
ਆਮ ਆਦਮੀ ਪਾਰਟੀ ਉਮੀਦਵਾਰ ਆਤਿਸ਼ੀ ਦੇ ਵਿਰੁੱਧ ਇਤਰਾਜ਼ਯੋਗ ਪਰਚੇ ਵੰਡੇ ਜਾਣ ਤੋਂ ਬਾਅਦ ਇਸ ਸੀਟ ‘ਤੇ ਦੋਨਾਂ ਧਿਰਾਂ ਵਿਚਕਾਰ ਮਾਹੌਲ ਗਰਮਾ ਗਿਆ ਹੈ।
ਨਵੀਂ ਦਿੱਲੀ: ਲੋਕ ਸਭਾ ਸੀਟ ਪੂਰਬੀ ਦਿੱਲੀ ਦੀ ਸੀਟ ‘ਤੇ ਮੁਕਾਬਲਾ ਕਾਫੀ ਦਿਲਚਸਪ ਹੁੰਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਉਮੀਦਵਾਰ ਆਤਿਸ਼ੀ ਦੇ ਵਿਰੁੱਧ ਇਤਰਾਜ਼ਯੋਗ ਪਰਚੇ ਵੰਡੇ ਜਾਣ ਤੋਂ ਬਾਅਦ ਇਸ ਸੀਟ ‘ਤੇ ਦੋਨਾਂ ਧਿਰਾਂ ਵਿਚਕਾਰ ਮਾਹੌਲ ਗਰਮਾ ਗਿਆ ਹੈ। ਭਾਜਪਾ ਉਮੀਦਵਾਰ ਗੌਤਮ ਗੰਭੀਰ ‘ਤੇ ਇਲਜ਼ਾਮ ਲੱਗਣ ਤੋਂ ਬਾਅਦ ਉਹਨਾਂ ਨੇ ਜਵਾਬ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਕਿਸੇ ਵੀ ਹੱਦ ਤੱਕ ਜਾਣ ਦਾ ਇਲਜ਼ਾਮ ਲਗਾਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਸ ਮਾਮਲੇ ਵਿਚ ਕੇਜਰੀਵਾਲ ਸਮੇਤ ਆਤਿਸ਼ੀ ਅਤੇ ਮਨੀਸ਼ ਸਿਸੋਦੀਆ ‘ਤੇ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ।
Aam Aadmi Party East Delhi candidate Atishi
ਆਤਿਸ਼ੀ ਵਿਰੁੱਧ ਇਤਰਾਜ਼ਯੋਗ ਪਰਚੇ ਵੰਡਣ ਦੇ ਇਲਜ਼ਾਮ ਤੋਂ ਬਾਅਦ ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਜੰਮ ਕੇ ਗੁੱਸਾ ਉਤਾਰਿਆ। ਗੌਤਮ ਗੰਭੀਰ ਨੇ ਕਿਹਾ ਕਿ ਉਹਨਾਂ ਅੰਦਰ ਗਰਮੀ ਭਰੀ ਹੋਈ ਹੈ ਅਤੇ ਉਹਨਾਂ ਦੇ ਝਾੜੂ ਨਾਲ ਉਸ ਗੰਦਗੀ ਨੂੰ ਸਾਫ ਕਰਨ ਦੀ ਜ਼ਰੂਰਤ ਹੈ।ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਆਪ ਆਦਮੀ ਪਾਰਟੀ ਉਮੀਦਵਾਰ ਆਤਿਸ਼ੀ ਮਾਲੌਨਾ ਦੇ ਕੁਝ ਇਤਰਾਜ਼ਯੋਗ ਪਰਚੇ ਵੰਡੇ ਗਏ ਸਨ। ਜਿਨ੍ਹਾਂ ਵਿਚ ਉਹਨਾਂ ਵਿਰੁੱਧ ਗਲਤ ਭਾਸ਼ਾ ਦੀ ਵਰਤੋਂ ਕੀਤੀ ਗਈ।
Arvind Kejriwal and Manish Sisodia
ਇਸ ਮਾਮਲੇ ਵਿਚ ਆਤਿਸ਼ੀ ਨੇ ਭਾਜਪਾ ਉਮੀਦਵਾਰ ਗੌਤਮ ਗੰਭੀਰ ‘ਤੇ ਅਜਿਹਾ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ ਉਮੀਦਵਾਰ ਗੌਤਮ ਗੰਭੀਰ ਨੂੰ ਨਿਸ਼ਾਨੇ ‘ਤੇ ਲਿਆ। ਇਸ ਤੋਂ ਬਾਅਦ ਗੌਤਮ ਨੇ ਅਪਣੇ ਬਚਾਅ ਵਿਚ ਆ ਕੇ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਗੱਲ ਕਹੀ ਸੀ। ਦੱਸ ਦਈਏ ਕਿ ਇਸ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਵੀ ਆਤਿਸ਼ੀ ਦੇ ਹੱਕ ਵਿਚ ਅਵਾਜ਼ ਉਠਾਈ ਹੈ।