ਕੋਰੋਨਾ ਦੇ ਪੀੜਤਾਂ ਦੀ ਪਛਾਣ ਲਈ ਸਮੂਹਕ ਜਾਂਚ ਹੋਵੇ, ਪਟੀਸ਼ਨ ਦਾਖ਼ਲ
Published : Apr 10, 2020, 10:41 pm IST
Updated : Apr 10, 2020, 10:41 pm IST
SHARE ARTICLE
LAW
LAW

ਕੋਰੋਨਾ ਦੇ ਪੀੜਤਾਂ ਦੀ ਪਛਾਣ ਲਈ ਸਮੂਹਕ ਜਾਂਚ ਹੋਵੇ, ਪਟੀਸ਼ਨ ਦਾਖ਼ਲ

ਨਵੀਂ ਦਿੱਲੀ, 10 ਅਪ੍ਰੈਲ: ਕੋਰੋਨਾ ਵਾਇਰਸ ਮਹਾਮਾਰੀ ਤੋਂ ਪੀੜਤ ਵਿਅਕਤੀਆਂ ਦੀ ਪਛਾਣ ਕਰਨ ਲਈ ਪੂਰੇ ਦੇਸ਼ ਖ਼ਾਸਕਰ ਮਹਾਮਾਰੀ ਦੇ ਗੜ੍ਹ ਬਣੇ ਇਲਾਕਿਆਂ ਵਿਚ ਤਰਜੀਹ ਦੇ ਆਧਾਰ 'ਤੇ ਲਾਗ ਦੀ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਇਸ ਬੀਮਾਰੀ ਦੀ ਜਾਂਚ ਦੀ ਦਰ ਦੁਨੀਆਂ ਭਰ ਦੇ ਦੇਸ਼ਾਂ ਦੀ ਤੁਲਨਾ ਵਿਚ ਸੱਭ ਤੋਂ ਘੱਟ ਹੈ ਜਦਕਿ ਪਿਛਲੇ ਕੁੱਝ ਦਿਨਾਂ ਵਿਚ ਇਸ ਲਾਗ ਤੋਂ ਪ੍ਰਭਾਵਤ ਵਿਅਕਤੀਆਂ ਦੀ ਗਿਣਤੀ ਵਿਚ ਜ਼ਬਰਦਸਤ ਵਾਧਾ ਹੋਇਆ ਹੈ। ਇਸ ਤੋਂ ਪਤਾ ਚਲਦਾ ਹੈ ਕਿ ਇਹ ਸ਼ਾਇਦ ਵੰਨਗੀ ਹੀ ਹੈ ਅਤੇ ਹੋਰ ਮਾੜਾ ਸਮਾਂ ਹਾਲੇ ਆਉਣ ਵਾਲਾ ਹੈ।

lawlaw


ਪਟੀਸ਼ਨ ਤਿੰਨ ਵਕੀਲਾਂ ਅਤੇ ਕਾਨੂੰਨ ਦੇ ਵਿਦਿਆਰਥੀ ਨੇ ਦਾਖ਼ਲ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ ਵਾਇਰਸ ਦੇ ਲਾਗ ਦੀ ਕੜੀ ਨੂੰ ਤੋੜਨ ਲਈ ਜ਼ਰੂਰੀ ਹੈ ਕਿ ਇਸ ਤੋਂ ਪ੍ਰਭਾਵਤ ਵਿਅਕਤੀਆਂ ਦਾ ਪਤਾ ਲਾਉਣ, ਉਨ੍ਹਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਅਲੱਗ-ਥਲੱਗ ਕਰਨ ਅਤੇ ਉਨ੍ਹਾਂ ਦਾ ਇਲਾਜ ਕਰਨ ਲਈ ਸਮੂਹਕ ਜਾਂਚ ਦੀ ਕਵਾਇਦ ਅਪਣਾਈ ਜਾਵੇ। ਪਟੀਸ਼ਨ ਮੁਤਾਬਕ ਇਹ ਕਦਮ ਤਰਜੀਹ ਦੇ ਆਧਾਰ 'ਤੇ ਚੁਕਿਆ ਜਾਣਾ ਚਾਹੀਦਾ ਹੈ ਅਤੇ ਸੱਭ ਤੋਂ ਪਹਿਲਾਂ ਉਨ੍ਹਾਂ ਰਾਜਾਂ ਅਤੇ ਸ਼ਹਿਰਾਂ ਵਿਚ ਸਮੂਹਕ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ ਜਿਥੇ ਇਸ ਮਹਾਮਾਰੀ ਤੋਂ ਪ੍ਰਭਾਵਤ ਵਿਅਕਤੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦਾ ਕਦਮ ਚੁੱਕ ਕੇ ਹੀ ਇਸ ਮਹਾਮਾਰੀ ਨੂੰ ਪੂਰੇ ਦੇਸ਼ ਵਿਚ ਫੈਲਣ ਤੋਂ ਰੋਕਣ ਵਿਚ ਮਦਦ ਮਿਲੇਗੀ।  (ਏਜੰਸੀ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement