ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਾਮਿਆਂ ਨੂੰ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ
Published : May 10, 2021, 9:57 am IST
Updated : May 10, 2021, 11:27 am IST
SHARE ARTICLE
Balbir Sidhu
Balbir Sidhu

ਪੰਜਾਬ ਵਿਚ ਤੇਜ਼ੀ ਨਾਲ ਵਧਦੇ ਕੋਵਿਡ ਦੇ ਮਾਮਲਿਆਂ ਕਾਰਨ ਸਿਹਤ ਕਰਮੀਆਂ ਦਾ ਡਿਊਟੀ ’ਤੇ ਵਾਪਸ ਆਉਣਾ ਹੈ ਸਮੇਂ ਦੀ ਮੰਗ

ਚੰਡੀਗੜ੍ਹ (ਭੁੱਲਰ) : ਸੂਬੇ ਵਿਚ ਵਧ ਰਹੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਜ਼ਾਹਰਾ ਕਰ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿਚ ਰਖਦਿਆਂ ਅੱਜ ਤੋਂ ਅਪਣੀ ਡਿਊਟੀ ’ਤੇ ਮੁੜ ਹਾਜ਼ਰ ਹੋਣ ਨਹੀਂ ਤਾਂ ਉਹਨਾਂ ਨੂੰ ਨੌਕਰੀ ਤੋਂ ਬਾਹਰ ਕਰ ਦਿੱਤਾ ਜਾਵੇਗਾ। ਜਾਰੀ ਬਿਆਨ ਵਿਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਦਿਨ-ਬ-ਦਿਨ ਕੋਵਿਡ-19 ਕੇਸਾਂ ਅਤੇ ਮੌਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ।

PHOTO

ਪਰ ਸੰਕਟ ਦੀ ਇਸ ਘੜੀ ਵਿਚ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਹੜਤਾਲ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ, ਜੋ ਇਨਸਾਨੀਅਤ ਦੇ ਲਿਹਾਜ਼ ਤੋਂ ਬਹੁਤ ਮੰਦਭਾਗਾ ਜਾਪਦਾ ਹੈ।  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਸਾਰੇ ਦੇਸ਼ ਵਿਚ ਮੈਡੀਕਲ ਐਮਰਜੈਂਸੀ ਦਾ ਮਾਹੌਲ ਬਣਿਆ ਹੋਇਆ ਹੈ ਤਾਂ ਅਜਿਹੀ ਗੰਭੀਰ ਸਥਿਤੀ ਦੌਰਾਨ 776 ਕਮਿਊਨਿਟੀ ਸਿਹਤ ਅਧਿਕਾਰੀਆਂ (ਸੀ.ਐਚ.ਓ.) ਅਤੇ ਐਨ.ਐਚ.ਐਮ. ਕਰਮਚਾਰੀਆਂ ਦੀਆਂ ਕੁੱਝ ਹੋਰ ਸ਼ਾਖਾਵਾਂ ਵਲੋਂ ਹੜਤਾਲ ’ਤੇ ਜਾਣ ਦਾ ਫ਼ੈਸਲਾ ਬੜਾ ਹੈਰਾਨੀਜਨਕ ਹੈ।

Figment & absurd statements of Sukhbir Badal is a conspiracy to sabotage 'Kisan Sangharsh': Balbir SidhuBalbir Sidhu

ਸਿੱਧੂ ਨੇ ਦਸਿਆ ਕਿ ਸੀ.ਐਚ.ਓਜ. ਦੀ ਭਰਤੀ 2019 ਵਿਚ ਕੀਤੀ ਗਈ ਸੀ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ, ਪੰਜਾਬ ਸਰਕਾਰ ਨੇ ਸੀ.ਐਚ.ਓਜ. ਅਤੇ ਸਾਰੇ ਐਨ.ਐਚ.ਐਮ. ਕਰਮਚਾਰੀਆਂ ਨੂੰ ਸਾਲ 2020 ਵਿਚ ਸਾਲਾਨਾ 6% ਵਾਧੇ ਤੋਂ ਬਿਨਾਂ ਤਨਖ਼ਾਹ ਉਤੇ 12 ਫ਼ੀਸਦੀ ਦਾ ਵਿਸ਼ੇਸ਼ ਵਾਧਾ ਦਿਤਾ ਸੀ।

Balbir SidhuBalbir Sidhu

ਰਾਜ ਸਰਕਾਰ ਵਲੋਂ ਪੇਸ਼ ਕੀਤੀ ਗਈ ਨਵੀਂ ਤਜਵੀਜ਼ ਬਾਰੇ ਦਸਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਐਨ.ਐਚ.ਐਮ. ਦੇ ਕਰਮਚਾਰੀਆਂ ਨੂੰ 9 ਫ਼ੀਸਦ + 6 ਫ਼ੀਸਦ ਵਾਧੇ ਨਾਲ ਤਨਖ਼ਾਹ ਦੇਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਜਵੀਜ਼ ਤੋਂ ਇਲਾਵਾ ਸੀ.ਐਚ.ਓਜ. ਨੂੰ ਬਣਦੀ ਤਨਖਾਹ ਤੋਂ ਇਲਾਵਾ ਕੋਵਿਡ ਨਾਲ ਸਬੰਧਤ ਡਿਊਟੀਆਂ ਨਿਭਾਉਣ ਲਈ 15000 ਪ੍ਰਤੀ ਮਹੀਨਾ ਅਲੱਗ ਤੋਂ ਭੱਤੇ ਦਿਤੇ ਜਾਂਦੇ ਹਨ।

corona casecorona case

ਸਾਰੇ ਸੀ.ਐਚ.ਓਜ. ਅਤੇ ਹੋਰ ਕਰਮਚਾਰੀਆਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਇਸ ਸੰਕਟਕਾਲੀ ਦੌਰ ਵਿਚ ਹੜਤਾਲ ’ਤੇ ਨਾ ਜਾਣ ਲਈ ਕਿਹਾ। ਮੰਤਰੀ ਨੇ ਕਿਹਾ ਕਿ ਸੂਬੇ ਵਿਚ ਮੈਡੀਕਲ ਐਮਰਜੈਂਸੀ ਦੇ ਮੱਦੇਨਜ਼ਰ  ਕਰਮਚਾਰੀ ਨੂੰ ਸੋਮਵਾਰ ਨੂੰ ਅਪਣੀ ਡਿਊਟੀ ’ਤੇ ਮੁੜ ਹਾਜ਼ਰ ਹੋ ਐਨ.ਐਚ.ਐਮ. ਦੇ ਸਮੂਹ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਹੜਤਾਲ ’ਤੇ ਨਾ ਜਾਣ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੱਭ ਤੋਂ ਪਹਿਲਾਂ ਅਪਣੇ ਫ਼ਰਜ਼ ਨੂੰ ਤਰਜੀਹ ਦੇਣ।

doctorsDoctors

ਉਨ੍ਹਾਂ ਇਹ ਵੀ ਕਿਹਾ ਕਿ ਜੇ ਕਰਮਚਾਰੀ ਡਿਊਟੀਆਂ ਤੇ ਵਾਪਸ ਮੁੜਨ ਸਬੰਧੀ ਉਨ੍ਹਾਂ ਦੀ ਅਪੀਲ ਦਾ ਜਵਾਬ ਨਹੀਂ ਦਿੰਦੇ ਤਾਂ ਰਾਜ ਸਰਕਾਰ ਉਨ੍ਹਾਂ ਵਿਰੁਧ ਆਪਦਾ ਪ੍ਰਬੰਧਨ ਐਕਟ ਤਹਿਤ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement