
ਅਸੀਂ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹਾਂ।
India-Pak Row: ਸੱਤ ਦੇਸ਼ਾਂ ਦੇ ਸਮੂਹ (ਜੀ-7) ਨੇ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਦੀ ਅਪੀਲ ਕੀਤੀ ਅਤੇ ਗੱਲਬਾਤ ਰਾਹੀਂ ਫ਼ੌਜੀ ਟਕਰਾਅ ਨੂੰ ਤੁਰੰਤ ਘਟਾਉਣ ਦੀ ਅਪੀਲ ਕੀਤੀ।
ਸਮੂਹ ਦਾ ਇਹ ਸੱਦਾ ਅਜਿਹੇ ਸਮੇਂ ਆਇਆ ਹੈ ਜਦੋਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਭਾਰਤ ਅਤੇ ਪਾਕਿਸਤਾਨ ਵਿਚਕਾਰ ਫ਼ੌਜੀ ਟਕਰਾਅ ਵਧ ਰਿਹਾ ਹੈ।
ਜੀ-7 ਦੇਸ਼ਾਂ ਨੇ ਕਿਹਾ ਕਿ ਉਹ "ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਇੱਕ ਤੇਜ਼ ਅਤੇ ਸਥਾਈ ਕੂਟਨੀਤਕ ਹੱਲ ਲਈ ਆਪਣਾ ਸਮਰਥਨ ਪ੍ਰਗਟ ਕਰਦੇ ਹਨ"।
ਜੀ-7 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੌਜੀ ਤਣਾਅ ਹੋਰ ਵਧਣ ਨਾਲ ਖੇਤਰੀ ਸਥਿਰਤਾ ਨੂੰ ਗੰਭੀਰ ਖ਼ਤਰਾ ਹੋਵੇਗਾ।
ਸਮੂਹ ਨੇ ਇੱਕ ਬਿਆਨ ਵਿੱਚ ਕਿਹਾ, "ਜੀ-7 ਮੈਂਬਰ ਦੇਸ਼ਾਂ - ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ, ਯੂਕੇ ਅਤੇ ਅਮਰੀਕਾ - ਦੇ ਵਿਦੇਸ਼ ਮੰਤਰੀ ਅਤੇ ਯੂਰਪੀਅਨ ਯੂਨੀਅਨ ਦੇ ਉੱਚ ਪ੍ਰਤੀਨਿਧੀ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਦੀ ਅਪੀਲ ਕਰਦੇ ਹਨ।”
ਇਸ ਵਿੱਚ ਕਿਹਾ ਗਿਆ ਹੈ, "ਫ਼ੌਜੀ ਤਣਾਅ ਵਿੱਚ ਹੋਰ ਵਾਧਾ ਖੇਤਰੀ ਸਥਿਰਤਾ ਲਈ ਗੰਭੀਰ ਖ਼ਤਰਾ ਪੈਦਾ ਕਰੇਗਾ। ਅਸੀਂ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹਾਂ।"
ਜੀ-7 ਦੇਸ਼ਾਂ ਨੇ ਕਿਹਾ, "ਅਸੀਂ ਤਣਾਅ ਨੂੰ ਤੁਰੰਤ ਘਟਾਉਣ ਦੀ ਮੰਗ ਕਰਦੇ ਹਾਂ ਅਤੇ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀਪੂਰਨ ਹੱਲ ਲਈ ਸਿੱਧੀ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ।"