ਕੋਰੋਨਾ ਕਾਰਨ ਮਾਂ ਤੇ ਦਾਦੀ ਹਸਪਤਾਲ ਵਿਚ, ਪਿਤਾ ਦੀ ਮ੍ਰਿਤਕ ਦੇਹ ਕੋਲ ਇਕੱਲਾ ਬੈਠਾ ਰਿਹਾ ਮਾਸੂਮ
Published : May 10, 2020, 5:34 pm IST
Updated : May 10, 2020, 5:34 pm IST
SHARE ARTICLE
Photo
Photo

ਕੋਰੋਨਾ ਵਾਇਰਸ ਕਾਰਨ ਨਾਲ ਹੋ ਰਹੀਆਂ ਮੌਤਾਂ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ।

ਚੇਨਈ: ਕੋਰੋਨਾ ਵਾਇਰਸ ਕਾਰਨ ਨਾਲ ਹੋ ਰਹੀਆਂ ਮੌਤਾਂ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਇਕ 10 ਸਾਲ ਦੇ ਬੱਚੇ ਦਾ ਦਰਦ ਜਾਣ ਕੇ ਹਰ ਕੋਈ ਭਾਵੁਕ ਹੋ ਗਿਆ ਹੈ। ਇਸ ਬੱਚੇ ਦੀ ਮਾਂ ਅਤੇ ਦਾਦੀ ਦਾ ਹਸਪਤਾਲ ਵਿਚ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ।

Corona VirusPhoto

5ਵੀਂ ਕਲਾਸ ਵਿਚ ਪੜ੍ਹਨ ਵਾਲੇ ਜੀਵਾ ਨਾਂਅ ਦੇ ਬੱਚੇ 'ਤੇ ਉਸ ਸਮੇਂ ਮੁਸ਼ਕਿਲਾਂ ਦਾ ਪਹਾੜ ਟੁੱਟ ਗਿਆ ਜਦੋਂ ਉਸ ਦੇ ਪਿਤਾ ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਇਹ ਘਟਨਾ ਤਮਿਲਨਾਡੂ ਦੇ ਇਕ ਜ਼ਿਲ੍ਹੇ ਦੀ ਹੈ। ਦੋ ਮਹੀਨੇ ਪਹਿਲਾਂ ਇਕ ਹਾਦਸੇ ਤੋਂ ਬਾਅਦ ਬੱਚੇ ਦੇ ਪਿਤਾ ਨੂੰ ਚੇਨਈ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

PhotoPhoto

ਹਸਪਤਾਲ ਵਿਚ ਉਸ ਦੇ ਪਿਤਾ ਦੀ ਦੇਖਭਾਲ ਕਰਦਿਆਂ ਉਸ ਦੀ ਮਾਂ ਅਤੇ ਦਾਦੀ ਕੋਰੋਨਾ ਸੰਕਰਮਿਤ ਹੋ ਗਈਆਂ। ਇਸ ਦੌਰਾਨ ਬੱਚੇ ਦੇ ਪਿਤਾ ਨੂੰ ਘਰ ਭੇਜ ਦਿੱਤਾ ਗਿਆ ਪਰ ਕੁਝ ਦਿਨ ਬਾਅਦ ਉਹਨਾਂ ਦੀ ਮੌਤ ਹੋ ਗਈ। ਪਿਤਾ ਦੇ ਅੰਤਿਮ ਸਸਕਾਰ ਮੌਕੇ ਬੱਚਾ ਪਿਤਾ ਦੀ ਮ੍ਰਿਤਕ ਦੇਹ ਦੇ ਸਾਹਮਣੇ ਬੈਠ ਕੇ ਅਪਣੀ ਦਾਦੀ ਅਤੇ ਮਾਂ ਦਾ ਇੰਤਜ਼ਾਰ ਕਰਦਾ ਰਿਹਾ।

coronavirus Photo

ਜਦੋਂ ਬੱਚੇ ਦੀ ਮਾਂ ਅਤੇ ਦਾਦੀ ਨੂੰ ਹਸਪਤਾਲ ਵਿਚ ਮੌਤ ਦੀ ਸੂਚਨਾ ਦਿੱਤੀ ਗਈ ਤਾਂ ਉਹਨਾਂ ਨੂੰ ਘਰ ਲਿਆਂਦਾ ਗਿਆ ਤੇ ਫਿਰ ਬੱਚੇ ਦੇ ਪਿਤਾ ਦਾ ਸਸਕਾਰ ਕੀਤਾ ਗਿਆ। ਇਸ ਦੌਰਾਨ ਪੂਰੀ ਸਾਵਧਾਨੀ ਵਰਤੀ ਗਈ।

PhotoPhoto

10 ਸਾਲ ਦੇ ਇਸ ਬੱਚੇ ਨੂੰ ਹੁਣ ਉਹਨਾਂ ਦੇ ਰਿਸ਼ਤੇਦਾਰਾਂ ਨੇ ਅਪਣੇ ਕੋਲ ਰੱਖਿਆ ਹੋਇਆ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਇਸ ਪਰਿਵਾਰ ਦੀ ਆਰਥਕ ਮਦਦ ਵੀ ਕੀਤੀ ਹੈ। ਪੀੜਤ ਪਰਿਵਾਰ ਲਈ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement