ਚੁੱਕੇ ਹਨ। ਕਮਿਸ਼ਨਰ ਰਣਦੀਪ ਨੇ ਇਸ ਪਹਿਲੀ ਮੌਤ ਦਾ ਆਡਿਟ ਕਰਵਾਉਣ ਦੀ ਸਲਾਹ ਦਿੱਤੀ ਅਤੇ ਜਿਨ੍ਹਾਂ ਨੇ ਸਵੈ-ਸਹਾਇਤਾ ਨਾਲ ਇਲਾਜ ਨਹੀਂ ਕਰਵਾਇਆ, ਉਨ੍ਹਾਂ ਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਸਾਵਧਾਨੀ ਦੇ ਤੌਰ 'ਤੇ ਮ੍ਰਿਤਕ ਵਿਅਕਤੀ ਦੇ ਪਿੰਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਡਾਕਟਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਬਿਮਾਰ ਲੋਕਾਂ ਦੀ ਜਾਂਚ ਲਈ ਨਮੂਨੇ ਲੈਬ ਨੂੰ ਭੇਜੇ ਜਾ ਰਹੇ ਹਨ। ਸਿਹਤ ਮੰਤਰੀ ਡਾ. ਕੇ ਸੁਧਾਕਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਲਾਗ ਨੂੰ ਫੈਲਣ ਤੋਂ ਰੋਕਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ H3N2 ਵਾਇਰਸ ਨਾਲ ਲਾਗ ਘੱਟੋ-ਘੱਟ 5 ਤੋਂ 7 ਦਿਨਾਂ ਤੱਕ ਰਹਿੰਦੀ ਹੈ। ਗਰਭਵਤੀ ਔਰਤਾਂ, ਬੱਚੇ ਅਤੇ ਬਜ਼ੁਰਗ ਇਨਫੈਕਸ਼ਨ ਲਈ ਜ਼ਿਆਦਾ ਸੰਵੇਦਨਸ਼ੀਲ ਹੁੰਦੇ ਹਨ। 15 ਤੋਂ 65 ਸਾਲ ਦੀ ਉਮਰ ਦੇ ਲੋਕਾਂ ਨੂੰ ਸੰਕਰਮਿਤ ਹੋਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਇਸ ਲਈ, ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਸ ਉਮਰ ਵਰਗ ਦੇ ਲੋਕਾਂ ਅਤੇ ਹਰ ਕਿਸੇ ਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement