Election Commission News: ਦੋ ਚੋਣ ਕਮਿਸ਼ਨਰਾਂ ਦੀ ਨਿਯੁਕਤੀ 15 ਮਾਰਚ ਤਕ ਹੋਣ ਦੀ ਉਮੀਦ : ਸੂਤਰ
Published : Mar 10, 2024, 7:56 pm IST
Updated : Mar 10, 2024, 7:56 pm IST
SHARE ARTICLE
PM-led panel to appoint 2 election commissioners by March 15
PM-led panel to appoint 2 election commissioners by March 15

ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

Election Commission News: ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਸੇਵਾਮੁਕਤ ਹੋਣ ਅਤੇ ਅਰੁਣ ਗੋਇਲ ਦੇ ਅਚਾਨਕ ਅਸਤੀਫੇ ਤੋਂ ਬਾਅਦ ਖਾਲੀ ਹੋਈਆਂ ਅਸਾਮੀਆਂ ਨੂੰ ਭਰਨ ਲਈ 15 ਮਾਰਚ ਤਕ ਦੋ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

ਗੋਇਲ ਨੇ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤੇ ਜਾਣ ਤੋਂ ਕੁੱਝ ਦਿਨ ਪਹਿਲਾਂ ਅੱਜ ਸਵੇਰੇ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਨਿਚਰਵਾਰ ਨੂੰ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਅਤੇ ਕਾਨੂੰਨ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਦਾ ਐਲਾਨ ਕੀਤਾ।

ਇਸ ਨਾਲ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਚੋਣ ਅਥਾਰਟੀ ਦੇ ਇਕਲੌਤੇ ਮੈਂਬਰ ਰਹਿ ਗਏ ਹਨ। ਪਾਂਡੇ 14 ਫ਼ਰਵਰੀ ਨੂੰ ਸੇਵਾਮੁਕਤ ਹੋਏ ਸਨ।
ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਅਗਵਾਈ ਵਾਲੀ ਸਰਚ ਕਮੇਟੀ ਪਹਿਲਾਂ ਦੋਹਾਂ ਅਹੁਦਿਆਂ ਲਈ ਪੰਜ-ਪੰਜ ਨਾਵਾਂ ਦੇ ਦੋ ਵੱਖ-ਵੱਖ ਪੈਨਲ ਬਣਾਏਗੀ। ਇਸ ਕਮੇਟੀ ’ਚ ਗ੍ਰਹਿ ਸਕੱਤਰ ਅਤੇ ਅਮਲਾ ਤੇ ਸਿਖਲਾਈ ਵਿਭਾਗ (ਡੀ.ਓ.ਪੀ.ਟੀ.) ਦੇ ਸਕੱਤਰ ਸ਼ਾਮਲ ਹੋਣਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਚੋਣ ਕਮੇਟੀ, ਜਿਸ ਵਿਚ ਇਕ ਕੇਂਦਰੀ ਮੰਤਰੀ ਅਤੇ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਸ਼ਾਮਲ ਹੋਣਗੇ, ਚੋਣ ਕਮਿਸ਼ਨਰ ਵਜੋਂ ਨਿਯੁਕਤੀ ਲਈ ਦੋ ਵਿਅਕਤੀਆਂ ਦੇ ਨਾਮ ਦੱਸੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਵਲੋਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਸੂਤਰਾਂ ਨੇ ਦਸਿਆ ਕਿ ਮੈਂਬਰਾਂ ਦੀ ਸਹੂਲਤ ਦੇ ਆਧਾਰ ’ਤੇ ਚੋਣ ਪੈਨਲ ਦੀ ਬੈਠਕ 13 ਜਾਂ 14 ਮਾਰਚ ਨੂੰ ਹੋ ਸਕਦੀ ਹੈ ਅਤੇ ਨਿਯੁਕਤੀਆਂ ਨੂੰ 15 ਮਾਰਚ ਤਕ ਅੰਤਿਮ ਰੂਪ ਦਿਤੇ ਜਾਣ ਦੀ ਸੰਭਾਵਨਾ ਹੈ।

ਗੋਇਲ ਦੇ ਅਸਤੀਫੇ ਦੇ ਕਾਰਨਾਂ ਬਾਰੇ ਪੁੱਛੇ ਜਾਣ ’ਤੇ ਸੂਤਰਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰ ਕੇ ਅਸਤੀਫਾ ਦਿਤਾ ਹੋਵੇ। ਗੋਇਲ ਅਤੇ ਕੁਮਾਰ ਵਿਚਾਲੇ ਮਤਭੇਦਾਂ ਦੇ ਕਿਆਸਿਆਂ ਨੂੰ ਖਾਰਜ ਕਰਦਿਆਂ ਸੂਤਰਾਂ ਨੇ ਕਿਹਾ ਕਿ ਅੰਦਰੂਨੀ ਸੰਚਾਰ ਅਤੇ ਫੈਸਲਿਆਂ ਦੇ ਰੀਕਾਰਡ ਦਰਸਾਉਂਦੇ ਹਨ ਕਿ ਗੋਇਲ ਨੇ ਕੋਈ ਅਸਹਿਮਤੀ ਦਰਜ ਨਹੀਂ ਕੀਤੀ। ਗੋਇਲ ਨੇ ਸ਼ੁਕਰਵਾਰ ਸਵੇਰੇ ਅਸਤੀਫਾ ਦੇ ਦਿਤਾ ਸੀ ਪਰ ਉਹ ਚੋਣ ਕਮਿਸ਼ਨ, ਗ੍ਰਹਿ ਮੰਤਰਾਲੇ ਅਤੇ ਰੇਲਵੇ ਦੇ ਉੱਚ ਅਧਿਕਾਰੀਆਂ ਵਿਚਾਲੇ ਚੋਣ ਡਿਊਟੀ ਲਈ ਪੂਰੇ ਭਾਰਤ ਵਿਚ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੋਈ ਅਹਿਮ ਬੈਠਕ ਵਿਚ ਸ਼ਾਮਲ ਨਹੀਂ ਹੋਏ।

ਸੇਵਾਮੁਕਤ ਨੌਕਰਸ਼ਾਹ ਗੋਇਲ ਪੰਜਾਬ ਕਾਡਰ ਦੇ 1985 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਉਹ ਨਵੰਬਰ 2022 ’ਚ ਚੋਣ ਕਮਿਸ਼ਨ ’ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਅਸ਼ੋਕ ਲਵਾਸਾ ਨੇ ਅਗੱਸਤ 2020 ’ਚ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ। ਉਹ ਪਿਛਲੀਆਂ ਲੋਕ ਸਭਾ ਚੋਣਾਂ ’ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਚੋਣ ਕਮਿਸ਼ਨ ਦੇ ਫੈਸਲੇ ਨਾਲ ਅਸਹਿਮਤ ਸਨ।

(For more Punjabi news apart from PM-led panel to appoint 2 election commissioners by March 15, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement