Chhatisgarh News : ਈਡੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਘਰ ਮਾਰਿਆ ਛਾਪਾ 
Published : Mar 10, 2025, 12:18 pm IST
Updated : Mar 10, 2025, 12:18 pm IST
SHARE ARTICLE
ED raids house of Punjab Congress in-charge Bhupesh Baghel in Chhattisgarh News in Punjabi
ED raids house of Punjab Congress in-charge Bhupesh Baghel in Chhattisgarh News in Punjabi

Chhatisgarh News : ਪੁੱਤਰ ਚੈਤਨਿਆ ਦੇ ਟਿਕਾਣਿਆਂ ਸਮੇਤ ਸਵੇਰ ਤੋਂ ਕਈ ਥਾਵਾਂ 'ਤੇ ਛਾਪੇਮਾਰੀ ਜਾਰੀ

ED raids house of Punjab Congress in-charge Bhupesh Baghel in Chhattisgarh News in Punjabi : ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੂਪੇਸ਼ ਬਘੇਲ ਦੇ ਘਰ ਛਾਪਾ ਮਾਰਿਆ ਹੈ। ਕੇਂਦਰੀ ਏਜੰਸੀ ਸਵੇਰ ਤੋਂ ਹੀ ਭਿਲਾਈ ਸਥਿਤ ਉਨ੍ਹਾਂ ਦੇ ਘਰ 'ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਨੇ ਕਾਂਗਰਸੀ ਨੇਤਾ ਦੀ ਰਿਹਾਇਸ਼ ਸਮੇਤ ਕੁੱਲ 14 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।

ਈਡੀ ਨੇ ਸੋਮਵਾਰ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਉਨ੍ਹਾਂ ਦੇ ਪੁੱਤਰ ਚੈਤਨਿਆ ਬਘੇਲ ਨਾਲ ਜੁੜੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪਾ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੇ ਕਥਿਤ ਸ਼ਰਾਬ ਘੁਟਾਲੇ ਦੇ ਸਬੰਧ ਵਿਚ ਮਾਰਿਆ ਗਿਆ ਸੀ। ਭਿਲਾਈ ਵਿਚ ਚੈਤਨਿਆ ਬਘੇਲ ਦੇ ਅਹਾਤੇ ਦੇ ਨਾਲ-ਨਾਲ ਰਾਜ ਦੇ ਕਈ ਹੋਰ ਵਿਅਕਤੀਆਂ ਨਾਲ ਜੁੜੇ ਅਹਾਤਿਆਂ 'ਤੇ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਛਾਪੇਮਾਰੀ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਕੇਂਦਰੀ ਏਜੰਸੀ ਨੇ ਸਵੇਰੇ-ਸਵੇਰੇ ਭੁਪੇਸ਼ ਬਘੇਲ ਦੇ ਘਰ ਛਾਪਾ ਮਾਰਿਆ।

ਇਸ ਸਬੰਧੀ ਭੂਪੇਸ਼ ਬਘੇਲ ਦੇ ਦਫ਼ਤਰ ਨੇ ਟਵੀਟ ਕੀਤਾ, ‘ਸੱਤ ਸਾਲਾਂ ਤੋਂ ਚੱਲ ਰਿਹਾ ਝੂਠਾ ਮਾਮਲਾ ਅਦਾਲਤ ਵਿਚ ਖ਼ਾਰਜ ਹੋ ਗਿਆ ਪਰ ਅੱਜ ਈਡੀ ਦੇ ਮਹਿਮਾਨ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਭਿਲਾਈ ਨਿਵਾਸ ਵਿਚ ਦਾਖ਼ਲ ਹੋ ਗਏ ਹਨ। ਕੋਈ ਇਸ ਸਾਜ਼ਿਸ਼ ਰਾਹੀਂ ਪੰਜਾਬ ਵਿਚ ਕਾਂਗਰਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਇਕ ਗ਼ਲਤਫ਼ਹਿਮੀ ਹੈ।’

ਈਡੀ ਨੇ ਦਾਅਵਾ ਕੀਤਾ ਹੈ ਕਿ ਛੱਤੀਸਗੜ੍ਹ ਸ਼ਰਾਬ ਘੁਟਾਲੇ ਨੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ ਜਦਕਿ ਸ਼ਰਾਬ ਸਿੰਡੀਕੇਟ ਨੇ ਕਥਿਤ ਤੌਰ 'ਤੇ ਅਪਰਾਧ ਦੀ ਕਮਾਈ ਵਜੋਂ 2100 ਕਰੋੜ ਰੁਪਏ ਤੋਂ ਵੱਧ ਦਾ ਘਪਲਾ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਰਾਜ ਸਰਕਾਰ ਦੇ ਅਧਿਕਾਰੀਆਂ ਅਤੇ ਕਾਰੋਬਾਰੀਆਂ ਸਮੇਤ ਕਈ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 

ਈਡੀ ਨੇ ਅਪਣੀ ਜਾਂਚ ਵਿਚ ਪਾਇਆ ਕਿ ਇਹ ਘੁਟਾਲਾ ਉਸ ਸਮੇਂ ਦੀ ਭੂਪੇਸ਼ ਸਰਕਾਰ ਦੇ ਕਾਰਜਕਾਲ ਦੌਰਾਨ ਆਈਏਐਸ ਅਧਿਕਾਰੀ ਅਨਿਲ ਟੁਟੇਜਾ, ਆਬਕਾਰੀ ਵਿਭਾਗ ਦੇ ਐਮਡੀ ਏਪੀ ਤ੍ਰਿਪਾਠੀ ਅਤੇ ਕਾਰੋਬਾਰੀ ਅਨਵਰ ਢੇਬਰ ਦੇ ਇਕ ਸਿੰਡੀਕੇਟ ਰਾਹੀਂ ਕੀਤਾ ਗਿਆ ਸੀ।

ਭੂਪੇਸ਼ ਬਘੇਲ ਦੇ ਘਰ ED ਦੀ ਛਾਪੇਮਾਰੀ ਦੇ ਵਿਰੋਧ ’ਚ ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ‘ਭਾਜਪਾ ਸੋਚਦੀ ਹੈ ਕਿ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਉਹ ਕਾਂਗਰਸ ਨੂੰ ਡਰਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਾ ਕਾਂਗਰਸ ਦੇ ਲੀਡਰ ਝੁਕਣਗੇ, ਨਾ ਹੀ ਭਾਜਪਾ ਪੰਜਾਬ ਵਿਚ ਕਾਂਗਰਸ ਨੂੰ ਰੋਕ ਸਕੇਗੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement