
ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨੀਸ਼ ਸਿਸੋਦੀਆ ਦਾ 7 ਦਿਨ (17 ਮਾਰਚ ਤੱਕ) ਦਾ ਰਿਮਾਂਡ ਦਿੱਤਾ ਹੈ। ਹਾਲਾਂਕਿ ਏਜੰਸੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੁਲਵਾਮਾ ਸ਼ਹੀਦਾਂ ਦੀਆਂ ਵਿਧਵਾਵਾਂ ਦੇ ਪ੍ਰਦਰਸ਼ਨ ਤੋਂ ਭਾਜਪਾ ਆਗੂ ਨੂੰ ਹਿਰਾਸਤ ਵਿਚ ਲਿਆ, ਪਾਰਟੀ ਨੇ ਲਗਾਇਆ ਇਹ ਇਲਜ਼ਾਮ
ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਈਡੀ ਅਤੇ ਸਿਸੋਦੀਆ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ ਅਤੇ ਕਿਹਾ ਕਿ ਉਹ ਕੁਝ ਸਮੇਂ ਬਾਅਦ ਫੈਸਲਾ ਸੁਣਾਉਣਗੇ। 'ਰਊਜ਼ ਐਵੇਨਿਊ' ਕੋਰਟ ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਸੀ। ਫੈਡਰਲ ਐਂਟੀ ਮਨੀ ਲਾਂਡਰਿੰਗ ਜਾਂਚ ਏਜੰਸੀ ਦੇ ਵਕੀਲ ਨੇ ਇਲਜ਼ਾਮ ਲਾਇਆ ਕਿ ਸਿਸੋਦੀਆ ਨੇ "ਘਪਲੇ" ਬਾਰੇ ਝੂਠੇ ਬਿਆਨ ਦਿੱਤੇ ਹਨ ਅਤੇ ਉਹ ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਤਾ ਲਗਾਉਣਾ ਚਾਹੁੰਦੇ ਹਨ ਅਤੇ ਹੋਰ ਮੁਲਜ਼ਮਾਂ ਨਾਲ ਉਹਨਾਂ ਦਾ ਸਾਹਮਣਾ ਕਰਵਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਬਜਟ ਸੁਣ ਕੇ ਸਾਨੂੰ ਨਾਮੋਸ਼ੀ ਹੋਈ, ਲੋਕਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ: ਪ੍ਰਤਾਪ ਸਿੰਘ ਬਾਜਵਾ
ਈਡੀ ਦੇ ਵਕੀਲ ਜ਼ੋਹੇਬ ਹੁਸੈਨ ਨੇ ਵੀ ਵਿਸ਼ੇਸ਼ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਕਿ ਸਿਸੋਦੀਆ ਨੇ ਆਪਣਾ ਫ਼ੋਨ ਨਸ਼ਟ ਕਰ ਦਿੱਤਾ, ਜੋ ਕਿ ਜਾਂਚ ਵਿਚ ਇਕ ਅਹਿਮ ਸਬੂਤ ਹੈ। ਈਡੀ ਦੇ ਦਾਅਵਿਆਂ 'ਤੇ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲਾਂ ਨੇ ਆਪਣੀ ਦਲੀਲ ਰੱਖੀ। ਸੀਨੀਅਰ ਵਕੀਲ ਦਯਾਨ ਕ੍ਰਿਸ਼ਨਨ, ਮੋਹਿਤ ਮਾਥੁਰ ਅਤੇ ਸਿਧਾਰਥ ਅਗਰਵਾਲ ਨੇ ਕਿਹਾ ਕਿ ਆਬਕਾਰੀ ਨੀਤੀ ਨੂੰ ਉਪ ਰਾਜਪਾਲ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ ਜਿਨ੍ਹਾਂ ਨੇ ਇਸ ਦੀ ਜਾਂਚ ਕੀਤੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਬਜਟ 2023-24: ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤਾ ਪੰਜਾਬ ਦਾ ਬਜਟ, ਜਾਣੋ ਅਹਿਮ ਪਹਿਲੂ
ਸਿਸੋਦੀਆ ਦੀ ਹਿਰਾਸਤ ਲਈ ਈਡੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਉਹਨਾਂ ਦੇ ਵਕੀਲਾਂ ਨੇ ਕਿਹਾ ਕਿ ਨੀਤੀ ਬਣਾਉਣਾ ਕਾਰਜਕਾਰਨੀ ਦਾ ਕੰਮ ਹੈ, ਜਿਸ ਨੂੰ ਕਈ ਪੜਾਵਾਂ ਵਿਚੋਂ ਲੰਘਣਾ ਪੈਂਦਾ ਹੈ। ਆਮ ਆਦਮੀ ਪਾਰਟੀ ਨੇਤਾ ਦੇ ਵਕੀਲ ਨੇ ਅਦਾਲਤ ਨੂੰ ਕਿਹਾ, "ਈਡੀ ਮਨੀ ਲਾਂਡਰਿੰਗ ਮਾਮਲੇ ਵਿਚ ਨੀਤੀ ਬਣਾਉਣ ਦੀ ਜਾਂਚ ਕਿਵੇਂ ਕਰ ਸਕਦੀ ਹੈ। ਈਡੀ ਨੂੰ ਸਿਸੋਦੀਆ ਕੋਲੋਂ ਇਕ ਵੀ ਪੈਸਾ ਨਹੀਂ ਮਿਲਿਆ... ਮਾਮਲਾ ਪੂਰੀ ਤਰ੍ਹਾਂ ਅਫਵਾਹਾਂ 'ਤੇ ਅਧਾਰਤ ਹੈ”। ਇਸ ਦੌਰਾਨ 'ਆਪ' ਸਮਰਥਕਾਂ ਨੇ ਅਦਾਲਤ ਦੇ ਬਾਹਰ ਧਰਨਾ ਦਿੱਤਾ ਅਤੇ ਸਿਸੋਦੀਆ ਦੇ ਸਮਰਥਨ 'ਚ ਨਾਅਰੇਬਾਜ਼ੀ ਕੀਤੀ, ਜਦਕਿ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਨੇ ਇਸ ਮਾਮਲੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕੀਤਾ।