CM ਅਰਵਿੰਦ ਕੇਜਰੀਵਾਲ ਦਾ ਸੰਦੇਸ਼ : ਬਾਬਾ ਸਾਹਿਬ ਦੀ ਜਯੰਤੀ 'ਤੇ 'ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ' ਦਿਵਸ ਮਨਾਵਾਂਗੇ
Published : Apr 10, 2024, 5:44 pm IST
Updated : Apr 10, 2024, 5:44 pm IST
SHARE ARTICLE
CM Arvind Kejriwal
CM Arvind Kejriwal

CM ਅਰਵਿੰਦ ਕੇਜਰੀਵਾਲ ਦਾ ਸੰਦੇਸ਼ : ਬਾਬਾ ਸਾਹਿਬ ਦੀ ਜਯੰਤੀ 'ਤੇ 'ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ' ਦਿਵਸ ਮਨਾਵਾਂਗੇ

Delhi News : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਬੁੱਧਵਾਰ ਨੂੰ ਲੋਕ ਸਭਾ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ, ਸੰਜੇ ਸਿੰਘ, ਗੋਪਾਲ ਰਾਏ ਅਤੇ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਹੋਰ ਨੇਤਾ ਸ਼ਾਮਲ ਹੋਏ। ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਲਈ ਪ੍ਰਚਾਰ ਰਣਨੀਤੀ ਬਾਰੇ ਚਰਚਾ ਕੀਤੀ ਗਈ।

 

ਆਮ ਆਦਮੀ ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਮੀਡੀਆ ਨੂੰ ਦੱਸਿਆ ਕਿ ਮੰਗਲਵਾਰ ਨੂੰ ਸੁਨੀਤਾ ਕੇਜਰੀਵਾਲ ਜੇਲ 'ਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਈ ਸੀ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਉਨ੍ਹਾਂ ਪਾਰਟੀ ਆਗੂਆਂ ਨੂੰ ਬੁਲਾ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੁਨੇਹਾ ਪਹੁੰਚਾਇਆ। ਉਨ੍ਹਾਂ ਪਾਰਟੀ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੂੰ ਦੋ ਸੰਦੇਸ਼ ਭੇਜੇ ਹਨ।


ਕੇਜਰੀਵਾਲ ਨੇ ਭੇਜਿਆ ਇਹ ਸੰਦੇਸ਼

1. ਸਰਕਾਰ ਅਤੇ ਪਾਰਟੀ ਨੂੰ ਮਾੜੇ ਹਾਲਾਤਾਂ ਵਿੱਚ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਾ ਚਾਹੀਦਾ ਹੈ।


2. ਉਹ ਜੇਲ੍ਹ 'ਚ ਤਾਨਾਸ਼ਾਹ ਸਰਕਾਰ ਦੇ ਅੱਤਿਆਚਾਰ ​​ਨੂੰ ਬਰਦਾਸ਼ਤ ਕਰਨ ਲਈ ਤਿਆਰ ਹੈ। ਇਸ ਸਮੇਂ ਸੰਵਿਧਾਨ ਖ਼ਤਰੇ ਵਿੱਚ ਹੈ। 14 ਅਪ੍ਰੈਲ ਨੂੰ ਸਮੁੱਚੀ ਪਾਰਟੀ ਦੇਸ਼ ਭਰ ਵਿੱਚ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦਿਵਸ ਮਨਾਏ।

 

ਸੰਵਿਧਾਨ ਨੂੰ ਬਚਾਉਣ ਦਾ ਸੁਨੇਹਾ


ਇਸ ਦੇ ਨਾਲ ਹੀ ਦੂਜੇ ਸੰਦੇਸ਼ ਵਿੱਚ ਕੇਜਰੀਵਾਲ ਨੇ ਕਿਹਾ ਕਿ ਅਸੀਂ ਜੇਲ੍ਹ ਵਿੱਚ ਹਰ ਤਰ੍ਹਾਂ ਦੀਆਂ ਔਕੜਾਂ ਅਤੇ ਕਠਿਨਾਈਆਂ ਝੱਲਣ ਲਈ ਤਿਆਰ ਹਾਂ ਪਰ ਇਸ ਸਮੇਂ ਸਭ ਤੋਂ ਜ਼ਰੂਰੀ ਕੰਮ ਦੇਸ਼ ਦੇ ਸੰਵਿਧਾਨ ਨੂੰ ਬਚਾਉਣਾ ਹੈ। ਕਿਉਂਕਿ ਇਸ ਸਮੇਂ ਸਾਡਾ ਸੰਵਿਧਾਨ ਅਤੇ ਲੋਕਤੰਤਰ ਖਤਰੇ ਵਿੱਚ ਹੈ। ਇਸ ਲਈ ਮੁੱਖ ਮੰਤਰੀ ਨੇ ਆਪਣੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਦੇਸ਼ ਭਰ ਵਿੱਚ 'ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ' ਦਿਵਸ ਮਨਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣਾ ਇਸ ਸਮੇਂ ਸਾਡੀ ਤਰਜੀਹ ਹੈ। ਇਸ ਦੇ ਲਈ ਅਸੀਂ ਹਰ ਤਸੀਹੇ ਝੱਲਣ ਲਈ ਤਿਆਰ ਹਾਂ।

ਰਾਏ ਨੇ ਕਿਹਾ ਕਿ 14 ਅਪ੍ਰੈਲ ਨੂੰ ਦਿੱਲੀ-ਪੰਜਾਬ ਸਮੇਤ ਦੇਸ਼ ਭਰ 'ਚ 'ਆਪ' ਆਗੂ ਤੇ ਵਰਕਰ ਇਸ ਮੁਹਿੰਮ 'ਚ ਹਿੱਸਾ ਲੈਣਗੇ | ਅਸੀਂ ਸੰਵਿਧਾਨ ਨੂੰ ਬਚਾਉਣ ਅਤੇ ਇਸ ਦੇਸ਼ ਵਿੱਚ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਇਕੱਠੇ ਲੜਾਂਗੇ। ਉਨ੍ਹਾਂ ਦੇ ਸੰਦੇਸ਼ ਦੇ ਆਧਾਰ 'ਤੇ ਪਾਰਟੀ ਨੇ ਇਹ ਫੈਸਲਾ ਲਿਆ ਹੈ। ਦੇਸ਼ ਭਰ ਵਿੱਚ ਪਾਰਟੀ ਆਗੂ ਅਤੇ ਵਰਕਰ 14 ਅਪ੍ਰੈਲ ਨੂੰ ਸੰਵਿਧਾਨ ਬਚਾਓ ਅਤੇ ਤਾਨਾਸ਼ਾਹੀ ਦਿਵਸ ਵਜੋਂ ਮਨਾਉਣਗੇ। ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਸੰਸਦ ਮੈਂਬਰ ਅਤੇ ਮੰਤਰੀ ਦੇਸ਼ ਭਰ ਵਿੱਚ ਬਾਬਾ ਸਾਹਿਬ ਦੀ ਤਸਵੀਰ ਅੱਗੇ ਇਹ ਪ੍ਰਣ ਲੈਣਗੇ।

Location: India, Delhi

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement