ਭਾਜਪਾ ਸਰਕਾਰ ਨੂੰ ਝਟਕਾ: ਸੁਪਰੀਮ ਕੋਰਟ ਨੇ ਰਾਫੇਲ ਸੌਦੇ ਖਿਲਾਫ ਸਬੂਤ ਕਬੂਲੇ
Published : Apr 10, 2019, 11:40 am IST
Updated : Apr 10, 2019, 11:40 am IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਕੇਂਦਰ ਦੀ ਅਰਜੀ ਨੂੰ ਕੀਤਾ ਖਾਰਿਜ।

ਨਵੀਂ ਦਿੱਲੀ: ਰਾਫੇਲ ਸੌਦੇ ‘ਤੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਉਹਨਾਂ ਇਤਰਾਜ਼ਾਂ ਨੂੰ ਖਾਰਿਜ ਕਰ ਦਿੱਤਾ ਹੈ, ਜਿਨ੍ਹਾਂ ਵਿਚ ਸਰਕਾਰ ਨੇ ਪਟੀਸ਼ਨ ਦੇ ਨਾਲ ਲਗਾਏ ਦਸਤਾਵੇਜ਼ਾਂ ‘ਤੇ ਵਿਸ਼ੇਸ਼ ਅਧਿਕਾਰ ਦਾ ਦਾਅਵਾ ਕੀਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਰਾਫੇਲ ਮਾਮਲੇ ਵਿਚ ਰੱਖਿਆ ਮੰਤਰਾਲੇ ਤੋਂ ਫੋਟੋਕਾਪੀ ਕੀਤੇ ਗੁਪਤ ਦਸਤਾਵੇਜ਼ਾਂ ਦਾ ਪਰੀਖਣ ਕਰਨਗੇ। ਇਹ ਫੈਸਲਾ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਨੇ ਸਹਿਮਤੀ ਨਾਲ ਸੁਣਾਇਆ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਦਸਤਾਵੇਜ਼ ਪਟੀਸ਼ਨ ਦੇ ਨਾਲ ਦਿੱਤੇ ਗਏ ਹਨ, ਉਹ ਗਲਤ ਤਰੀਕੇ ਨਾਲ ਰੱਖਿਆ ਮੰਤਰਾਲੇ ਤੋਂ ਲਏ ਗਏ ਹਨ, ਇਹਨਾਂ ਦਸਤਾਵੇਜ਼ਾਂ ‘ਤੇ ਕੋਰਟ ਭਰੋਸਾ ਨਹੀਂ ਕਰ ਸਕਦਾ। ਸਰਕਾਰ ਨੇ ਦਾਅਵਾ ਕੀਤਾ ਸੀ ਕਿ 14 ਦਸੰਬਰ 2018 ਦੇ ਕੋਰਟ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਦਿੱਤੇ ਗਏ ਦਸਤਾਵੇਜ਼ਾਂ ‘ਤੇ ਉਸਦਾ ਵਿਸ਼ੇਸ਼ ਅਧਿਕਾਰ ਹੈ।ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ, ਪੱਤਰਕਾਰ ਤੋਂ ਨੇਤਾ ਬਣੇ ਅਰੁਣ ਸ਼ੋਰੀ ਅਤੇ ਸੋਸ਼ਲ ਵਰਕਰ- ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਦਰਜ ਪਟੀਸ਼ਨ ਨੂੰ ਖਾਰਿਜ ਕਰਨ ਦੀ ਸਰਕਾਰ ਨੇ ਮੰਗ ਕੀਤੀ ਸੀ।

Rafale DealRafale Deal

ਕੇਂਦਰ ਸਰਕਾਰ ਨੇ ਕੋਰਟ ਨੂੰ ਕਿਹਾ ਸੀ ਕਿ ਤਿੰਨਾਂ ਪਟੀਸ਼ਨਰਾਂ ਨੇ ਆਪਣੀ ਸਮੀਖਿਆ ਵਿਚ ਜਿਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਹੈ, ਉਹਨਾਂ ‘ਤੇ ਉਸਦਾ ਵਿਸ਼ੇਸ਼ ਅਧਿਕਾਰ ਹੈ ਅਤੇ ਉਹਨਾਂ ਨੂੰ ਪਟੀਸ਼ਨ ਤੋਂ ਹਟਾ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਪੇਸ਼ ਹੋਏ ਜਨਰਲ ਕੇਕੇ ਵੇਣੂਗੋਪਾਲ ਨੇ ਕਿਹਾ ਸੀ ਕਿ ਸਬੰਧਿਤ ਵਿਭਾਗ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਇਹਨਾਂ ਦਸਤਾਵੇਜ਼ਾਂ ਨੂੰ ਕੋਰਟ ਵਿਚ ਪੇਸ਼ ਨਹੀਂ ਕਰ ਸਕਦਾ।

ਵੇਣੁਗੋਪਾਲ ਨੇ ਆਪਣੇ ਦਾਅਵੇ ਦੇ ਸਮਰਥਨ ਵਿਚ ਕਾਨੂੰਨ ਦੀ ਧਾਰਾ 123 ਅਤੇ ਸੂਚਨਾ ਦੇ ਅਧਿਕਾਰ ਕਾਨੂੰਨ ਦਾ ਹਵਾਲਾ ਦਿੱਤਾ ਸੀ। ਉਹਨਾਂ ਕਿਹਾ ਸੀ ਕਿ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਦਸਤਾਵੇਜ਼ ਕੋਈ ਪ੍ਰਕਾਸ਼ਿਤ ਨਹੀਂ ਕਰ ਸਕਦਾ ਕਿਉਂਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਪਟੀਸ਼ਨਰਾਂ ਵਿਚੋਂ ਇਕ ਪ੍ਰਸ਼ਾਂਤ ਭੂਸ਼ਣ ਨੇ ਏਜੀ ਦੇ ਦਾਅਵੇ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਵਿਸ਼ੇਸ਼ ਅਧਿਕਾਰ ਦਾ ਦਾਅਵਾ ਉਹਨਾਂ ਦਸਤਾਵੇਜ਼ਾਂ ‘ਤੇ ਨਹੀਂ ਕੀਤਾ ਜਾ ਸਕਦਾ ਜੋ ਪਹਿਲਾਂ ਹੀ ਜਨਤਕ ਖੇਤਰ ਵਿਚ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement