
ਮੱਧ ਪ੍ਰਦੇਸ਼ ਦੇ ਰਤਲਾਮ-ਝਾਬੂਆ ਸੰਸਦੀ ਹਲਕੇ ਤੋਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਕਾਂਤਿਲਾਲ ਭੁਰੀਆ ਨੇ ਅਜ਼ੀਬੋ ਗਰੀਬ ਬਿਆਨ ਦਿੱਤਾ
MP News : ਮੱਧ ਪ੍ਰਦੇਸ਼ ਦੇ ਰਤਲਾਮ-ਝਾਬੂਆ ਸੰਸਦੀ ਹਲਕੇ ਤੋਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਕਾਂਤਿਲਾਲ ਭੁਰੀਆ ਨੇ ਅਜ਼ੀਬੋ ਗਰੀਬ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਦੋ ਪਤਨੀਆਂ ਹਨ, ਉਨ੍ਹਾਂ ਨੂੰ 2 ਲੱਖ ਰੁਪਏ ਸਾਲਾਨਾ ਮਿਲਣਗੇ।
ਕਾਂਗਰਸ ਦੇ ਸੂਬਾ ਪ੍ਰਧਾਨ ਜੀਤੂ ਪਟਵਾਰੀ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੀ ਮੌਜੂਦਗੀ ਵਿੱਚ ਸੈਲਾਣਾ ਵਿੱਚ ਕਾਂਗਰਸੀ ਉਮੀਦਵਾਰ ਕਾਂਤਿਲਾਲ ਭੁਰੀਆ ਦੇ ਹੱਕ ਵਿੱਚ ਇੱਕ ਜਨਸਭਾ ਦਾ ਆਯੋਜਨ ਕੀਤਾ ਗਿਆ ਸੀ।
ਇਸ ਮੌਕੇ ਭੂਰੀਆ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਸੱਤਾ 'ਚ ਆਉਂਦੀ ਹੈ ਤਾਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਅਤੇ ਜਿਨ੍ਹਾਂ ਦੀਆਂ ਦੋ ਪਤਨੀਆਂ ਹਨ , ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਮਿਲਣਗੇ।
ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਜੀਤੂ ਪਟਵਾਰੀ ਨੇ ਵੀ ਕਾਂਤਿਲਾਲ ਭੁਰੀਆ ਦੀ ਗੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਤੁਹਾਡੇ ਭਵਿੱਖ ਦੇ ਸੰਸਦ ਮੈਂਬਰ ਕਾਂਤਿਲਾਲ ਭੁਰੀਆ ਨੇ ਵੱਡਾ ਐਲਾਨ ਕੀਤਾ ਹੈ। ਜਿਨ੍ਹਾਂ ਦੀਆਂ ਦੋ ਪਤਨੀਆਂ ਹਨ ,ਉਨ੍ਹਾਂ ਨੂੰ ਡਬਲ ਮਿਲੇਗਾ।