
ਸਿੱਖ ਸੰਗਠਨਾਂ ਦੇ ਮੈਬਰਾਂ ਨੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗੇ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕਾਂਗਰਸ ਵਲੋਂ ਕੱਢਣ ਦੀ...
ਨਵੀਂ ਦਿੱਲੀ : ਸਿੱਖ ਸੰਗਠਨਾਂ ਦੇ ਮੈਬਰਾਂ ਨੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗੇ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕਾਂਗਰਸ ਵਲੋਂ ਕੱਢਣ ਦੀ ਮੰਗ ਕਰਦੇ ਹੋਏ ਅੱਜ ਇਥੇ ਪਾਰਟੀ ਦੇ ਮੁੱਖ ਦਫ਼ਤਰ ਦੇ ਨੇੜੇ ਪ੍ਰਦਰਸ਼ਨ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਅਕਬਰ ਰੋਡ 'ਤੇ ਕਾਂਗਰਸ ਮੁੱਖ ਦਫ਼ਤਰ ਤਕ ਨਹੀਂ ਜਾਣ ਦਿਤਾ। ਇਸ ਦਰਮਿਆਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜੀ ਵੀ ਕੀਤੀ।
sajjan kumar and jagdish
ਦਿੱਲੀ ਸਿੱਖ ਗੁਰਦੁਆਰਾ ਪਰਬੰਧਨ ਕਮੇਟੀ ਦੇ ਜਨਰਲ ਸਕੱਤਰ ਅਤੇ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਸਿੱਖ ਵਿਰੋਧੀ ਦੰਗਿਆਂ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਪਾਰਟੀ ਵਿਚੋਂ ਕੱਢਣ ਦੀ ਮੰਗ ਕਰ ਰਹੇ ਹਾਂ। ਸਿਰਸਾ ਨੇ ਕਿਹਾ ਕਿ ਕਾਂਗਰਸ ਨੂੰ ਕੁਮਾਰ ਅਤੇ ਟਾਇਟਲਰ ਉਤੇ ਅਪਣਾ ਰੁਖ਼ ਸਾਫ਼ ਕਰਨਾ ਚਾਹੀਦਾ ਹੈ ਜੋ ਸਿੱਖ ਵਿਰੋਧੀ ਦੰਗੇ ਵਿਚ ਆਰੋਪੀ ਹਨ ਅਤੇ ਕੱਲ ਰਾਜਘਾਟ ਉਤੇ ਪਾਰਟੀ ਦੀ ਭੁੱਖ ਹੜਤਾਲ ਵਿਚ ਮੌਜੂਦ ਸਨ।