ਭਾਜਪਾ J&k ਦੀ ਅਰਥਵਿਵਸਥਾ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ PM ਮੋਦੀ ਚੁੱਪਚਾਪ' ਦੇਖ ਰਹੇ ਹਨ : ਮਹਿਬੂਬਾ ਮੁਫ਼ਤੀ
Published : Apr 10, 2022, 7:52 pm IST
Updated : Apr 10, 2022, 7:52 pm IST
SHARE ARTICLE
Mehbooba Mufti
Mehbooba Mufti

ਮਹਿਬੂਬਾ ਮੁਫ਼ਤੀ ਨੇ ਕਿਹਾ,''ਮੈਨੂੰ ਪ੍ਰਧਾਨ ਮੰਤਰੀ ਤੋਂ ਕੋਈ ਉਮੀਦ ਨਹੀਂ ਹੈ।''

 

ਸ਼੍ਰੀਨਗਰ - ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਜੰਮੂ ਕਸ਼ਮੀਰ ਦੀ ਅਰਥਵਿਵਸਥਾ ਨੂੰ ਬਰਬਾਦ ਕਰਨ ਅਤੇ ਲੋਕਾਂ ਦਾ ਉਤਪੀੜਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਭ 'ਚੁੱਪਚਾਪ' ਦੇਖ ਰਹੇ ਹਨ। ਮਹਿਬੂਬਾ ਮੁਫ਼ਤੀ ਨੇ ਕਿਹਾ,''ਮੈਨੂੰ ਪ੍ਰਧਾਨ ਮੰਤਰੀ ਤੋਂ ਕੋਈ ਉਮੀਦ ਨਹੀਂ ਹੈ।''

Mehbooba Mufti and PM ModiMehbooba Mufti and PM Modi

ਕੁਪਵਾੜਾ 'ਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕੇਂਦਰ ਤੋਂ ਜਾਣਨਾ ਚਾਹਿਆ ਕਿ ਸਰਕਾਰ ਦਾ ਦਾਅਵਾ ਹੈ ਕਿ ਘਾਟੀ 'ਚ ਸ਼ਾਂਤੀ ਹੈ, ਇਸ ਦੇ ਬਾਵਜੂਦ ਸੁਰੱਖਿਆ ਕਰਮੀਆਂ ਦੀ ਗਿਣਤੀ 'ਚ ਵਾਧਾ ਕਿਉਂ ਕੀਤਾ ਗਿਆ? ਉਨ੍ਹਾਂ ਕਿਹਾ,''ਜੋ ਹਾਲਾਤ ਭਾਜਪਾ ਨੇ ਜੰਮੂ ਕਸ਼ਮੀਰ 'ਚ ਬਣਾਏ ਹਨ, ਪਿਛਲੇ 3 ਸਾਲਾਂ ਤੋਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ

ਰੋਜ਼ ਛਾਪੇਮਾਰੀ ਕੀਤੀ ਜਾ ਰਹੀ ਹੈ, ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ ਅਤੇ ਫ਼ੌਜ ਦੇ ਸੇਵਾਮੁਕਤ ਜਵਾਨਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਅਜਿਹਾ ਲੱਗਦਾ ਹੈ ਕਿ ਇਹ ਨੀਤੀ ਜੰਮੂ ਕਸ਼ਮੀਰ ਦੀ ਅਰਥਵਿਵਸਥਾ ਅਤੇ ਸਾਡੀ ਪਛਾਣ ਨਸ਼ਟ ਕਰ ਦੇਵੇਗੀ। ਸਾਡੇ ਪ੍ਰਧਾਨ ਮੰਤਰੀ ਚੁੱਪਚਾਪ ਦੇਖ ਰਹੇ ਹਨ ਅਤੇ ਮੈਨੂੰ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਹੈ।''

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement