Arvind Kejriwal : ਕੀ ਅਰਵਿੰਦ ਕੇਜਰੀਵਾਲ ਅੱਜ ਜੇਲ੍ਹ ਤੋਂ ਬਾਹਰ ਆਉਣਗੇ? ਸੁਪਰੀਮ ਕੋਰਟ ਸੁਣਾਏਗੀ ਆਪਣਾ ਫੈਸਲਾ
Published : May 10, 2024, 11:03 am IST
Updated : May 10, 2024, 11:19 am IST
SHARE ARTICLE
 Arvind Kejriwal
Arvind Kejriwal

ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਉਹ ਅਜੇ ਜੇਲ੍ਹ 'ਚ ਹੀ ਰਹਿਣਗੇ?

Arvind Kejriwal : ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਬਾਰੇ ਅੱਜ ਆਪਣਾ ਫ਼ੈਸਲਾ ਸੁਣਾਏਗੀ। ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਉਹ ਅਜੇ ਜੇਲ੍ਹ 'ਚ ਹੀ ਰਹਿਣਗੇ? ਇਸ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ 'ਤੇ ਵੀ ਅੱਜ ਸੁਣਵਾਈ ਹੋਵੇਗੀ।

ਇਸ ਤੋਂ ਪਹਿਲਾਂ 7 ਮਈ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੀਆਂ ਸ਼ਰਤਾਂ ਤੈਅ ਕੀਤੀਆਂ ਸਨ। ਅਦਾਲਤ ਨੇ ਈਡੀ ਨੂੰ ਕਿਹਾ ਸੀ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਆਉਂਦੀਆਂ ਹਨ।

ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਤੁਹਾਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਤੁਸੀਂ ਸਰਕਾਰ ਦੇ ਕੰਮਕਾਰ ਨਹੀਂ ਕਰੋਗੇ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਸੀ। ਹਾਲਾਂਕਿ ਬੈਂਚ 7 ਮਈ ਨੂੰ ਬਿਨਾਂ ਕੋਈ ਫੈਸਲਾ ਸੁਣਾਏ ਉਠ ਗਈ ਸੀ। ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਕਿਹਾ ਕਿ ਅਸੀਂ ਜ਼ਮਾਨਤ 'ਤੇ 10 ਮਈ ਨੂੰ ਫੈਸਲਾ ਦੇਵਾਂਗੇ।

ਇਸ ਤੋਂ ਬਾਅਦ 9 ਮਈ ਨੂੰ ਈਡੀ ਨੇ ਸੁਪਰੀਮ ਕੋਰਟ 'ਚ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਹਲਫਨਾਮਾ ਦਾਇਰ ਕੀਤਾ ਸੀ। ਇਸ 'ਚ ਈਡੀ ਨੇ ਸੁਪਰੀਮ ਕੋਰਟ ਦੇ ਚੋਣਾਂ ਵਾਲੇ ਤਰਕ 'ਤੇ ਕਿਹਾ ਕਿ ਕੇਜਰੀਵਾਲ ਚੋਣ ਨਹੀਂ ਲੜ ਰਹੇ ਹਨ। ਇਸ ਤੋਂ ਪਹਿਲਾਂ ਚੋਣ ਪ੍ਰਚਾਰ ਲਈ ਕਿਸੇ ਵੀ ਆਗੂ ਨੂੰ ਨਿਆਇਕ ਹਿਰਾਸਤ ਵਿੱਚੋਂ ਜ਼ਮਾਨਤ ਨਹੀਂ ਮਿਲੀ ਹੈ। ਪ੍ਰਚਾਰ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ।

ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਈਡੀ ਦੇ ਹਲਫਨਾਮੇ 'ਤੇ ਇਤਰਾਜ਼ ਕਰਦਿਆਂ ਸੁਪਰੀਮ ਕੋਰਟ ਦੀ ਰਜਿਸਟਰੀ 'ਚ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਹਲਫ਼ਨਾਮੇ ਨੂੰ ਕਾਨੂੰਨ ਦੀ ਉਲੰਘਣਾ ਕਰਾਰ ਦਿੱਤਾ ਗਿਆ। ਖਾਸ ਤੌਰ 'ਤੇ ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਕਿ ਇਸ ਮਾਮਲੇ 'ਤੇ ਅੰਤਿਮ ਫੈਸਲਾ ਸੁਪਰੀਮ ਕੋਰਟ 'ਚ ਹੀ ਲਿਆ ਜਾਣਾ ਹੈ ਅਤੇ ਸੁਪਰੀਮ ਕੋਰਟ ਦੀ ਮਨਜ਼ੂਰੀ ਤੋਂ ਬਿਨਾਂ ਹੀ ਹਲਫਨਾਮਾ ਪੇਸ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅੱਜ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।

Location: India, Delhi

SHARE ARTICLE

ਏਜੰਸੀ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement