Delhi Crime :ਦਿੱਲੀ ਦੇ ਸੀਲਮਪੁਰ 'ਚ ਦੋ ਨੌਜਵਾਨਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ, ਦੂਜਾ ਜਖ਼ਮੀ 
Published : Mar 10, 2024, 10:28 am IST
Updated : Mar 10, 2024, 10:28 am IST
SHARE ARTICLE
File Photo
File Photo

ਮ੍ਰਿਤਕ ਦੀ ਪਛਾਣ ਅਰਬਾਜ਼ ਵਾਸੀ ਜਾਫਰਾਬਾਦ ਵਜੋਂ ਹੋਈ ਹੈ।

Delhi Crime : ਨਵੀਂ ਦਿੱਲੀ - ਸ਼ਨੀਵਾਰ ਰਾਤ ਨੂੰ ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ 'ਚ ਹਥਿਆਰਬੰਦ ਹਮਲਾਵਰਾਂ ਨੇ ਦੋ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੈ। ਮ੍ਰਿਤਕ ਦੀ ਪਛਾਣ ਅਰਬਾਜ਼ ਵਾਸੀ ਜਾਫਰਾਬਾਦ ਵਜੋਂ ਹੋਈ ਹੈ। ਇਸ ਦੌਰਾਨ ਜ਼ਖਮੀ ਆਬਿਦ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਘਟਨਾ ਸੀਲਮਪੁਰ ਦੇ ਪਬਲਿਕ ਟਾਇਲਟ ਨੇੜੇ ਰਾਤ ਪੌਣੇ ਨੌਂ ਵਜੇ ਵਾਪਰੀ। ਜ਼ਿਲ੍ਹਾ ਪੁਲਿਸ ਦੇ ਡਿਪਟੀ ਕਮਿਸ਼ਨਰ ਜੋਏ ਟਿਰਕੀ ਨੇ ਦੱਸਿਆ ਕਿ ਦੋ ਪੀੜਤਾਂ ਵਿਚੋਂ ਅਰਬਾਜ਼ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ ਅਤੇ ਆਬਿਦ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਲਈ ਸੀਸੀਟੀਵੀ ਅਤੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਗੈਂਗ ਵਾਰ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪਿਛਲੇ ਸਾਲ 5 ਜੂਨ ਨੂੰ ਅਰਬਾਜ਼ ਨੂੰ ਜਾਫਰਾਬਾਦ ਇਲਾਕੇ 'ਚ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿਚ ਉਸ ਦੇ ਭਰਾ ਹਮਜ਼ਾ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।  

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement