Delhi News : ਭਵਿੱਖ ’ਚ ਕਿਸੇ ਵੀ ਅਤਿਵਾਦੀ ਕਾਰਵਾਈ ਨੂੰ ਭਾਰਤ ਵਿਰੁਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ 

By : BALJINDERK

Published : May 10, 2025, 7:35 pm IST
Updated : May 10, 2025, 7:35 pm IST
SHARE ARTICLE
PM Modi
PM Modi

Delhi News : ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਤਿਵਾਦੀ ਘਟਨਾਵਾਂ ਵਿਰੁਧ ਲਛਮਣ ਰੇਖਾ ਖਿੱਚਣ ਦੀ ਕੋਸ਼ਿਸ਼ ਕੀਤੀ ਹੈ

Delhi News in Punjabi : ਪਹਿਲਗਾਮ ’ਚ ਅਤਿਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਸੰਘਰਸ਼ ਦਰਮਿਆਨ ਸਰਕਾਰ ਨੇ ਸਨਿਚਰਵਾਰ  ਨੂੰ ਫ਼ੈਸਲਾ ਕੀਤਾ ਕਿ ਭਾਰਤ ਅਪਣੀ ਧਰਤੀ ’ਤੇ  ਭਵਿੱਖ ’ਚ ਕਿਸੇ ਵੀ ਅਤਿਵਾਦੀ ਕਾਰਵਾਈ ਨੂੰ ‘ਜੰਗ ਦੀ ਕਾਰਵਾਈ’ ਸਮਝੇਗਾ ਅਤੇ ਉਸ ਅਨੁਸਾਰ ਜਵਾਬ ਦੇਵੇਗਾ।

ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਤਿਵਾਦੀ ਘਟਨਾਵਾਂ ਵਿਰੁਧ ਲਛਮਣ ਰੇਖਾ ਖਿੱਚਣ ਦੀ ਕੋਸ਼ਿਸ਼ ਕੀਤੀ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਜੇਕਰ ਪਾਕਿਸਤਾਨ ਨਾਲ ਜੁੜੇ ਅਤਿਵਾਦੀ ਦੁਬਾਰਾ ਭਾਰਤ ਨੂੰ ਨਿਸ਼ਾਨਾ ਬਣਾਉਂਦੇ ਹਨ ਤਾਂ ਉਹ ਪਹਿਲਗਾਮ ਘਟਨਾ ਤੋਂ ਬਾਅਦ ਉਸੇ ਤਰ੍ਹਾਂ ਦੀ ਫੌਜੀ ਪ੍ਰਤੀਕਿਰਿਆ ਦੀ ਪਾਲਣਾ ਕਰੇਗੀ। 

ਸਰਕਾਰ ਦਾ ਇਹ ਫੈਸਲਾ ਭਵਿੱਖ ’ਚ ਕਿਸੇ ਵੀ ਦਹਿਸ਼ਤਗਰਦੀ ਦੀ ਕਾਰਵਾਈ ’ਤੇ ਭਾਰਤ ਦੀ ਸਖਤ ਪ੍ਰਤੀਕਿਰਿਆ ਨੂੰ ਰਸਮੀ ਰੂਪ ਦਿੰਦਾ ਹੈ। ਇਕ ਉੱਚ ਸਰਕਾਰੀ ਸੂਤਰ ਨੇ ਕਿਹਾ ਕਿ ਦੋਹਾਂ  ਦੇਸ਼ਾਂ ਵਿਚਾਲੇ ਟਕਰਾਅ ਸ਼ੁਰੂ ਹੋਣ ਤੋਂ ਬਾਅਦ ਮੋਦੀ ਨੇ ਸੁਰੱਖਿਆ ਅਦਾਰਿਆਂ ਸਮੇਤ ਕਈ ਉੱਚ ਪੱਧਰੀ ਬੈਠਕਾਂ ਦੀ ਪ੍ਰਧਾਨਗੀ ਕੀਤੀ ਹੈ ਅਤੇ ਇਹ ਫੈਸਲਾ ਵਿਆਪਕ ਸਲਾਹ-ਮਸ਼ਵਰੇ ਦਾ ਨਤੀਜਾ ਹੈ। 

ਭਾਰਤ ਨੇ ਲੰਮੇ  ਸਮੇਂ ਤੋਂ ਅਪਣੇ  ਖੇਤਰ ਦੇ ਅੰਦਰ ਫ਼ੌਜੀਆਂ  ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਹਿੰਸਕ ਘਟਨਾਵਾਂ ਦੀ ਲੜੀ ਲਈ ਪਾਕਿਸਤਾਨ ਅਧਾਰਤ ਅਤਿਵਾਦੀ ਸਮੂਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਵਿਚ 22 ਅਪ੍ਰੈਲ ਨੂੰ ਕਸ਼ਮੀਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ’ਤੇ  26 ਨਾਗਰਿਕਾਂ ਦੀ ਮੌਤ ਹੋ ਗਈ ਸੀ। 

ਸਾਲ 2014 ’ਚ ਸੱਤਾ ’ਚ ਆਉਣ ਤੋਂ ਬਾਅਦ ਮੋਦੀ ਸਰਕਾਰ ਨੇ ਪਾਕਿਸਤਾਨ ਨਾਲ ਜੁੜੀਆਂ ਅਤਿਵਾਦੀ ਘਟਨਾਵਾਂ ’ਤੇ  ਅਪਣੀ ਪ੍ਰਤੀਕਿਰਿਆ ’ਚ ਭਾਰੀ ਤੇਜ਼ੀ ਲਿਆਂਦੀ ਹੈ ਅਤੇ ਹਥਿਆਰਬੰਦ ਬਲਾਂ ਨੇ ਅਤਿਵਾਦੀ ਸੰਗਠਨਾਂ ਦੇ ਵਿਰੁਧ  7 ਮਈ ਨੂੰ ਆਪਰੇਸ਼ਨ ਸੰਧੂਰ ਤਹਿਤ ਗੁਆਂਢੀ ਦੇਸ਼ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 9 ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। 

 (For more news apart from Any future terrorist act will be considered an 'act of war' against India: Government source News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement