
ਹੁਣ ਤਕ ਕੁਲ 9,80,75,160 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਗਾਈ ਜਾ ਚੁੱਕੀ ਹੈ ਵੈਕਸੀਨ
ਨਵੀਂ ਦਿੱਲੀ : ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 1,45,384 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 794 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ। ਇਸਤੋਂ ਬਾਅਦ ਦੇਸ਼ ’ਚ ਹੁਣ ਤਕ ਕੁਲ ਕੋਰੋਨਾ ਪੀੜਤਾਂ ਦਾ ਅੰਕੜਾ 1,32,05,926 ਹੋ ਗਿਆ ਹੈ ਤੇ ਕੁਲ ਮੌਤਾਂ ਦੀ ਗਿਣਤੀ 1,68,436 ਹੋ ਗਈ ਹੈ। ਇਹ ਅੰਕੜਾ ਕੇਂਦਰੀ ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਸਵੇਰ ਜਾਰੀ ਕੀਤਾ ਗਿਆ।
India reports 1,45,384 new COVID19 cases, 77,567 discharges, and 794 deaths in the last 24 hours, as per the Union Health Ministry
— ANI (@ANI) April 10, 2021
Total cases: 1,32,05,926
Total recoveries: 1,19,90,859
Active cases: 10,46,631
Death toll: 1,68,436
Total vaccination: 9,80,75,160 pic.twitter.com/ed39ltrY7W
ਇਸ ਅਨੁਸਾਰ, ਹੁਣ ਦੇਸ਼ ’ਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 10,46,631 ਹੈ ਤੇ ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ 1,19,90,859 ਹੈ। ਦੇਸ਼ ’ਚ 16 ਜਨਵਰੀ ਤੋਂ ਸ਼ੁਰੂ ਹੋਏ ਵੈਕਸੀਨੇਸ਼ਨ ਪ੍ਰੋਗਰਾਮ ਦੇ ਤਹਿਤ ਹੁਣ ਤਕ ਕੁਲ 9,80,75,160 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਜਾ ਚੁੱਕੀ ਹੈ। ਇਸਦੇ ਨਾਲ ਹੀ ਮਹਾਰਾਸ਼ਟਰ ਅਤੇ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਵੈਕਸੀਨ ਦੀ ਘਾਟ ਦੀ ਖ਼ਬਰ ਹੈ। ਹਾਲਾਂਕਿ ਸਿਹਤ ਮੰਤਰੀ ਹਰਸ਼ਵਰਧਨ ਨੇ ਇਸਨੂੰ ਮੰਨਣ ਤੋਂ ਇਨਕਾਰ ਕੀਤਾ ਹੈ।
corona case