ਵੱਡੀ ਖ਼ਬਰ: ਦੇਸ਼ ’ਚ ਪਹਿਲੀ ਵਾਰ Corona ਦੇ Active Cases ਤੋਂ ਜ਼ਿਆਦਾ ਵਧੀ ਠੀਕ ਹੋਣ ਦੀ ਗਿਣਤੀ
Published : Jun 10, 2020, 5:25 pm IST
Updated : Jun 12, 2020, 9:39 am IST
SHARE ARTICLE
Patients recovering from corona exceeded active case for the first time
Patients recovering from corona exceeded active case for the first time

ਦੇਸ਼ ਵਿਚ ਫਿਲਹਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 76 ਹਜ਼ਾਰ...

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚ ਇਖ ਰਾਹਤ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਹੁਣ ਭਾਰਤ ਵਿਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਐਕਟਿਵ ਕੇਸ ਤੋਂ ਜ਼ਿਆਦਾ ਹੋ ਗਈ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਦਾ ਮਤਲਬ ਹੈ ਕਿ ਦੇਸ਼ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ 50 ਪ੍ਰਤੀਸ਼ਤ ਤੋਂ ਪਾਰ ਹੋ ਗਿਆ ਹੈ।

Coronavirus Coronavirus

ਦੇਸ਼ ਵਿਚ ਫਿਲਹਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 76 ਹਜ਼ਾਰ 583 ਹੋ ਗਈ ਹੈ। ਇਸ ਵਿਚ ਇਕ ਲੱਖ 33 ਹਜ਼ਾਰ 632 ਐਕਟਿਵ ਕੇਸ ਹਨ। ਜਿੱਥੇ ਹੁਣ ਤਕ ਇਸ ਮਹਾਂਮਾਰੀ ਤੋਂ 7745 ਲੋਕਾਂ ਦੀ ਮੌਤ ਹੋਈ ਹੈ ਉੱਥੇ ਹੀ ਇਕ ਲੱਖ 35 ਹਜ਼ਾਰ 205 ਲੋਕ ਇਸ ਵਾਇਰਸ ਤੋਂ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਵਿਭਾਗ ਦੇ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ।

Coronavirus Coronavirus

ਕੋਵਿਡ -19 ਦੇ ਲਗਭਗ 10,000 ਨਵੇਂ ਮਾਮਲੇ ਬੁੱਧਵਾਰ ਸਵੇਰੇ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਸਾਹਮਣੇ ਆਏ ਹਨ। ਭਾਰਤ ਵਿੱਚ, ਲਗਾਤਾਰ ਛੇਵੇਂ ਦਿਨ ਕੋਰੋਨਾ ਦੇ 9,500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਇਸ ਲਾਗ ਕਾਰਨ 279 ਲੋਕਾਂ ਦੀ ਮੌਤ ਹੋ ਗਈ।

Corona Corona Virus

ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਕ੍ਰਿਟੀਕਲ ਕੇਅਰ ਐਂਡ ਸਲੀਪ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਡਾ: ਨੀਰਜ ਗੁਪਤਾ ਨੇ ਕਿਹਾ ਕਿ ਅੰਕੜਿਆਂ ਅਨੁਸਾਰ ਦੇਸ਼ ਵਿਚ ਜ਼ਿਆਦਾ ਤੋਂ ਜ਼ਿਆਦਾ ਮਰੀਜ਼ ਠੀਕ ਹੋ ਰਹੇ ਹਨ, ਜੋ ਕਿ ਗਲੋਬਲ ਰੁਝਾਨ ਦੇ ਅਨੁਕੂਲ ਹੈ ਕਿ 80 ਪ੍ਰਤੀਸ਼ਤ ਤੋਂ ਜ਼ਿਆਦਾ ਕੋਰੋਨਾ ਵਾਇਰਸ ਮਰੀਜ਼ਾਂ ਵਿਚ ਬਿਮਾਰੀ ਦੇ ਮਾਮੂਲੀ ਲੱਛਣ ਦਿਖਾਈ ਦੇਣ ਅਤੇ 100 ਪ੍ਰਤੀਸ਼ਤ ਤੰਦਰੁਸਤ ਹੋਣ ਦੀ ਵਧੇਰੇ ਸੰਭਾਵਨਾ ਹੁੰਦੀ ਹੈ।

coronaviruscoronavirus

ਉਨ੍ਹਾਂ ਅੱਗੇ ਕਿਹਾ ਕਿ ਇਹ ਅੰਕੜੇ ਭਾਰਤ ਦੇ ਉਨ੍ਹਾਂ ਲੋਕਾਂ ਨੂੰ ਉਮੀਦ ਬਖਸ਼ਣੇ ਚਾਹੀਦੇ ਹਨ ਜੋ ਇਸ ਲਾਗ ਕਾਰਨ ਮੌਤ ਤੋਂ ਡਰਦੇ ਹਨ। ਲੋਕਾਂ ਨੂੰ ਜਿੰਨਾ ਹੋ ਸਕੇ ਸਮਾਜਿਕ ਦੂਰੀ ਅਤੇ ਸਾਫ ਸਫਾਈ ਨਾਲ ਸਬੰਧਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Corona VirusCorona Virus

ਜੌਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ, ਬ੍ਰਾਜ਼ੀਲ, ਰੂਸ ਅਤੇ ਬ੍ਰਿਟੇਨ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਭਾਰਤ ਪੰਜਵਾਂ ਦੇਸ਼ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement