Jammu Kashmir: 5 ਸਰਹੱਦੀ ਜ਼ਿਲ੍ਹਿਆਂ ਤੋਂ ਲੋਕਾਂ ਨੂੰ ਕੱਢਿਆ ਜਾ ਰਿਹਾ ਬਾਹਰ, ਅਬਦੁੱਲਾ ਨੇ ਰਾਹਤ ਕੈਂਪਾਂ ਦਾ ਕੀਤਾ ਦੌਰਾ 
Published : May 10, 2025, 9:13 am IST
Updated : May 10, 2025, 9:13 am IST
SHARE ARTICLE
India Pakistan Row
India Pakistan Row

ਹੁਣ ਤੱਕ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਅਤੇ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਜਾ ਚੁੱਕਾ ਹੈ।

Jammu Kashmir:  ਪਾਕਿਸਤਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਦੇ ਵਿਚਕਾਰ ਸਰਹੱਦ ਨਾਲ ਲੱਗਦੇ ਜੰਮੂ ਖੇਤਰ ਦੇ ਘੱਟੋ-ਘੱਟ 5 ਜ਼ਿਲ੍ਹਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਗੋਲੀਬਾਰੀ ਵਿੱਚ 18 ਲੋਕ ਮਾਰੇ ਗਏ ਹਨ ਅਤੇ ਲਗਭਗ 60 ਜ਼ਖ਼ਮੀ ਹੋਏ ਹਨ।

ਹੁਣ ਤੱਕ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਅਤੇ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਜਾ ਚੁੱਕਾ ਹੈ।

ਮੁੱਖ ਮੰਤਰੀ ਉਮਰ ਅਬਦੁੱਲਾ, ਉਪ ਮੁੱਖ ਮੰਤਰੀ ਸੁਰੇਂਦਰ ਚੌਧਰੀ ਅਤੇ ਮੰਤਰੀ ਸਤੀਸ਼ ਸ਼ਰਮਾ ਦੇ ਨਾਲ, ਜੰਮੂ, ਰਾਜੌਰੀ ਅਤੇ ਸਾਂਬਾ ਜ਼ਿਲ੍ਹਿਆਂ ਵਿੱਚ ਰਾਹਤ ਕੈਂਪਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਿਸਥਾਪਿਤ ਪਰਿਵਾਰਾਂ ਨੂੰ ਭਰੋਸਾ ਦਿੱਤਾ।

ਸ਼ਰਮਾ ਨੇ ਕਿਹਾ, "ਸਰਹੱਦੀ ਰਾਜੌਰੀ-ਪੂੰਛ ਖੇਤਰ ਤੋਂ ਲਗਭਗ 8 ਤੋਂ 10 ਹਜ਼ਾਰ ਨਿਵਾਸੀਆਂ ਨੂੰ ਬਾਹਰ ਕੱਢਿਆ ਗਿਆ ਹੈ।"

ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਉੱਥੇ ਭੋਜਨ ਅਤੇ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਹ ਗੋਲੀਬਾਰੀ ਉਸ ਸਮੇਂ ਹੋਈ ਹੈ ਜਦੋਂ ਭਾਰਤ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਜਵਾਬ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

ਪਹਿਲਗਾਮ ਵਿੱਚ ਅਤਿਵਾਦੀਆਂ ਦੇ ਹਮਲੇ ਵਿੱਚ 26 ਲੋਕ ਮਾਰੇ ਗਏ ਸਨ ਅਤੇ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਸੈਲਾਨੀ ਸਨ।

ਇਸ ਤੋਂ ਬਾਅਦ ਪਾਕਿਸਤਾਨ ਨੇ ਕੰਟਰੇਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦਾਂ ਉੱਤੇ ਲਗਾਤਾਰ ਦਾਗੇ ਹਨ, ਜਿਸ ਨਾਲ ਪੁੰਛ, ਮਨਕੋਟ, ਮੇਂਢਰ, ਅਖਨੂਰ, ਆਰ.ਐੱਸ, ਪੁਰਾ, ਅਰਨੀਆ, ਸਾਂਬਾ, ਕਠੂਆ ਅਤੇ ਹੋਰ ਖੇਤਰਾਂ ਵਿਚ ਨੁਕਸਾਨ ਹੋਇਆ ਹੈ।

ਅਬਦੁੱਲਾ ਨੇ ਮਿਸ਼ਰੀਵਾਲਾ, ਨਾਗਬਨੀ, ਬਿਸ਼ਨਾਹ ਅਤੇ ਥਾਂਡੀ ਖੁਈ ਵਿਖੇ ਰਾਹਤ ਕੇਂਦਰਾਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।

ਪਾਕਿਸਤਾਨ ਦੇ ਹਮਲੇ ਦੀ ਨਿੰਦਾ ਕਰਦੇ ਹੋਏ, ਉਮਰ ਅਬਦੁੱਲਾ ਨੇ ਕਿਹਾ, "ਭਾਰਤ ਆਪਣੀ ਪੂਰੀ ਤਾਕਤ ਨਾਲ ਆਪਣੇ ਲੋਕਾਂ ਅਤੇ ਖੇਤਰ ਦੀ ਰੱਖਿਆ ਕਰਨ ਦਾ ਅਧਿਕਾਰ ਰੱਖਦਾ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement