
New Delhi : ਜੰਮੂ ਦੇ ਅਖਨੂਰ ਦੇ ਸਾਹਮਣੇ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ’ਚ ਸਥਿਤ ਸੀ ਅਤਿਵਾਦੀ ਅੱਡਾ
New Delhi in Punjabi : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਸਨਿਚਰਵਾਰ ਨੂੰ ਕਿਹਾ ਕਿ ਉਸ ਨੇ ਕੌਮਾਂਤਰੀ ਸਰਹੱਦ ’ਤੇ ਦੂਜੇ ਪਾਸੇ ਤੋਂ ਬਿਨਾਂ ਕਿਸੇ ਉਕਸਾਵੇ ਦੇ ਕੀਤੀ ਗਈ ਗੋਲੀਬਾਰੀ ਦੇ ਜਵਾਬ ’ਚ ਜੰਮੂ ’ਚ ਅਖਨੂਰ ਦੇ ਸਾਹਮਣੇ ਇਕ ਅਤਿਵਾਦੀ ਅੱਡੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਤਾ ਹੈ। ਬੀ.ਐਸ.ਐਫ. ਦੇ ਇਕ ਬੁਲਾਰੇ ਨੇ ਦਸਿਆ ਕਿ ਇਹ ਅੱਡਾ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ’ਚ ਸਥਿਤ ਹੈ।
ਪਾਕਿਸਤਾਨ ਨੇ ਸ਼ੁਕਰਵਾਰ ਰਾਤ 9 ਵਜੇ ਤੋਂ ਜੰਮੂ ਸੈਕਟਰ ’ਚ ਬੀ.ਐਸ.ਐਫ. ਦੀਆਂ ਚੌਕੀਆਂ ’ਤੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਕਰ ਦਿਤੀ ਸੀ। ਬੁਲਾਰੇ ਨੇ ਦਸਿਆ ਕਿ ਬੀ.ਐਸ.ਐਫ. ਨੇ ਇਸ ਦਾ ਢੁਕਵਾਂ ਜਵਾਬ ਦਿਤਾ, ਜਿਸ ਨਾਲ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਰੇਂਜਰਾਂ ਦੀਆਂ ਚੌਕੀਆਂ ਅਤੇ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ।
(For more news apart from BSF destroys terrorist base in Pakistan News in Punjabi, stay tuned to Rozana Spokesman)