Arvind Kejriwal News: ਅੱਜ ਅਰਵਿੰਦ ਕੇਜਰੀਵਾਲ ਨਾਲ ਨਹੀਂ ਹੋ ਸਕੇਗੀ CM ਭਗਵੰਤ ਮਾਨ ਅਤੇ MP ਸੰਜੇ ਸਿੰਘ ਦੀ ਮੁਲਾਕਾਤ
Published : Apr 10, 2024, 8:39 am IST
Updated : Apr 10, 2024, 8:39 am IST
SHARE ARTICLE
Tihar Jail Denied Permission For Sanjay Singh And Bhagwant Mann To Meet Arvind Kejriwal
Tihar Jail Denied Permission For Sanjay Singh And Bhagwant Mann To Meet Arvind Kejriwal

ਤਿਹਾੜ ਜੇਲ ਨੇ ਸੁਰੱਖਿਆ ਕਾਰਨਾਂ ਦਾ ਦਿਤਾ ਹਵਾਲਾ

Arvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਅੱਜ ਤਿਹਾੜ ਜੇਲ ਵਿਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ। ਹੁਣ ਜਾਣਕਾਰੀ ਮਿਲੀ ਹੈ ਕਿ ਤਿਹਾੜ ਜੇਲ ਨੇ ਮੁਲਾਕਾਤ ਦੀ ਇਜਾਜ਼ਤ ਨਹੀਂ ਦਿਤੀ, ਜਿਸ ਕਾਰਨ ਅੱਜ ਭਗਵੰਤ ਮਾਨ ਅਤੇ ਸੰਜੇ ਸਿੰਘ ਜੇਲ 'ਚ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ।

ਤਿਹਾੜ ਜੇਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਮੁਲਾਕਾਤ ਦੀ ਮਨਜ਼ੂਰੀ ਨਹੀਂ ਦਿਤੀ ਹੈ। ਹੁਣ ਜੇਲ ਪ੍ਰਸ਼ਾਸਨ ਵਲੋਂ ਦੋਹਾਂ ਆਗੂਆਂ ਨੂੰ ਨਵਾਂ ਸਮਾਂ ਦਿਤਾ ਜਾਵੇਗਾ। ਤਿਹਾੜ ਪ੍ਰਸ਼ਾਸਨ ਮੁਤਾਬਕ ਜੇਲ ਦੇ ਅਪਣੇ ਨਿਯਮ ਹਨ ਅਤੇ ਜੇਲ ਪ੍ਰਸ਼ਾਸਨ ਜੇਲ ਮੈਨੂਅਲ ਅਨੁਸਾਰ ਚੱਲਦਾ ਹੈ।

ਈਡੀ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। 'ਆਪ' ਦਿੱਲੀ, ਪੰਜਾਬ, ਗੁਜਰਾਤ, ਅਸਾਮ ਅਤੇ ਹਰਿਆਣਾ ਤੋਂ ਕੁੱਲ 22 ਲੋਕ ਸਭਾ ਸੀਟਾਂ 'ਤੇ ਚੋਣ ਲੜ ਰਹੀ ਹੈ ਅਤੇ ਕੇਜਰੀਵਾਲ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨਾ ਸੀ। ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਹੋਰ ਆਗੂਆਂ ਨੂੰ ਪਾਰਟੀ ਦੀ ਕਮਾਨ ਸੰਭਾਲਣੀ ਪਈ ਹੈ।

(For more Punjabi news apart from Tihar Jail Denied Permission For Sanjay Singh And Bhagwant Mann To Meet Arvind Kejriwal, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement