ਕੋਰੋਨਾ ਸੰਕਟ 'ਚ ਮਨੁੱਖਤਾ ਦੀ ਸੇਵਾ, ਸ੍ਰੀ ਰਕਾਬਗੰਜ ਸਾਹਿਬ ਵਿਖੇ ਖੁੱਲ੍ਹਿਆ ਕੋਵਿਡ ਕੇਅਰ ਸੈਂਟਰ
Published : May 10, 2021, 2:22 pm IST
Updated : May 10, 2021, 2:24 pm IST
SHARE ARTICLE
400 Oxygen Bed Facility at Gurdwara Sri Rakabganj Sahib
400 Oxygen Bed Facility at Gurdwara Sri Rakabganj Sahib

ਮੰਗਲਵਾਰ ਨੂੰ 100 ਹੋਰ ਬੈੱਡ ਉਪਲੱਬਧ ਕਰਵਾਏ ਜਾਣਗੇ। 

ਨਵੀਂ ਦਿੱਲੀ - ਕੋਰੋਨਾ ਵਾਇਰਲ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਸ ਸੰਕਟ ਵਿਚ ਹਰ ਕੋਈ ਆਪਣੇ ਤਰੀਕੇ ਨਾਲ ਸੇਵਾ ਕਰ ਰਿਹਾ ਹੈ। ਇਸ ਸੰਕਟ ਵਿਚ ਆਕਸੀਜਨ ਬੈੱਡ ਦੀ ਬਹੁਤ ਕਮੀ ਦੇਖਮ ਨੂੰ ਮਿਲ ਰਹੀ ਹੈ ਜਿਸ ਕਰ ਕੇ ਕਈਆਂ ਨੂੰ ਤਾਂ ਆਪਣੀ ਜਾਨ ਵੀ ਗਵਾਉਣੀ ਪਈ। ਇਸ ਸਭ ਨੂੰ ਦੇਖਦੇ ਹੋਏ ਅੱਜ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਚ 400 ਬੈੱਡਾਂ ਨਾਲ ਗੁਰੂ ਤੇਗ ਬਹਾਦਰ ਕੋਵਿਡ ਦੇਖਭਾਲ ਕੇਂਦਰ ਖੋਲ੍ਹਿਆ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ 100 ਹੋਰ ਬੈੱਡ ਉਪਲੱਬਧ ਕਰਵਾਏ ਜਾਣਗੇ। ਮਨਜਿੰਦਰ ਸਿਰਸਾ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ ਤੋਂ 50 ਡਾਕਟਰਾਂ ਵਲੋਂ ਕੋਵਿਡ ਦੇਖਭਾਲ ਕੇਂਦਰ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।

ਕੋਵਿਡ ਦੇਖਭਾਲ ਕੇਂਦਰ ’ਚ ਡਾਕਟਰਾਂ ਦੇ ਸਹਿਯੋਗ ਲਈ 150 ਨਰਸਾਂ ਅਤੇ ਵਾਰਡ ਬੁਆਏ ਦੀ ਟੀਮ ਵੀ ਤਾਇਨਾਤ ਹੈ। ਮਨਜਿੰਦਰ ਸਿਰਸਾ ਮੁਤਾਬਕ ਅੱਜ ਇਸ ਕੋਵਿਡ ਦੇਖਭਾਲ ਕੇਂਦਰ ਦਾ ਉਦਘਾਟਨ ਕੀਤਾ ਗਿਆ, ਜਿਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਉੱਚੇਚੇ ਤੌਰ ’ਤੇ ਪੁੱਜੇ। ਸਿਰਸਾ ਨੇ ਅੱਗੇ ਦੱਸਿਆ ਕਿ ਸਾਰੇ ਬੈੱਡਾਂ ’ਤੇ ਆਕਸੀਜਨ ਦੀ ਸਹੂਲਤ ਹੈ।

Photo

ਇਨ੍ਹਾਂ ਨੂੰ 150 ਡੀ-ਟਾਈਪ ਸਿਲੰਡਰਾਂ ਨਾਲ ਜੋੜਿਆ ਗਿਆ ਹੈ। ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਰੈਮਡੇਸਿਵਿਰ ਅਤੇ ਫੈਬੀਫਲੂ ਵਰਗੀਆਂ ਜ਼ਰੂਰੀ ਦਵਾਈਆਂ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਪ੍ਰਤੀ ਮਿੰਟ 20 ਲੀਟਰ ਆਕਸੀਜਨ ਦੀ ਲੋੜ ਹੋਵੇਗੀ, ਉਨ੍ਹਾਂ ਦਾ ਇਲਾਜ ਇੱਥੇ ਹੋ ਸਕਦਾ ਹੈ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement