ਖ਼ਬਰਾਂ |

ਤਾਜ਼ਾ |

ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਦੀ ਅਨਮੋਲ ਨੇ 700 'ਚੋਂ 699 ਅੰਕ ਲੈ ਕੇ ਪਹਿਲਾ ਸਥਾਨ ਕੀਤਾ ਹਾਸਲ

By : JAGDISH

Published : May 10, 2026, 1:41 pm IST
Updated : May 10, 2026, 1:41 pm IST
SHARE ARTICLE
Anmol from Palampur, Himachal Pradesh secured the first position by scoring 699 out of 700 marks.
Anmol from Palampur, Himachal Pradesh secured the first position by scoring 699 out of 700 marks.

ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਵੀਡੀਓ ਕਾਲ ਕਰਕੇ ਦਿੱਤੀ ਵਧਾਈ

ਸ਼ਿਮਲਾ : ਹਿਮਾਚਲ ਪ੍ਰਦੇਸ਼ ਸਕੂਲ ਐਜੂਕੇਸ਼ਨ ਬੋਰਡ ਧਰਮਸ਼ਾਲਾ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਐਲਾਨੇ ਨਤੀਜਿਆਂ ’ਚ ਪਾਲਮਪੁਰ ਵਿਧਾਨ ਸਭਾ ਹਲਕੇ ਦੇ ਪਹਾੜਾ ਪਿੰਡ ਦੀ ਹੋਣਹਾਰ ਧੀ ਅਨਮੋਲ ਨੇ ਇਤਿਹਾਸਿਕ ਰਚਦਿਆਂ ਸੂਬੇ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਅਨਮੋਲ ਨੇ 700 ਵਿਚੋਂ 699 ਅੰਕ ਹਾਸਲ ਕਰਕੇ ਨਾ ਸਿਰਫ਼ ਪਾਲਮਪੁਰ ਸਗੋਂ ਪੂਰੇ ਹਿਮਾਚਲ ਪ੍ਰਦੇਸ਼ ਦਾ ਨਾਮ ਰੋਸ਼ਨ ਕੀਤਾ ਹੈ । ਧੀ ਦੀ ਇਸ ਸ਼ਾਨਦਾਰ ਸਫਲਤਾ ’ਤੇ ਇਲਾਕੇ ’ਚ ਖੁਸ਼ੀ ਦਾ ਮਾਹੌਲ ਹੈ ।

ਅਨਮੋਲ ਦੀ ਇਸ ਉਪਲਬਧੀ ਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨਿਹੋਤਰੀ ਨੇ ਵੀਡੀਓ ਕਾਲ ਰਾਹੀਂ ਉਸ ਨੂੰ ਵਧਾਈ ਦਿੱਤੀ ਅਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਧੀਆਂ ਲਗਾਤਾਰ ਐਜੂਕੇਸ਼ਨ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਨਮੋਲ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਬਣੇਗੀ । ਇਸ ਦੌਰਾਨ ਰਾਜੇਸ਼ ਧਰਮਾਣੀ ਅਤੇ ਪਾਲਮਪੁਰ ਦੇ ਸਥਾਨਕ ਵਿਧਾਇਕ ਆਸ਼ੀਸ਼ ਬੁਟੇਲ ਵੀ ਮੌਜੂਦ ਰਹੇ। ਸਾਰੇ ਆਗੂਆਂ ਨੇ ਅਨਮੋਲ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਔਖੀ ਮਿਹਨਤ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਅਨਮੋਲ ਦੀ ਇਹ ਉਪਲਬਧੀ ਸੂਬੇ ਦੇ ਨੌਜਵਾਨਾਂ ਅਤੇ ਖਾਸ ਤੌਰ ਤੇ ਧੀਆਂ ਲਈ ਪ੍ਰੇਰਣਾ ਸਰੋਤ ਬਣ ਕੇ ਸਾਹਮਣੇ ਆਈ ਹੈ। ਪਰਿਵਾਰ, ਸਕੂਲ ਅਤੇ ਖੇਤਰ ਦੇ ਲੋਕਾਂ ਵਿਚ ਧੀ ਦੀ ਸਫਲਤਾ ਨੂੰ ਲੈ ਕੇ ਭਾਰੀ ਉਤਸਾਹ ਵੇਖਿਆ ਜਾ ਰਿਹਾ ਹੈ। ਪੂਰੇ ਸੂਬੇ ਵਿਚੋਂ ਅਨਮੋਲ ਨੂੰ ਵਧਾਈਆਂ ਦਾ ਸਿਲਸਿਲਾ ਜਾਰੀ ਹੈ।
 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement