
Delhi News : ਦਿੱਲੀ ਦੇ ਮੁੱਖ ਸਕੱਤਰ ਨੂੰ ਅਦਾਲਤ ਨੇ ਦਿੱਤੇ ਹੁਕਮ, ਅਦਾਲਤ ਨੇ 2 ਹਫ਼ਤਿਆਂ ’ਚ ਰਿਪੋਰਟ ਪੇਸ਼ ਕਰਨ ਲਈ ਕਿਹਾ
Delhi News in Punjabi : ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ DSGMC ਦੀਆਂ ਆਮ ਚੋਣਾਂ ਲਈ ਨਵੀਂ ਫ਼ੋਟੋ ਵੋਟਰ ਸੂਚੀ ਤਿਆਰ ਕਰਨ ਦਾ ਕੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। 2 ਹਫ਼ਤਿਆਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਅਦਾਲਤ ਨੇ ਇਹ ਹੁਕਮ ਪਟੀਸ਼ਨਕਰਤਾ ਗੁਰਮੀਤ ਸਿੰਘ ਸ਼ਾਂਤੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਚੋਣਾਂ ਵਿੱਚ ਦੇਰੀ ਕਰਨ ਦਾ ਕੋਈ ਮਤਲਬ ਨਹੀਂ ਹੈ ਕਿਉਂਕਿ 4 ਸਾਲਾਂ ਦਾ ਸਮਾਂ ਹੁੰਦਾ ਹੈ। ਦਿੱਲੀ ਕਮੇਟੀ ਨਾਲ ਸਬੰਧਤ ਮਾਮਲੇ ਅਦਾਲਤ ਵਿੱਚ ਚੱਲ ਰਹੇ ਹਨ ਪਰ ਉਨ੍ਹਾਂ ਦਾ ਦਿੱਲੀ ਕਮੇਟੀ ਦੀਆਂ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
(For more news apart from Delhi High Court hears issue voter list with photo in Delhi Committee elections News in Punjabi, stay tuned to Rozana Spokesman)