Cyber Crime News : ਸਾਈਬਰ ਕ੍ਰਾਈਮ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 28000 ਹੋਰ ਮੋਬਾਈਲ ਫ਼ੋਨ ਬਲਾਕ ਕਰਨ ਦੇ ਹੁਕਮ

By : BALJINDERK

Published : May 10, 2024, 7:01 pm IST
Updated : May 10, 2024, 7:01 pm IST
SHARE ARTICLE
cyber crime
cyber crime

Cyber Crime News : ਇਨ੍ਹਾਂ ਹੈਂਡਸੈੱਟਾਂ ਨਾਲ ਜੁੜੇ 20 ਲੱਖ ਮੋਬਾਈਲ ਕੁਨੈਕਸ਼ਨਾਂ ਦੀ ਮੁੜ ਤਸਦੀਕ ਕਰਨ ਦੇ ਨਿਰਦੇਸ਼ ਕੀਤੇ ਜਾਰੀ 

Cyber Crime News : ਨਵੀਂ ਦਿੱਲੀ ਕੇਂਦਰ ਨੇ ਸ਼ੁੱਕਰਵਾਰ ਨੂੰ ਟੈਲੀਕਾਮ ਆਪਰੇਟਰਾਂ ਨੂੰ 28,200 ਮੋਬਾਈਲ ਹੈਂਡਸੈੱਟਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਇਨ੍ਹਾਂ ਹੈਂਡਸੈੱਟਾਂ ਨਾਲ ਜੁੜੇ 20 ਲੱਖ ਮੋਬਾਈਲ ਕਨੈਕਸ਼ਨਾਂ ਦੀ ਮੁੜ ਪੁਸ਼ਟੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜੋ:Jalandhar News : ਪੰਜਾਬ ਪੁਲਿਸ ਵੱਲੋਂ ਮ੍ਰਿਤਕ ਐਲਾਨਿਆ ਵਿਅਕਤੀ ਨਿਕਲਿਆ ਜ਼ਿੰਦਾ  

ਅੱਜ ਇੱਕ ਬਿਆਨ ’ਚ ਸੰਚਾਰ ਮੰਤਰਾਲੇ ਨੇ ਸਾਈਬਰ ਅਪਰਾਧਾਂ ਅਤੇ ਵਿੱਤੀ ਧੋਖਾਧੜੀ ’ਚ ਦੂਰਸੰਚਾਰ ਸਰੋਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਦੂਰਸੰਚਾਰ ਵਿਭਾਗ (DoT), ਗ੍ਰਹਿ ਮੰਤਰਾਲੇ (MHA) ਅਤੇ ਰਾਜ ਪੁਲਿਸ ਦੇ ਸਹਿਯੋਗ ਦਾ ਐਲਾਨ ਕੀਤਾ। ਇਸ ਸਹਿਯੋਗੀ ਯਤਨ ਦਾ ਉਦੇਸ਼ ਧੋਖੇਬਾਜ਼ਾਂ ਦੇ ਨੈਟਵਰਕ ਨੂੰ ਖ਼ਤਮ ਕਰਨਾ ਅਤੇ ਨਾਗਰਿਕਾਂ ਨੂੰ ਡਿਜੀਟਲ ਖਤਰਿਆਂ ਤੋਂ ਬਚਾਉਣਾ ਹੈ। ਗ੍ਰਹਿ ਮੰਤਰਾਲੇ ਅਤੇ ਰਾਜ ਪੁਲਿਸ ਦੁਆਰਾ ਕੀਤੇ ਗਏ ਵਿਸ਼ਲੇਸ਼ਣ ਤੋਂ ਪਤਾ ਲੱਗਿਆ ਹੈ ਕਿ ਸਾਈਬਰ ਅਪਰਾਧਾਂ ਵਿਚ 28,200 ਮੋਬਾਈਲ ਹੈਂਡਸੈੱਟਾਂ ਦੀ ਦੁਰਵਰਤੋਂ ਕੀਤੀ ਗਈ ਸੀ। DoT ਨੇ ਅੱਗੇ ਵਿਸ਼ਲੇਸ਼ਣ ਕੀਤਾ ਅਤੇ ਪਾਇਆ ਕਿ ਇਨ੍ਹਾਂ ਮੋਬਾਈਲ ਹੈਂਡਸੈੱਟਾਂ ਨਾਲ 20 ਲੱਖ ਨੰਬਰਾਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ, DoT ਨੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨੂੰ ਭਾਰਤ ਭਰ ਵਿਚ 28,200 ਮੋਬਾਈਲ ਹੈਂਡਸੈੱਟਾਂ ਨੂੰ ਬਲਾਕ ਕਰਨ ਅਤੇ ਇਨ੍ਹਾਂ ਹੈਂਡਸੈੱਟਾਂ ਨਾਲ ਜੁੜੇ 20 ਲੱਖ ਮੋਬਾਈਲ ਕਨੈਕਸ਼ਨਾਂ ਦੀ ਤੁਰੰਤ ਮੁੜ-ਤਸਦੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ। DoT ਨੇ ਟੈਲੀਕਾਮ ਕੰਪਨੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇਕਰ ਰੀ-ਵੈਰੀਫਿਕੇਸ਼ਨ ਅਸਫ਼ਲ ਹੋ ਜਾਂਦੀ ਹੈ ਤਾਂ ਉਹ ਕੁਨੈਕਸ਼ਨ ਕੱਟ ਦੇਣ।

ਇਹ ਵੀ ਪੜੋ:Firozpur Murder News : ਫ਼ਿਰੋਜ਼ਪੁਰ 'ਚ ਪੁੱਤ ਨੇ ਮਾਂ ਦੇ ਸਿਰ ’ਚ ਇੱਟ ਮਾਰ ਕੀਤਾ ਕਤਲ

ਇੱਕ ਪ੍ਰੈਸ ਰਿਲੀਜ਼ ਵਿੱਚ ਸੰਚਾਰ ਮੰਤਰਾਲੇ ਨੇ ਦੱਸਿਆ ਕਿ ਏਕੀਕ੍ਰਿਤ ਪਹੁੰਚ ਜਨਤਕ ਸੁਰੱਖਿਆ ਅਤੇ ਦੂਰਸੰਚਾਰ ਬੁਨਿਆਦੀ ਢਾਂਚੇ ਦੀ ਅਖੰਡਤਾ ਅਤੇ ਇੱਕ ਸੁਰੱਖਿਅਤ ਡਿਜੀਟਲ ਵਾਤਾਵਰਣ ਨੂੰ ਯਕੀਨੀ ਬਣਾਉਣ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਦੂਰਸੰਚਾਰ ਵਿਭਾਗ (DoT) ਨੇ ਸਾਈਬਰ ਅਪਰਾਧ ਦੇ ਮਾਮਲੇ 'ਚ ਅਜਿਹਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ, DoT ਨੇ ਇੱਕ ਵਿੱਤੀ ਘੁਟਾਲੇ ’ਚ ਵਰਤੇ ਗਏ ਇੱਕ ਫੋਨ ਨੰਬਰ ਨੂੰ ਡਿਸਕਨੈਕਟ ਕਰ ਦਿੱਤਾ, ਅਤੇ ਉਸ ਨੰਬਰ ਨਾਲ ਜੁੜੇ 20 ਮੋਬਾਈਲ ਹੈਂਡਸੈੱਟਾਂ ਨੂੰ ਵੀ ਬਲਾਕ ਕਰ ਦਿੱਤਾ, ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ।

(For more news apart from  stop cyber crime, government ordered block 28000 more mobile phones News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement