
6.2 ਤੀਬਰਤਾ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ
ਨਵੀਂ ਦਿੱਲੀ, 9 ਮਈ : ਕੌਮੀ ਭੂਚਾਲ ਵਿਗਿਆਨ ਕੇਂਦਰ ਦੇ ਮੁਖੀ ਜੇ ਐਲ ਗੌਤਮ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ-ਤਜ਼ਾਕਿਸਤਾਨ ਸਰਹੱਦ 'ਤੇ ਸੀ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ ਹੈ। ਇਹ ਸ਼ਾਮ 4.1 ਵਜੇ ਆਇਆ। ਅਧਿਕਾਰੀਆਂ ਨੇ ਦਸਿਆ ਕਿ ਫ਼ਿਲਹਾਲ ਜਾਨੀ ਮਾਲੀ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ। ਸ੍ਰੀਨਗਰ ਅਤੇ ਕਸ਼ਮੀਰ ਘਾਟੀ ਦੇ ਹੋਰ ਹਿੱਸਿਆਂ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੁੱਝ ਇਲਾਕਿਆਂ ਵਿਚ ਲੋਕ ਅਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ ਮੌਸਮ ਵਿਭਾਗ ਨੇ ਦਸਿਆ ਕਿ ਇਸ ਤਰ੍ਹਾਂ ਦੇ ਦ੍ਰਿਸ਼ ਰਾਜਸਥਾਨ ਦੇ ਵੀ ਕੁੱਝ ਇਲਾਕਿਆਂ ਵਿਚ ਵੇਖਣ ਨੂੰ ਮਿਲੇ।
Earthquake
ਉਥੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਅਫ਼ਗ਼ਾਨਿਸਤਾਨ ਦੇ ਸਰਹੱਦੀ ਖੇਤਰ ਵਿਚ ਹੈ। ਸਰਕਾਰੀ ਅਧਿਕਾਰੀਆਂ ਨੇ ਦਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ। ਅਧਿਕਾਰੀਆਂ ਮੁਤਾਬਕ ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। (ਏਜੰਸੀ)