
ਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਮੁੱਖ ਮੰਤਰੀਆਂ ਨਾਲ ਇਕ ਮੀਟਿੰਗ ਕਰਨਗੇ।
ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਅਤੇ ਦੇਸ਼ ਵਿਚ ਚੱਲ ਰਹੀ ਤਾਲਾਬੰਦੀ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਮੁੱਖ ਮੰਤਰੀਆਂ ਨਾਲ ਇਕ ਮੀਟਿੰਗ ਕਰਨਗੇ। ਇਸ ਦੀ ਪੁਸ਼ਟੀ ਪੀਐਮਓ ਨੇ ਕੀਤੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਪੀਐਮ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਲੌਕਡਾਊਨ ਨੂੰ ਲੈ ਕੇ ਸੁਝਾਅ ਮੰਗਣਗੇ ਅਤੇ ਅੱਗੇ ਦੀ ਰਣਨੀਤੀ 'ਤੇ ਚਰਚਾ ਹੋਵੇਗੀ।
Photo
ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗਾ। ਦੱਸ ਦਈਏ ਕਿ ਕੋਰੋਨਾ ਕਾਰਨ ਦੇਸ਼ ਵਿਚ ਲਾਗੂ ਲੌਕਡਾਊਨ ਦੀ ਤੀਜੇ ਪੜਾਅ ਦੀ ਮਿਆਦ 17 ਮਈ ਨੂੰ ਪੂਰੀ ਹੋ ਰਹੀ ਹੈ, ਅਜਿਹੇ ਵਿਚ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ।
Photo
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕੇ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਦੁਪਹਿਰ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਪੰਜਵੀਂ ਬੈਠਕ ਕਰਨਗੇ'।
PM Narendra Modi
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੱਜ ਯਾਨੀ ਐਤਵਾਰ ਨੂੰ ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਵੀ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਸਿਹਤਤ ਸਕੱਤਰਾਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਕਰਕੇ ਹਾਲਾਤਾਂ 'ਤੇ ਚਰਚਾ ਕੀਤੀ ਹੈ। ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਸੰਕਰਮਣ ਦੀ ਰਫ਼ਤਾਰ ਤੇਜ਼ੀ ਨਾਲ ਵਧ ਰਹੀ ਹੈ।
Photo
ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 3277 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ 127 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ ਕਰੀਬ 60 ਹਜ਼ਾਰ ਯਾਨੀ 62939 ਹੋ ਗਏ ਹਨ ਅਤੇ ਹੁਣ ਤੱਕ 2109 ਲੋਕਾਂ ਦੀ ਮੌਤ ਹੋ ਚੁੱਕੀ ਹੈ।