ਪਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਉਣਾ ਵੱਡੀ ਚੁਣੌਤੀ, ਰੇਲ ਮੰਤਰੀ ਨੇ ਸੂਬਿਆਂ ਨੂੰ ਕੀਤੀ ਇਹ ਅਪੀਲ
Published : May 10, 2020, 7:15 pm IST
Updated : May 10, 2020, 8:53 pm IST
SHARE ARTICLE
Photo
Photo

ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੂਰੇ ਦੇਸ਼ ਵਿਚ ਲੌਕਡਾਊਨ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੂਰੇ ਦੇਸ਼ ਵਿਚ ਲੌਕਡਾਊਨ ਹੈ। ਇਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਰਵਾਜ਼ੀ ਮਜ਼ਦੂਰ ਫਸ ਗਏ ਹਨ। ਉਹਨਾਂ ਨੂੰ ਘਰ ਵਾਪਸ ਭੇਜਣ ਲਈ ਬੀਤੇ ਕੁਝ ਦਿਨਾਂ ਤੋਂ ਸਪੈਸ਼ਲ ਟਰੇਨਾਂ ਚਲਾਈਆਂ ਜਾ ਰਹੀਆਂ ਹਨ।

PhotoPhoto

ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ 'ਤੇ ਰੇਲਵੇ ਬੀਤੇ ਛੇ ਦਿਨਾਂ ਤੋਂ ਰੋਜ਼ਾਨਾ 300 ਸਪੈਸ਼ਲ ਟਰੇਨਾਂ ਚੱਲਾ ਰਹੀ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਸਾਰੇ ਸੂਬਿਆਂ ਨੂੰ ਮਜ਼ਦੂਰਾਂ ਨੂੰ ਉੱਥੋਂ ਕੱਢਣ ਲਈ ਅਤੇ ਘਰ ਵਾਪਸ ਲਿਜਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਤਾਂ ਜੋ ਰੇਲਵੇ ਅਗਲੇ ਤਿੰਨ ਜਾਂ ਚਾਰ ਦਿਨਾਂ ਵਿਚ ਸਾਰਿਆਂ ਨੂੰ ਵਾਪਸ ਉਹਨਾਂ ਦੇ ਘਰ ਪਹੁੰਚਾ ਸਕੇ। 

PhotoPhoto

ਐਨਸੀਪੀ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਉਹਨਾਂ ਮੁੱਖ ਮੰਤਰੀਆਂ ਨਾਲ ਗੱਲ ਕਰਨ ਜੋ ਸੂਬੇ ਪਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਗ੍ਰਹਿ ਰਾਜਾਂ ਵਿਚ ਵਾਪਸ ਨਹੀਂ ਜਾਣ ਦੇ ਰਹੇ। ਹਾਲਾਂਕਿ ਉਹਨਾਂ ਨੇ ਕਿਸੇ ਵੀ ਸੂਬੇ ਦਾ ਨਾਮ ਨਹੀਂ ਲਿਆ।

PhotoPhoto

ਉਹਨਾਂ ਨੇ ਟਵੀਟ ਕਰ ਕੇ ਕਿਹਾ ਸੀ ਕਿ, 'ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਉਹਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਕਰਨ ਜੋ ਸੂਬੇ ਅਜਿਹੇ ਲੋਕਾਂ ਨੂੰ ਵਾਪਸ ਨਹੀਂ ਜਾਣ ਦੇ ਰਹੇ'।

PhotoPhoto

ਇਸ ਦੇ ਨਾਲ ਹੀ ਸ਼ਿਵਸੈਨਾ ਦੇ ਸੀਨੀਅਰ ਨੇਤਾ ਸੰਜੇ ਰਾਉਤ ਨੇ ਕਿਹਾ ਕਿ ਲੌਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਲਈ ਨਿੱਜੀ ਗੱਡੀਆਂ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement