
ਜਥੇਦਾਰ ਰਣਜੀਤ ਸਿੰਘ ਨੇ ਕੀਤਾ ਉਦਘਾਟਨ
ਚੰਡੀਗੜ੍ਹ (ਭੁੱਲਰ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਵਲੋਂ ਆਕਸੀਜਨ ਦੇ ਲੰਗਰਾਂ ਦੀ ਸੇਵਾ ਸ਼ੁਰੂ ਕੀਤੀ ਗਈ ਜਿਸ ਦਾ ਉਦਘਾਟਨ ਜਥੇਦਾਰ ਰਣਜੀਤ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਹਿਬ ਦੇ ਜਰਨਲ ਸਕੱਤਰ ਸ. ਮਹਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Takht Sri Patna Sahib
ਇਸ ਸਬੰਧੀ ਜਾਣਕਾਰੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਦਿਤੀ। ਜਥੇਦਾਰ ਬਘੌਰਾ ਨੇ ਕਿਹਾ ਕਿ ਪਿਛਲੇ ਸਾਲ ਦੇਸ਼ ਵਿਚ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ਬਹੁਤ ਸਾਰੀਆਂ ਜਾਨਾਂ ਗਈਆਂ ਹਨ ਪਰ ਕੇਂਦਰ ਸਰਕਾਰ ਇਸ ਬਿਮਾਰੀ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁਕਿਆ ਗਿਆ। ਇਸ ਬੀਮਾਰੀ ਦੇ ਇਲਾਜ ਲਈ ਹਸਪਤਾਲ ਵਿਚ ਆਕਸੀਜਨ ਦੀ ਕਮੀ ਪੂਰੀ ਨਹੀਂ ਹੋਈ ਜੋ ਕੇਂਦਰ ਸਰਕਾਰ ਲਈ ਇਕ ਸ਼ਰਮਨਾਕ ਗੱਲ ਹੈ।
Oxygen
ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਕੁੱਝ ਸੰਸਥਾਵਾਂ ਸੰਤ ਮਹਾਂਪੁਰਸ਼ ਅਤੇ ਗੁਰੂ ਘਰਾਂ ਵਿਚੋਂ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਵੱਖ-ਵੱਖ ਗੁਰਦਵਾਰਿਆਂ ਵਿਚ ਆਕਸੀਜਨ ਪਲਾਂਟ ਲਗਾਉਣ ਲਈ ਖ਼ੁਦ ਕਦਮ ਚੁੱਕ ਰਹੀਆਂ ਹਨ।