
ਕੈਪਟਨ ਨੇ ਮੋਦੀ ਦੀ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ
ਨਵੀਂ ਦਿੱਲੀ: ਰਾਜਨੀਤੀ ਵਿਚ ਕਿਸੇ ਦੀ ਜਿੱਤ ਤੇ ਕਿਸੇ ਦੀ ਹਾਰ ਹੈ। ਕੋਈ ਕਿਸੇ ਤੇ ਕੀ ਬਿਆਨ ਦੇ ਜਾਵੇ ਕਿਸੇ ਨੂੰ ਕੋਈ ਪਤਾ ਨਹੀਂ। ਇਸ ਦੇ ਚਲਦੇ ਕਿਸੇ ਤੇ ਕਿਹੜਾ ਦੋਸ਼ ਲੱਗ ਜਾਵੇ ਇਹ ਕੋਈ ਨਹੀਂ ਜਾਣਦਾ। ਅਜਿਹੀ ਹੀ ਇਕ ਸ਼ਿਕਾਇਤ ਸਾਹਮਣੇ ਆਈ ਹੈ ਜਿਸ ਵਿਚ ਭਾਰਤੀ ਹਵਾਈ ਫੌਜਾਂ ਦੀ ਸਫਲਤਾ ਤੇ ਫੌਜੀ ਜਵਾਨਾਂ ਦੀ ਹਾਲੀਆ ਸ਼ਹਦਾਤ ਦਾ ਜ਼ਿਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਤੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਤੇ ਚੋਣ ਜ਼ਾਬਤੇ ਦੀ ਉਲੰਘਣਾ ਲਈ ਪ੍ਰਧਾਨ ਮੰਤਰੀ ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ ਹੈ।
PM Narendra Modi
ਮਹਾਰਾਸ਼ਟਰ ਵਿਚ ਮੋਦੀ ਦੇ ਭਾਸ਼ਣ ਨੂੰ ਗੈਰ ਵਾਜਬ ਕਰਾਰ ਦਿੰਦੇ ਕਿਹਾ ਕਿ ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਜਾਖੜ ਨੂੰ ਚਿੱਠੀ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਰਤੀ ਹਵਾਈ ਫੌਜ ਵੱਲੋਂ ਬਾਲਾਕੋਟ ਵਿਚ ਕੀਤੇ ਗਏ ਹਵਾਈ ਹਮਲਿਆਂ ਦੀ ਕਾਮਯਾਬੀ ਅਤੇ ਪੁਲਵਾਮਾ ਹਮਲੇ ਵਿਚ ਸ਼ਹੀਦਾਂ ਦੀ ਕੁਰਬਾਨੀ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਵੋਟਾਂ ਪਾਉਣ ਵਾਲੇ ਨੌਜਵਾਨਾਂ ਨੂੰ ਭਰਮਾਉਣ ਲਈ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੇ ਬੈਠ ਕੇ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਦੇ ਇਸ ਬਿਆਨ ਤੇ ਸਖਤ ਸ਼ਬਦਾ ਵਿਚ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਇੰਝ ਚੋਣ ਕਮਿਸ਼ਨ ਤੇ ਹਥਿਆਰਬੰਦ ਬਲਾਂ ਦੀ ਖੁਦਮੁਖਤਿਆਰੀ ਨੂੰ ਘਟਾ ਕੇ ਵੇਖਿਆ ਜਾਣਾ ਸ਼ੁਰੂ ਹੋ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਬੇਹੱਦ ਮੰਦਭਾਗੀ ਗੱਲ ਕਰਾਰ ਦਿੱਤਾ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਇੰਝ ਪੱਖਪਾਤੀ ਵਿਵਹਾਰ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤੇ ਚੋਣ ਕਮਿਸ਼ਨ ਕੋਈ ਨੋਟਿਸ ਨਹੀਂ ਲੈਂਦਾ। ਕੈਪਟਨ ਨੇ ਪ੍ਰਧਾਨ ਮੰਤਰੀ ਦੇ ਵਿਰੋਧ ਵਿਚ ਬਹੁਤ ਭੜਾਸ ਕੱਢੀ। ਇਸ ਦੇ ਚਲਦੇ ਕੈਪਟਨ ਨੇ ਮੋਦੀ ਤੇ ਨਿਸ਼ਾਨਾ ਸਾਧਿਆ।