
ਧੂੰਆ ਹੋਣ ਕਾਰਨ ਮੋਟਰਸਾਈਕਲ ਸਵਾਰ ਨੂੰ ਨਹੀਂ ਆਇਆ ਕੁਝ ਨਜ਼ਰ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਚੋਗਾਵਾਂ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਸਥਾਨਕ ਕਸਬਾ ਲੋਪੋਕੇ/ਚੋਗਾਵਾਂ ਰੋਡ ਸੈਕਰਡ ਹਾਰਟ ਸਕੂਲ ਦੇ ਨੇੜੇ ਖ਼ੇਤਾਂ ’ਚ ਕਣਕ ਦੇ ਨਾੜ ਨੂੰ ਲੱਗੀ ਅੱਗ ਮੋਟਰਸਾਈਕਲ ਸਵਾਰ ਲਈ ਕਾਲ ਬਣ ਗਈ।
ਇਹ ਵੀ ਪੜ੍ਹੋ: ਕੋਟਕਪੂਰਾ 'ਚ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜੁਆਨਾਂ ਦੀ ਹੋਈ ਮੌਤ
ਨਾੜ ਨੂੰ ਲੱਗੀ ਅੱਗ ਕਾਰਨ ਚਾਰੇ ਪਾਸੇ ਧੂੰਆ ਹੋ ਗਿਆ। ਜਿਸ ਨਾਲ ਬਜ਼ੁਰਗ ਵਿਅਕਤੀ ਨੂੰ ਕੁਝ ਨਜ਼ਰ ਨਹੀਂ ਆਇਆ ਤੇ ਉਹ ਅੱਗ ਦੀ ਲਪੇਟ ਵਿਚ ਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਵੇਖਦਿਆਂ ਹੀ ਵੇਖਦਿਆਂ ਮੌਕੇ ’ਤੇ ਹੀ ਉਕਤ ਵਿਅਕਤੀ ਦੀ ਮੌਤ ਹੋ ਗਈ ਤੇ ਮੋਟਰਸਾਈਕਲ ਸੜ੍ਹ ਕੇ ਸੁਆਹ ਹੋ ਗਿਆ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ (65) ਪੁੱਤਰ ਜੋਗਿੰਦਰ ਸਿੰਘ ਵਾਸੀ ਕੋਹਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੀ ਔਰਤ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਅਪਣੇ ਪਲੈਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਵੈਰੋਕੇ ਤੋਂ ਕੋਹਾਲਾ ਜਾ ਰਿਹਾ ਸੀ। ਰਸਤੇ ਵਿਚ ਡੇਰਾ ਰਾਧਾ ਸੁਆਮੀ ਤੋਂ ਕੁਝ ਹੀ ਦੂਰੀ ’ਤੇ ਨਾੜ ਨੂੰ ਭਿਆਨਕ ਅੱਗ ਲੱਗੀ ਹੋਈ ਸੀ।ਅੱਗ ਇੰਨੀ ਭਿਆਨਕ ਸੀ ਕਿ ਇਸ ਅੱਗ ਦੀਆਂ ਲਪਟਾਂ ਸੜਕ ’ਤੇ ਆ ਰਹੀਆਂ ਸਨ, ਜਦੋਂ ਸੁਖਦੇਵ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਥੋਂ ਲੰਘ ਰਿਹਾ ਸੀ ਤਾਂ ਉਹ ਅੱਗ ਦੀ ਲਪੇਟ ਵਿਚ ਆ ਗਿਆ। ਥਾਣਾ ਲੋਪੋਕੇ ਦੇ ਮੁਖੀ ਮੁਖਤਿਆਰ ਸਿੰਘ ਨੇ ਮੌਕੇ ’ਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਤੁਰਕੀ: ਸਿਗਰੇਟ ਛੱਡਣ ਲਈ ਵਿਅਕਤੀ ਨੇ ਅਪਣਾਇਆ ਅਜੀਬ ਤਰੀਕਾ, ਪੁਰਾਣੀਆਂ ਤਸਵੀਰਾਂ ਫਿਰ ਹੋਈਆਂ ਵਾਇਰਲ