
ਵਿਧਵਾਵਾਂ ਨੂੰ ਸਿਆਸੀ ਫਾਇਦੇ ਲਈ ਵਰਤ ਰਹੀ ਭਾਜਪਾ: ਅਸ਼ੋਕ ਗਹਿਲੋਤ
ਜੈਪੁਰ: ਰਾਜਸਥਾਨ ਪੁਲਿਸ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਨੇਤਾ ਕਿਰੋੜੀ ਲਾਲ ਮੀਨਾ ਨੂੰ ਹਿਰਾਸਤ ਵਿਚ ਲੈ ਲਿਆ, ਜੋ ਜੈਪੁਰ ਵਿਚ ਪੁਲਵਾਮਾ ਅੱਤਵਾਦੀ ਹਮਲੇ ਵਿਚ ਮਾਰੇ ਗਏ ਜਵਾਨਾਂ ਦੀਆਂ ਵਿਧਵਾਵਾਂ ਦੁਆਰਾ ਪਰਿਵਾਰਾਂ ਲਈ ਨੌਕਰੀਆਂ ਅਤੇ ਹੋਰ ਮੁੱਦਿਆਂ ਲਈ ਆਯੋਜਿਤ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਲਜ਼ਾਮ ਲਗਾਇਆ ਹੈ ਕਿ ਮੀਨਾ ਵਿਧਵਾਵਾਂ ਨੂੰ ਸਿਆਸੀ ਫਾਇਦੇ ਲਈ ਵਰਤ ਰਹੇ ਹਨ, ਜਦਕਿ ਮੀਨਾ ਨੇ ਪੁਲਿਸ 'ਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।
ਇਹ ਵੀ ਪੜ੍ਹੋ: ਪੰਜਾਬ ਬਜਟ 2023-24: ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤਾ ਪੰਜਾਬ ਦਾ ਬਜਟ, ਜਾਣੋ ਅਹਿਮ ਪਹਿਲੂ
ਉਹਨਾਂ ਕਿਹਾ, "ਪੁਲਿਸ ਨੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੈਂ ਬਹਾਦਰ ਔਰਤਾਂ, ਨੌਜਵਾਨਾਂ, ਬੇਰੁਜ਼ਗਾਰਾਂ ਅਤੇ ਗਰੀਬਾਂ ਦੀ ਕਿਰਪਾ ਨਾਲ ਬਚ ਗਿਆ। ਮੈਂ ਜ਼ਖਮੀ ਹਾਂ ਅਤੇ ਮੈਨੂੰ ਗੋਵਿੰਦਗੜ੍ਹ ਹਸਪਤਾਲ ਤੋਂ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।" 2019 ਦੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਸੀਆਰਪੀਐਫ ਜਵਾਨਾਂ ਦੀਆਂ ਵਿਧਵਾਵਾਂ ਨੂੰ ਅੱਜ ਸਵੇਰੇ 3 ਵਜੇ ਜੈਪੁਰ ਵਿਚ ਕਾਂਗਰਸ ਨੇਤਾ ਸਚਿਨ ਪਾਇਲਟ ਦੀ ਰਿਹਾਇਸ਼ ਦੇ ਬਾਹਰੋਂ ਹਟਾ ਦਿੱਤਾ ਗਿਆ। ਪੁਲਿਸ ਨੇ ਉਹਨਾਂ ਨੂੰ ਉਹਨਾਂ ਦੇ ਰਿਹਾਇਸ਼ੀ ਖੇਤਰਾਂ ਦੇ ਨੇੜਲੇ ਹਸਪਤਾਲਾਂ ਵਿਚ ਟ੍ਰਾਂਸਫਰ ਕਰ ਦਿੱਤਾ।
ਇਹ ਵੀ ਪੜ੍ਹੋ: ਬਜਟ ਸੁਣ ਕੇ ਸਾਨੂੰ ਨਾਮੋਸ਼ੀ ਹੋਈ, ਲੋਕਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ: ਪ੍ਰਤਾਪ ਸਿੰਘ ਬਾਜਵਾ
ਭਾਜਪਾ ਨੇ ਇਸ ਕਾਰਵਾਈ ਨੂੰ 'ਵਿਧਵਾਵਾਂ ਦਾ ਅਪਮਾਨ' ਕਰਾਰ ਦਿੰਦਿਆਂ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਹੈ ਅਤੇ ਇਸ 'ਤੇ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਮੀਨਾ ਨੇ ਟਵੀਟ ਕੀਤਾ, "ਮੈਂ ਸਮਰਥਕਾਂ ਨਾਲ ਸਮੋਦ ਬਾਲਾਜੀ ਨੂੰ ਮਿਲਣ ਜਾ ਰਿਹਾ ਸੀ ਪਰ ਸਮੋਦ ਪੁਲਿਸ ਸਟੇਸ਼ਨ ਨੇ ਮੈਨੂੰ ਰੋਕਿਆ ਅਤੇ ਮੇਰੇ ਨਾਲ ਬਦਸਲੂਕੀ ਕੀਤੀ । ਅਸ਼ੋਕ ਗਹਿਲੋਤ ਸਰਕਾਰ ਇਕ ਜਨ ਪ੍ਰਤੀਨਿਧੀ ਨਾਲ ਅਜਿਹਾ ਵਿਵਹਾਰ ਕਰ ਰਹੀ ਹੈ।?
ਇਹ ਵੀ ਪੜ੍ਹੋ: ਗੋਇੰਦਵਾਲ ਜੇਲ੍ਹ ਗੈਂਗਵਾਰ: ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਸਣੇ 5 ਪੁਲਿਸ ਅਧਿਕਾਰੀ ਰਿਹਾਅ
ਦੱਸ ਦੇਈਏ ਕਿ ਪੁਲਵਾਮਾ ਅੱਤਵਾਦੀ ਹਮਲੇ 'ਚ ਮਾਰੇ ਗਏ ਜਵਾਨਾਂ ਦੀਆਂ ਵਿਧਵਾਵਾਂ 28 ਫਰਵਰੀ ਤੋਂ ਨਿਯਮਾਂ 'ਚ ਬਦਲਾਅ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ ਤਾਂ ਜੋ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਮਿਲ ਸਕੇ। ਉਹਨਾਂ ਦੀਆਂ ਹੋਰ ਮੰਗਾਂ ਵਿਚ ਸੜਕਾਂ ਦਾ ਨਿਰਮਾਣ ਅਤੇ ਉਹਨਾਂ ਦੇ ਪਿੰਡਾਂ ਵਿਚ ਸ਼ਹੀਦਾਂ ਦੇ ਬੁੱਤ ਲਗਾਉਣੇ ਸ਼ਾਮਲ ਹਨ। ਸੈਨਿਕਾਂ ਦੀਆਂ ਵਿਧਵਾਵਾਂ ਦੀ ਮੰਗ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਪੁੱਛਿਆ ਸੀ ਕਿ ਕੀ ਸ਼ਹੀਦਾਂ ਦੇ ਬੱਚਿਆਂ ਦੀਆਂ ਨੌਕਰੀਆਂ ਖੋਹ ਕੇ ਰਿਸ਼ਤੇਦਾਰਾਂ ਨੂੰ ਦੇਣਾ ਉਚਿਤ ਹੋਵੇਗਾ? ਸ਼ਹੀਦ ਜਵਾਨਾਂ ਵਿਚੋਂ ਇਕ ਦੇ ਤੀਜੇ ਬੁੱਤ ਦੀ ਮੰਗ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵਿਧਵਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਬੇਇਨਸਾਫ਼ੀ ਹੋਵੇਗੀ।