
ਹਾਦਸੇ ’ਚ 6 ਯਾਤਰੀਆਂ ਦੀ ਹੋਈ ਮੌਤ
ਹਾਲ ਹੀ ਵਿਚ ਉੱਤਰਾਖੰਡ ਦੇ ਉੱਤਰਕਾਸ਼ੀ ਵਿਚ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ 9 ਵਜੇ ਗੰਗਨਾਈ ਨੇੜੇ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ 6 ਯਾਤਰੀਆਂ ਦੀ ਮੌਤ ਹੋ ਗਈ। ਹੈਲੀਕਾਪਟਰ ਦੇ ਮਲਬੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਇਹ ਹੈਲੀਕਾਪਟਰ ਇਕ ਨਿੱਜੀ ਕੰਪਨੀ ਦਾ ਦਸਿਆ ਜਾ ਰਿਹਾ ਸੀ ਅਤੇ ਗੰਗੋਤਰੀ ਵਲ ਜਾ ਰਿਹਾ ਸੀ। ਮੌਕੇ ’ਤੇ ਸਥਾਨਕ ਲੋਕ ਅਤੇ ਪੁਲਿਸ ਮੌਜੂਦ ਸੀ।
ਗੰਗੋਤਰੀ ਧਾਮ ਵਲ ਜਾ ਰਿਹਾ ਏਅਰੋ ਟਰਾਂਸ ਪ੍ਰਾਈਵੇਟ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਹ ਹਾਦਸਾ ਭਾਗੀਰਥੀ ਨਦੀ ਦੇ ਨੇੜੇ, ਨਾਗ ਮੰਦਰ ਦੇ ਹੇਠਾਂ, ਗੰਗਾਨਾਈ ਤੋਂ ਅੱਗੇ ਵਾਪਰਿਆ ਦਸਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਹੈਲੀਕਾਪਟਰ ਗੰਗੋਤਰੀ ਧਾਮ ਦੀ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਸੀ। ਇਸ ਮਾਮਲੇ ਵਿਚ ਉਤਰਾਖੰਡ ਦੇ ਮੁੱਖ ਮੰਤਰੀ ਧਾਮੀ ਦਾ ਬਿਆਨ ਸਾਹਮਣੇ ਆਇਆ ਸੀ।
ਸੀਐਮ ਧਾਮੀ ਨੇ ਟਵਿੱਟਰ ’ਤੇ ਪੋਸਟ ਕੀਤਾ ਸੀ ਤੇ ਕਿਹਾ ਸੀ, ਉਤਰਾਕਾਸ਼ੀ ਦੇ ਗੰਗਾਨੀ ਨੇੜੇ ਇਕ ਹੈਲੀਕਾਪਟਰ ਹਾਦਸੇ ਵਿਚ ਕੁਝ ਲੋਕਾਂ ਦੇ ਮਾਰੇ ਜਾਣ ਬਾਰੇ ਬਹੁਤ ਦੁਖਦਾਈ ਖ਼ਬਰ ਮਿਲੀ ਹੈ।’ ਐਸਡੀਆਰਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੁਰਤ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ ’ਤੇ ਪਹੁੰਚ ਗਈਆਂ। ਪ੍ਰਮਾਤਮਾ ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਪ੍ਰਸ਼ਾਸਨ ਨੂੰ ਜ਼ਖ਼ਮੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।