
Uttarakhand Rain News: ਚਮੋਲੀ ਵਿੱਚ ਭਾਰੀ ਮੀਂਹ ਕਾਰਨ ਕਈ ਸੜਕਾਂ ਨੁਕਸਾਨੀਆਂ ਗਈਆਂ
Uttarakhand Rain News in punjabi : ਇਸ ਸਮੇਂ ਉੱਤਰੀ ਭਾਰਤ ਵਿਚ ਤੇਜ਼ ਗਰਮੀ ਪੈ ਰਹੀ ਹੈ। ਦਿੱਲੀ ਤੋਂ ਲੈ ਕੇ ਪਹਾੜਾਂ ਤੱਕ, ਸੂਰਜ ਅਸਮਾਨ ਤੋਂ ਗਰਮੀ ਬਰਸਾ ਰਿਹਾ ਹੈ। ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਗਰਮੀ ਕਾਰਨ ਲੋਕਾਂ ਦਾ ਦਿਨ ਵੇਲੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ ਪਰ ਬੁੱਧਵਾਰ ਨੂੰ ਉਤਰਾਖੰਡ ਵਿੱਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ।
ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਭਾਰੀ ਬਾਰਿਸ਼ ਨੇ ਕਈ ਇਲਾਕਿਆਂ ਵਿੱਚ ਤਬਾਹੀ ਵੀ ਮਚਾ ਦਿੱਤੀ। ਚਮੋਲੀ ਵਿੱਚ ਭਾਰੀ ਮੀਂਹ ਕਾਰਨ ਕਈ ਸੜਕਾਂ ਨੁਕਸਾਨੀਆਂ ਗਈਆਂ। ਮੀਂਹ ਕਾਰਨ ਕਈ ਥਾਵਾਂ 'ਤੇ ਪਹਾੜ ਤੋਂ ਇੰਨਾ ਮਲਬਾ ਹੇਠਾਂ ਆ ਗਿਆ ਕਿ ਕਈ ਵਾਹਨ ਮਲਬੇ ਹੇਠ ਦੱਬ ਗਏ। ਇਸ ਦੌਰਾਨ, ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਦੀ ਹੋਰ ਚੇਤਾਵਨੀ ਜਾਰੀ ਕੀਤੀ ਹੈ।
ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ, ਰੁਦਰਪ੍ਰਯਾਗ ਵਿੱਚ ਮੀਂਹ ਅਤੇ ਗੜੇਮਾਰੀ ਹੋਈ ਹੈ। ਜਿਸ ਕਾਰਨ ਆਮ ਜਨਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਉੱਤਰਕਾਸ਼ੀ ਦੇ ਯਮੁਨੋਤਰੀ ਅਤੇ ਗੰਗੋਤਰੀ ਵਿੱਚ ਮੀਂਹ ਕਾਰਨ ਸੜਕ 'ਤੇ ਮਲਬਾ ਡਿੱਗ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਦੂਜੇ ਪਾਸੇ, ਚਮੋਲੀ ਦੇ ਥਰਾਲੀ ਇਲਾਕੇ ਵਿੱਚ ਅਚਾਨਕ ਮੀਂਹ ਕਾਰਨ ਨੁਕਸਾਨ ਦੀ ਖ਼ਬਰ ਹੈ। ਚਮੋਲੀ ਦੇ ਥਰਾਲੀ ਇਲਾਕੇ ਵਿੱਚ ਮੋਹਲੇਧਾਰ ਮੀਂਹ ਕਾਰਨ ਕਈ ਥਾਵਾਂ 'ਤੇ ਸੜਕਾਂ ਬੰਦ ਹੋ ਗਈਆਂ ਹਨ।