9 ਹਜ਼ਾਰ ਤੋਂ ਵੱਧ ਦਾ ਕੱਟਿਆ ਚਲਾਨ ਤਾਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਬਰਾਮਦ  

By : KOMALJEET

Published : Mar 10, 2023, 9:46 am IST
Updated : Mar 10, 2023, 9:46 am IST
SHARE ARTICLE
Representational Image
Representational Image

ਤੀਜੀ ਵਾਰ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਫੜਿਆ ਗਿਆ ਸੀ ਵਿਅਕਤੀ

ਹੈਦਰਾਬਾਦ: ਲੰਬਿਤ ਟ੍ਰੈਫਿਕ ਚਲਾਨਾਂ ਤੋਂ ਤੰਗ ਆ ਕੇ 50 ਸਾਲਾ ਮਜ਼ਦੂਰ ਨੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਇਹ ਵਿਅਕਤੀ ਤੀਜੀ ਵਾਰ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾਉਂਦਾ ਫੜਿਆ ਗਿਆ ਸੀ।ਯੇਲਈਆ ਨਾਂ ਦੇ ਵਿਅਕਤੀ ਨੇ ਆਪਣੀ ਸੈਦਾਬਾਦ ਸਥਿਤ ਰਿਹਾਇਸ਼ 'ਤੇ ਕੀਟਨਾਸ਼ਕ ਪੀ ਕੇ ਖੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ 6 ਮਾਰਚ ਨੂੰ ਪੁਲਿਸ ਨੇ ਯੇਲਈਆ ਦੀ ਬਾਈਕ ਜ਼ਬਤ ਕਰ ਲਈ ਸੀ। ਜਿਸ ਤੋਂ ਬਾਅਦ ਉਹ ਬੇਹੋਸ਼ੀ ਦੀ ਹਾਲਤ 'ਚ ਆਪਣੇ ਘਰ ਵਾਪਸ ਆ ਗਿਆ। ਵਿਅਕਤੀ ਦੇ ਪਰਸ ਵਿੱਚੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਵਿੱਚ ਉਸ ਨੇ ਗੱਡੀ ਦੇ ਚਲਾਨ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਸ ਦੀ ਪਤਨੀ ਨੇ ਵੀ ਇਸ ਪੂਰੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਪਤੀ ਨੂੰ ਡਰ ਸੀ ਕਿ ਕਿਤੇ ਉਸ ਦੀ ਜ਼ਬਤ ਕੀਤੀ ਗਈ ਬਾਈਕ ਦੁਬਾਰਾ ਵਾਪਸ ਨਹੀਂ ਮਿਲੇਗੀ।

ਇਹ ਵੀ ਪੜ੍ਹੋ:  ਸਾਬਕਾ CM ਦਿਗਵਿਜੇ ਸਿੰਘ ਦੀ ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਹਾਲਤ ਨਾਜ਼ੁਕ 

ਯੇਲਈਆ ਨੇ ਕਥਿਤ ਤੌਰ 'ਤੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੂੰ ਸੰਬੋਧਿਤ ਕਰ ਕੇ ਇੱਕ ਸੁਸਾਈਡ ਨੋਟ ਲਿਖਿਆ ਸੀ। ਜਿਸ ਵਿੱਚ ਉਸ ਨੇ ਦੱਸਿਆ ਕਿ ਬਕਾਇਆ ਟ੍ਰੈਫਿਕ ਚਲਾਨਾਂ ਦੀ ਅਦਾਇਗੀ ਦੇ ਬੋਝ ਨੇ ਉਸ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ। ਯੇਲਈਆ 'ਤੇ ਕੁੱਲ 8,945 ਰੁਪਏ ਦਾ ਜੁਰਮਾਨਾ ਹੈ। ਉਸ ਨੂੰ 6 ਮਾਰਚ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਸੁਣਾਏ ਗਏ ਜੁਰਮਾਨੇ ਤੋਂ ਵੀ ਮੁਕਤ ਹੋਣਾ ਸੀ। ਹਾਲਾਂਕਿ, ਪੁਲਿਸ ਨੇ ਯੇਲਈਆ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਸ਼ਰਾਬ ਪੀ ਕੇ ਗੱਡੀ ਚਲਾਉਣ ਦੀ ਜਾਂਚ ਦੌਰਾਨ ਪੈਂਡਿੰਗ ਚਲਾਨਾਂ ਨੂੰ ਕਦੇ ਨਹੀਂ ਦੇਖਦੇ।

ਇਹ ਵੀ ਪੜ੍ਹੋ: ਅਸੈਂਬਲੀ ਦਾ ਇਜਲਾਸ, ਗੰਭੀਰ ਚਰਚਾ ਲਈ ਜਾਂ ਜ਼ਬਾਨ ਦੀ ਉੱਲੀ ਲਾਹੁਣ ਲਈ ਹੀ?

ਵਿਅਕਤੀ ਦੀ ਮੌਤ ਤੋਂ ਬਾਅਦ ਪਰਸ ਵਿੱਚੋਂ ਮਿਲੇ ਸੁਸਾਈਡ ਨੋਟ ਵਿੱਚ ਕੇਸੀਆਰ ਅਤੇ ਆਈਟੀ ਮੰਤਰੀ ਕੇਟੀ ਰਾਮਾ ਰਾਓ ਨੂੰ ਬੇਨਤੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੂੰ ਕਥਿਤ ਤੌਰ 'ਤੇ ਟਰੈਫਿਕ ਚਲਾਨਾਂ ਦਾ ਭੁਗਤਾਨ ਕਰਨ ਵਿੱਚ ਗਰੀਬਾਂ 'ਤੇ ਪਏ ਵਿੱਤੀ ਬੋਝ ਨੂੰ ਦੇਖਣ ਦੀ ਬੇਨਤੀ ਕੀਤੀ ਗਈ ਹੈ। ਵਿਅਕਤੀ ਦੀ ਪਤਨੀ ਮੱਲੰਮਾ ਦੀ ਸ਼ਿਕਾਇਤ ਦੇ ਆਧਾਰ 'ਤੇ ਸੈਦਾਬਾਦ ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਸ਼ੱਕੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਜਿਸ 'ਤੇ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਖੁੱਲ੍ਹ ਕੇ ਸਾਹਮਣੇ ਆਈ ਲੁਧਿਆਣੇ ਦੀ ਲੜਾਈ ? Live ਸੁਣੋ ਕੀ ਕਹਿ ਰਹੇ ਨੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ

30 Apr 2024 9:47 AM

Gurjeet Singh Aujla ਨੇ ਕਿਹੜੇ BJP Leader ਨਾਲ ਕੀਤੀ ਸੀ ਮੁਲਾਕਾਤ? ਕਾਂਗਰਸ ਦੇ ਲੀਡਰ ਭਾਜਪਾ ਵੱਲ ਨੂੰ ਕਿਉਂ ਭੱਜੇ?

30 Apr 2024 9:24 AM

"ਬਰੈਂਪਟਨ ਛੱਡ ਓਨਟਾਰਿਓ ਦਾ ਲਵਾਓ ਵੀਜ਼ਾ, ਮਿਲੇਗੀ ਅਸਾਨੀ ਨਾਲ PR", CIC ਜਲੰਧਰ ਵਾਲਿਆਂ ਤੋਂ ਸੁਣੋ

30 Apr 2024 8:55 AM

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM
Advertisement