Arvind Kejriwal: ਤਿਹਾੜ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ, ਕਿਹਾ,  ਜਨਤਾ ਤਾਨਾਸ਼ਾਹੀ ਦਾ ਅੰਤ ਕਰੇਗੀ
Published : May 10, 2024, 7:19 pm IST
Updated : May 10, 2024, 7:49 pm IST
SHARE ARTICLE
Arvind Kejriwal
Arvind Kejriwal

ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।  

Arvind Kejriwal : ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 40 ਦਿਨਾਂ ਬਾਅਦ ਸ਼ੁੱਕਰਵਾਰ (10 ਮਈ) ਸ਼ਾਮ 6.55 ਵਜੇ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।  

ਉਨ੍ਹਾਂ ਦੇ ਸਵਾਗਤ ਲਈ ਤਿਹਾੜ ਜੇਲ੍ਹ ਦੇ ਬਾਹਰ ਵੱਡੀ ਗਿਣਤੀ 'ਚ 'ਆਪ' ਵਰਕਰ ਮੌਜੂਦ ਰਹੇ। ਕੇਜਰੀਵਾਲ ਆਪਣੀ ਗੱਡੀ ਦੀ ਸਨਰੂਫ ਖੋਲ੍ਹ ਕੇ ਬਾਹਰ ਆਏ ਅਤੇ 'ਆਪ' ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, 'ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗ ਰਿਹਾ ਹੈ। ਮੈਂ ਕਿਹਾ ਸੀ ਕਿ ਮੈਂ ਜਲਦੀ ਆਵਾਂਗਾ, ਲਓ ਆ ਗਿਆ।' ਉਨ੍ਹਾਂ ਕਿਹਾ, 'ਤੁਹਾਡਾ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਸੁਪਰੀਮ ਕੋਰਟ ਦੇ ਜੱਜਾਂ ਦਾ ਧੰਨਵਾਦ ਕਰਦਾ ਹਾਂ।'

ਕੇਜਰੀਵਾਲ ਨੇ ਅਪਣਾ ਭਲਕੇ ਦਾ ਪਲਾਨ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਯਾਨੀ ਕੱਲ 11 ਵਜੇ ਉਹ ਕਨਾਟ ਪਲੇਸ 'ਤੇ ਹਨੂੰਮਾਨ ਮੰਦਰ ਦੇ ਦਰਸ਼ਨ ਕਰਨਗੇ ਅਤੇ ਦੁਪਹਿਰ 1 ਵਜੇ ਪਾਰਟੀ ਦਫ਼ਤਰ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। 

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ 1 ਅਪ੍ਰੈਲ (40 ਦਿਨ) ਤੋਂ ਤਿਹਾੜ ਜੇਲ 'ਚ ਬੰਦ ਹਨ। ਅਦਾਲਤ ਨੇ ਅੱਜ ਦੁਪਹਿਰ 2 ਵਜੇ ਇੱਕ ਲਾਈਨ ਵਿਚ ਆਪਣਾ ਫ਼ੈਸਲਾ ਸੁਣਾ ਦਿੱਤਾ ਸੀ। ਹਾਲਾਂਕਿ, ਉਹਨਾਂ ਦੇ ਵਕੀਲ ਨੇ 5 ਜੂਨ ਤੱਕ ਰਿਹਾਈ ਦੀ ਬੇਨਤੀ ਕੀਤੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਚੋਣ ਪ੍ਰਕਿਰਿਆ 1 ਜੂਨ ਨੂੰ ਖ਼ਤਮ ਹੋ ਜਾਵੇਗੀ।  

ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ 'ਈਡੀ ਨੇ ਅਗਸਤ 2022 ਵਿਚ ਕੇਸ ਦਰਜ ਕੀਤਾ ਸੀ। ਉਹਨਾਂ ਨੂੰ ਮਾਰਚ (2024) ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਡੇਢ ਸਾਲ ਕਿੱਥੇ ਸਨ? ਗ੍ਰਿਫਤਾਰੀ ਬਾਅਦ ਵਿੱਚ ਜਾਂ ਪਹਿਲਾਂ ਵੀ ਹੋ ਸਕਦੀ ਸੀ। 22 ਦਿਨ ਇੱਥੇ ਜਾਂ ਉੱਥੇ ਕੋਈ ਫਰਕ ਨਹੀਂ ਪੈਣਾ ਚਾਹੀਦਾ। ਖਬਰਾਂ ਮੁਤਾਬਕ ਕੇਜਰੀਵਾਲ ਨੂੰ ਜ਼ਮਾਨਤੀ ਰਕਮ ਦੇ ਨਾਲ 50,000 ਰੁਪਏ ਦਾ ਜ਼ਮਾਨਤੀ ਬਾਂਡ ਦੇਣਾ ਹੋਵੇਗਾ। ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਲਈ ਇਸ ਰਕਮ ਦਾ ਬਾਂਡ ਦੇਣਾ ਹੋਵੇਗਾ। ਹੇਠਲੀ ਅਦਾਲਤ ਵਿਚ ਜਾਣ ਦੀ ਲੋੜ ਨਹੀਂ ਹੈ।

 

 

 

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement