ਕਾਂਗਰਸ ਦੇ ਜਵਾਬ 'ਚ 12 ਅਪ੍ਰੈਲ ਨੂੰ ਮੋਦੀ-ਸ਼ਾਹ ਵਲੋਂ ਭੁੱਖ-ਹੜਤਾਲ
Published : Apr 10, 2018, 8:05 pm IST
Updated : Apr 10, 2018, 8:05 pm IST
SHARE ARTICLE
Modi-Shah's hunger strike on April 12
Modi-Shah's hunger strike on April 12

ਅਜਿਹਾ ਲੱਗਦਾ ਹੈ ਕਿ ਦੇਸ਼ ਵਿਚ ਭੁੱਖ-ਹੜਤਾਲ ਦੀ ਰਾਜਨੀਤੀ ਤੇਜ਼ ਹੋ ਗਈ ਹੈ।

ਨਵੀਂ ਦਿੱਲੀ : ਅਜਿਹਾ ਲੱਗਦਾ ਹੈ ਕਿ ਦੇਸ਼ ਵਿਚ ਭੁੱਖ-ਹੜਤਾਲ ਦੀ ਰਾਜਨੀਤੀ ਤੇਜ਼ ਹੋ ਗਈ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭੁੱਖ-ਹੜਤਾਲ ਦੇ ਜਵਾਬ ਵਿਚ ਹੁਣ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ 12 ਅਪ੍ਰੈਲ ਨੂੰ ਭੁੱਖ-ਹੜਤਾਲ 'ਤੇ ਬੈਠਣਗੇ। ਬਜਟ ਸੈਸ਼ਨ ਦੌਰਾਨ ਹੋਏ ਗਤੀਰੋਧ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਕਰਨਾਟਕ ਦੇ ਹੁਬਲੀ ਵਿਖੇ ਇਕ ਦਿਨ ਲਈ ਭੁੱਖ ਹੜਤਾਲ 'ਤੇ ਬੈਠਣਗੇ। 

Modi-Shah's hunger strike on April 12Modi-Shah's hunger strike on April 12

ਉਥੇ ਹੀ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸੋਮਵਾਰ ਨੂੰ ਭੁੱਖ-ਹੜਤਾਲ ਕੀਤੀ ਸੀ। ਰਾਹੁਲ ਸਮੇਤ ਕਾਂਗਰਸੀ ਨੇਤਾਵਾਂ ਨੇ ਦਲਿਤਾਂ ਦੇ ਹੱਕ ਨੂੰ ਲੈ ਕੇ ਦਿੱਲੀ ਦੇ ਰਾਜਘਾਟ 'ਚ ਭੁੱਖ-ਹੜਤਾਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕੁਝ ਦਿਨ ਪਹਿਲਾਂ ਭਾਜਪਾ ਦੇ ਇਕ ਨੇਤਾ ਨੇ ਕਿਹਾ ਕਿ ਵਿਰੋਧੀ ਪੱਖ ਦੇ ਲੋਕ ਜਾਨਵਰ ਹਨ। ਸਚਾਈ ਇਹ ਹੈ ਕਿ ਅੱਜ ਹਰ ਵਿਅਕਤੀ ਹਿੰਦੁਸਤਾਨ ਵਿਚ ਸਰਕਾਰ ਦੇ ਵਿਰੋਧ ਵਿੱਚ ਖੜਾ ਹੈ। 

Rahul Gandhi on Hunger strike Rahul Gandhi on Hunger strike

ਰਾਹੁਲ ਗਾਂਧੀ ਨੇ ਕਿਹਾ ਕਿ ਇਹ ਭੁੱਖ-ਹੜਤਾਲ ਭਾਜਪਾ ਦੀ ਵਿਚਾਰਧਾਰਾ ਦੇ ਵਿਰੁਧ ਹੈ। ਭਾਜਪਾ ਦੀ ਵਿਚਾਰਧਾਰਾ ਦੇਸ਼ ਨੂੰ ਵੰਡਣ, ਦਲਿਤਾਂ ਆਦਿਵਾਸੀਆਂ ਨੂੰ ਪਿਛੇ ਕਰਨ 'ਚ ਲੱਗੀ ਹੋਈ ਹੈ ਪਰ ਕਾਂਗਰਸ ਉਨ੍ਹਾਂ ਦੇ ਹੱਕ 'ਚ ਖੜੀ ਹੈ ਤੇ ਹਮੇਸ਼ਾ ਖੜੀ ਰਹੇਗੀ ਅਤੇ ਇਨ੍ਹਾਂ ਨੂੰ 2019 ਦੀਆਂ ਚੋਣਾਂ 'ਚ ਹਰਾਕੇ ਦਿਖਾਵਾਂਗੇ। ਰਾਹੁਲ ਨੇ ਕਿਹਾ ਕਿ ਭਾਜਪਾ ਦੇ ਦਲਿਤ ਸਾਂਸਦ ਮੋਦੀ ਨੂੰ ਪੱਤਰ ਲਿਖ ਰਹੇ ਹਨ। ਪੂਰਾ ਦੇਸ਼ ਜਾਣਦਾ ਹੈ ਕਿ ਮੋਦੀ ਜਾਤੀਵਾਦੀ ਹਨ, ਦਲਿਤ ਵਿਰੋਧੀ ਹਨ ਅਤੇ ਉਨ੍ਹਾਂ ਦੇ ਦਿਲ ਵਿੱਚ ਦਲਿਤਾਂ ਲਈ ਕੋਈ ਜਗ੍ਹਾ ਨਹੀਂ ਹੈ। 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement