
ਕਠੂਆ ਜਬਰ-ਜ਼ਨਾਹ ਤੇ ਕਤਲ ਮਾਮਲੇ 'ਚ ਅਦਾਲਤ ਵਲੋਂ 5 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਕੀਤਾ ਗਿਆ।
ਪਠਾਨਕੋਟ : ਕਠੂਆ ਜਬਰ-ਜ਼ਨਾਹ ਤੇ ਕਤਲ ਮਾਮਲੇ 'ਚ ਅਦਾਲਤ ਵਲੋਂ 5 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਆਖਰੀ ਦੌਰ ਦੀ ਸੁਣਵਾਈ ਤੇ ਬਹਿਸ ਪੂਰੀ ਹੋਣ ਤੋਂ ਬਾਅਦ ਇਸ ਮਾਮਲੇ 'ਚ ਜ਼ਿਲਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ ਸੀ।
pathankot kathua rape case
ਇਸ ਮਾਮਲੇ 'ਚ 7 ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ 'ਚੋਂ ਅਦਾਲਤ ਨੇ 6 ਨੂੰ ਦੋਸ਼ੀ ਕਰਾਰ ਕਰ ਦਿੱਤਾ ਗਿਆ, ਜਿਨ੍ਹਾਂ 'ਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ ਜਦਕਿ 1 ਨੂੰ ਬਰੀ ਕਰ ਦਿੱਤਾ ਗਿਆ ਹੈ।