
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਦੀਮਾਪੁਰ -ਨਾਗਾਲੈਂਡ ਦੇ ਦੀਮਾਪੁਰ ਜ਼ਿਲ੍ਹੇ ਦੇ ਬਰਮਾ ਕੈਂਪ 'ਚ ਐਤਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਕਰੀਬ 900 ਲੋਕ ਬੇਘਰ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਅੱਗ ਦੁਪਹਿਰ ਕਰੀਬ 12 ਵਜੇ ਬਰਮਾ ਕੈਂਪ ਦੇ ਈਸਟ ਬਲਾਕ ਵਿੱਚ ਲੱਗੀ। ਉਨ੍ਹਾਂ ਦੱਸਿਆ ਕਿ ਤੂੜੀ ਵਾਲੇ 260 ਦੇ ਕਰੀਬ ਘਰ ਅੱਗ ਨਾਲ ਸੜ ਕੇ ਸੁਆਹ ਹੋ ਗਏ। ਅੱਗ ਵਿਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ 'ਚ ਗੈਸ ਸਿਲੰਡਰ ਫਟਣ ਕਾਰਨ ਫਾਇਰ ਬ੍ਰਿਗੇਡ ਦੇ ਕਈ ਮੁਲਾਜ਼ਮਾਂ ਨੂੰ ਵੀ ਸੱਟਾਂ ਲੱਗੀਆਂ ਹਨ। ਅੱਗ ਲੱਗਣ ਕਾਰਨ ਤਕਰੀਬਨ 900 ਲੋਕ, ਜ਼ਿਆਦਾਤਰ ਮਜ਼ਦੂਰ, ਬੇਘਰ ਹੋ ਗਏ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਕੁਝ ਲੋਕ ਅਜੇ ਵੀ ਲਾਪਤਾ ਹਨ।
ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਕਈ ਫਾਇਰ ਬ੍ਰਿਗੇਡ ਨੂੰ ਕੰਮ ਬੁਲਾਇਆ ਗਿਆ, ਜਿਸ 'ਤੇ ਤਿੰਨ ਘੰਟੇ ਬਾਅਦ ਕਾਬੂ ਪਾਇਆ ਗਿਆ।