ਰਾਹੁਲ-ਪ੍ਰਿਅੰਕਾ ਨਾਲ ਮਿਲੇ ਸਿੱਧੂ, ਛੱਡ ਸਕਦੇ ਨੇ ਪੰਜਾਬ ਦੇ ਮੰਤਰੀ ਦਾ ਅਹੁਦਾ
Published : Jun 10, 2019, 11:11 am IST
Updated : Jun 10, 2019, 11:11 am IST
SHARE ARTICLE
navjot singh sidhu met rahul gandhi in delhi
navjot singh sidhu met rahul gandhi in delhi

ਪੰਜਾਬ ਵਿਚ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਝਗੜਾ ਦਿੱਲੀ ਤੱਕ ਪਹੁੰਚ ਗਿਆ ਹੈ।

ਨਵੀਂ ਦਿੱਲੀ: ਪੰਜਾਬ ਵਿਚ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਝਗੜਾ ਦਿੱਲੀ ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸ ਦਿੱਤੀਆਂ ਹਨ।

navjot singh sidhu met rahul gandhi in delhinavjot singh sidhu met rahul gandhi in delhi

ਦਰਅਸਲ, ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਿੱਧਾ ਟਕਰਾਅ ਚੱਲ ਰਿਹਾ ਹੈ। ਇਸੇ ਦਰਮਿਆਨ ਕੈਪਟਨ ਨੇ ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ, ਜੋ ਸਿੱਧੂ ਨੇ ਹਾਲੇ ਤਕ ਨਹੀਂ ਸੰਭਾਲਿਆ ਹੈ ਪਰ ਜੋ ਹਾਲਾਤ ਹਨ ਉਸ ਤੋਂ ਜਾਪਦਾ ਹੈ ਕਿ ਉਹ ਨਵਾਂ ਮੰਤਰਾਲਾ ਨਹੀਂ ਸੰਭਾਲਣਗੇ।



 

ਸਿੱਧੂ ਨੇ ਕਹਿ ਦਿੱਤਾ ਸੀ ਕਿ ਉਹ ਪਾਰਟੀ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਹੀ ਅਗਲਾ ਫੈਸਲਾ ਲੈਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਫਰੈਂਡਲੀ ਮੈਚ ਸਬੰਧੀ ਬਿਆਨ ਦਿੱਤਾ ਸੀ, ਜਿਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਤੇ ਹੋਰ ਸ਼ਹਿਰੀ ਸੀਟਾਂ 'ਤੇ ਕਾਂਗਰਸ ਦੀ ਹੋਈ ਹਾਰ ਦਾ ਠੀਕਰਾ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹ ਦਿੱਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement