ਤ੍ਰਿਣਮੂਲ ਕਾਂਗਰਸ ਨੇ ਭਾਜਪਾ ਉਮੀਦਵਾਰ ’ਤੇ ਲਾਇਆ ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ ਚੁੰਮਣ ਦਾ ਦੋਸ਼
Published : Apr 10, 2024, 10:04 pm IST
Updated : Apr 10, 2024, 10:05 pm IST
SHARE ARTICLE
images posted by TMC
images posted by TMC

ਬੰਗਾਲ 'ਚ ਭਾਜਪਾ ਉਮੀਦਵਾਰ ਵਲੋਂ ਚੋਣ ਪ੍ਰਚਾਰ ਦੌਰਾਨ ਔਰਤ ਨੂੰ ਚੁੰਮਣ ਦੀ ਤਸਵੀਰ ਵਾਇਰਲ, ਮਗਰੋਂ ਹਟਾਈ

ਮਾਲਦਾ : ਤ੍ਰਿਣਮੂਲ ਕਾਂਗਰਸ ਨੇ ਅਪਣੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕਰ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਖਗੇਨ ਮੁਰਮੂ ’ਤੇ ਔਰਤਾਂ ਨਾਲ ਚੋਣ ਪ੍ਰਚਾਰ ਦੌਰਾਨ ਛੇੜਛਾੜ ਕਰਨ ਦੇ ਦੋਸ਼ ਲਾਏ ਹਨ। ਭਗਵਾ ਪਾਰਟੀ 'ਤੇ ਵਰ੍ਹਦਿਆਂ ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਭਾਜਪਾ ਵਿੱਚ ਔਰਤ ਵਿਰੋਧੀ ਆਗੂਆਂ ਦੀ ਕੋਈ ਕਮੀ ਨਹੀਂ ਹੈ।

ਤ੍ਰਿਣਮੂਲ ਕਾਂਗਰਸ ਨੇ ਅਪਣੇ ‘ਐਕਸ’ ’ਤੇ ਤਸਵੀਰਾਂ ਪੋਸਟ ਕਰਦਿਆਂ ਕਿਹਾ, "ਹਾਂ, ਇਹ ਭਾਜਪਾ ਦੇ ਸੰਸਦ ਮੈਂਬਰ ਅਤੇ ਮਾਲਦਾ ਉੱਤਰੀ ਉਮੀਦਵਾਰ ਖਗੇਨ ਮੁਰਮੂ ਹੀ ਹਨ ਜੋ ਆਪਣੀ ਚੋਣ ਮੁਹਿੰਮ ਦੌਰਾਨ ਇੱਕ ਔਰਤ ਨੂੰ ਮਰਮਰਜ਼ੀ ਵਾਲੇ ਢੰਗ ਨਾਲ ਚੁੰਮ ਰਹੇ ਹਨ। ਮਹਿਲਾ ਭਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਸੰਸਦ ਮੈਂਬਰਾਂ ਤੋਂ ਲੈ ਕੇ ਬੰਗਾਲੀ ਔਰਤਾਂ ਬਾਰੇ ਅਸ਼ਲੀਲ ਗਾਣੇ ਬਣਾਉਣ ਵਾਲੇ ਨੇਤਾਵਾਂ ਤੱਕ, ਭਾਜਪਾ ਵਿੱਚ ਔਰਤ ਵਿਰੋਧੀ ਸਿਆਸਤਦਾਨਾਂ ਦੀ ਕੋਈ ਕਮੀ ਨਹੀਂ ਹੈ। ਇਸ ਤਰ੍ਹਾਂ ਮੋਦੀ ਕਾ ਪਰਿਵਾਰ ਨਾਰੀ ਕਾ ਸਨਮਾਨ ਵਿੱਚ ਸ਼ਾਮਲ ਹੁੰਦਾ ਹੈ! ਸੋਚੋ ਕਿ ਜੇਕਰ ਉਹ ਫਿਰ ਸੱਤਾ ’ਚ ਆਏ ਤਾਂ ਉਹ ਕੀ ਕਰਨਗੇ?’’

ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਇਹ ਘਟਨਾ ਸੋਮਵਾਰ ਦੀ ਹੈ ਜਦੋਂ ਮੁਰਮੂ ਪੱਛਮੀ ਬੰਗਾਲ ਦੇ ਚੰਚਲ ਦੇ ਸ਼੍ਰੀਹੀਪੁਰ ਪਿੰਡ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਹ ਤਸਵੀਰ ਮੁਹਿੰਮ ਦੀ ਲਾਈਵ ਸਟ੍ਰੀਮ ਦੌਰਾਨ ਲਈ ਗਈ ਸੀ, ਜਿਸ ਨੂੰ ਭਾਜਪਾ ਉਮੀਦਵਾਰ ਦੇ ਫੇਸਬੁੱਕ ਪੇਜ 'ਤੇ ਸਾਂਝਾ ਕੀਤਾ ਗਿਆ ਸੀ ਪਰ ਵਿਵਾਦ ਮਗਰੋਂ ਬਾਅਦ ਵਿੱਚ ਇਸ ਨੂੰ ਡਿਲੀਟ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਅਨੁਸਾਰ, ਤ੍ਰਿਣਮੂਲ ਕਾਂਗਰਸ ਦੇ ਮਾਲਦਾ ਜ਼ਿਲ੍ਹਾ ਉਪ ਪ੍ਰਧਾਨ, ਦੁਲਾਲ ਸਰਕਾਰ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਇਸ ਨੂੰ "ਬੰਗਾਲੀ ਸੱਭਿਆਚਾਰ" ਦੇ ਵਿਰੁੱਧ ਦੱਸਿਆ। 

ਇਸ ਦੌਰਾਨ ਭਾਜਪਾ ਉਮੀਦਵਾਰ ਖਗੇਨ ਮੁਰਮੂ ਨੇ ਚੁੰਮਣ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਹੈ ਕਿ ਔਰਤ ਉਨ੍ਹਾਂ ਦੇ ਬੱਚੇ ਵਰਗੀ ਹੈ। ਭਾਜਪਾ ਉਮੀਦਵਾਰ ਨੇ ਕਿਹਾ, "ਬੱਚੇ ਨੂੰ ਚੁੰਮਣ ਵਿੱਚ ਕੁਝ ਵੀ ਗਲਤ ਨਹੀਂ ਹੈ। ਇਹ ਪੂਰੀ ਤਰ੍ਹਾਂ ਜ਼ਮੀਨੀ ਪੱਧਰ ਦੀ ਸਾਜ਼ਿਸ਼ ਹੈ।"

Tags: west bengal

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement