ਦਰਿੰਦਗੀ ਦਾ ਸ਼ਿਕਾਰ ਹੋਈ ਭਾਜਪਾ ਆਗੂ ਦੀ ਧੀ, ਜਬਰ ਜਨਾਹ ਕਰ ਦਰਖ਼ਤ ਨਾਲ ਲਟਕਾਈ ਲਾਸ਼
Published : Jun 10, 2021, 10:09 am IST
Updated : Jun 10, 2021, 11:17 am IST
SHARE ARTICLE
Jharkhand BJP leader's daughter found hanging from tree
Jharkhand BJP leader's daughter found hanging from tree

ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸ ਦੀ ਅੱਖ ਕੱਢ ਕੇ ਲਾਸ਼ ਨੂੰ ਦਰਖ਼ਤ ਨਾਲ ਲਟਕਾ ਦਿੱਤਾ ਗਿਆ।

ਰਾਂਚੀ: ਝਾਰਖੰਡ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਜਪਾ ਆਗੂ (BJP Leader) ਦੀ ਧੀ ਕੁਝ ਲੋਕਾਂ ਦੀ ਹੈਵਾਨੀਅਤ ਦਾ ਸ਼ਿਕਾਰ ਹੋ ਗਈ। ਦਰਅਸਲ ਪਲਾਮੂ ਜ਼ਿਲ੍ਹੇ ਵਿਚ ਸਥਾਨਕ ਭਾਜਪਾ ਨੇਤਾ ਦੀ 16 ਸਾਲ ਦੀ ਧੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।

Jharkhand BJP leader's daughter found hanging from treeJharkhand BJP leader's daughter found hanging from tree

 ਇਹ ਵੀ ਪੜ੍ਹੋ:  ਡੀ.ਆਈ.ਜੀ. ਏ.ਐਸ. ਅਟਵਾਲ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਗੋਲੀਆਂ ਨਾਲ ਭੁੰਨਣ ਦਾ ਮਸਲਾ

ਇਸ ਤੋਂ ਪਹਿਲਾਂ ਉਸ ਨਾਲ ਬਲਾਤਕਾਰ (Rape) ਕੀਤਾ ਗਿਆ ਅਤੇ ਫਿਰ ਉਸ ਦੀ ਅੱਖ ਕੱਢ ਕੇ ਲਾਸ਼ ਨੂੰ ਦਰਖ਼ਤ ਨਾਲ ਲਟਕਾ ਦਿੱਤਾ ਗਿਆ। ਪੁਲਿਸ (Police) ਨੇ ਇਸ ਮਾਮਲੇ ਵਿਚ ਪ੍ਰਦੀਮ ਕੁਮਾਰ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾ ਰਹੀ ਹੈ ਜਦੋਂ ਪੀੜਤ ਲੜਕੀ ਸਵੇਰੇ 10 ਵਜੇ ਘਰ ਤੋਂ ਬਾਹਰ ਗਈ ਪਰ ਵਾਪਸ ਘਰ ਨਹੀਂ ਪਰਤੀ।

Rape CaseRape Case

ਹੋਰ ਪੜ੍ਹੋ: ਸਾਲ ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਅਸਮਾਨ ਵਿਚ ਦੇਖਣ ਨੂੰ ਮਿਲੇਗੀ ਰਿੰਗ ਆਫ਼ ਫਾਇਰ

ਇਸ ਤੋਂ ਬਾਅਦ ਪਰਿਵਾਰ ਨੇ ਲੜਕੀ ਨੂੰ ਲ਼ੱਭਣਾ ਸ਼ੁਰੂ ਕੀਤਾ। ਲੜਕੀ ਦੀ ਕੋਈ ਜਾਣਕਾਰੀ ਨਾ ਮਿਲਣ ’ਤੇ ਪਰਿਵਾਰ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੂੰ ਬੀਤੇ ਦਿਨ ਲੜਕੀ ਦੀ ਲਾਸ਼ ਜੰਗਲ ਵਿਚ ਲਟਕਦੀ ਮਿਲੀ। ਪੁਲਿਸ ਨੂੰ ਉਸ ਥਾਂ ਤੋਂ ਇਕ ਮੋਬਾਈਲ ਫੋਨ ਵੀ ਬਰਾਮਦ ਹੋਇਆ। ਇਸ ਅਧਾਰ ’ਤੇ ਪੁਲਿਸ ਨੇ ਪ੍ਰਦੀਪ ਕੁਮਾਰ ਦੀ ਗ੍ਰਿਫਤਾਰੀ ਕੀਤੀ ਹੈ।

DeathDeath

ਹੋਰ ਪੜ੍ਹੋ: ਬੋਮਾਨ ਇਰਾਨੀ ਦੀ ਮਾਂ ਦੀ ਹੋਈ ਮੌਤ, ਅਭਿਨੇਤਾ ਨੇ ਭਾਵੁਕ ਪੋਸਟ ਲਿਖ ਕੇ ਦਿੱਤੀ ਜਾਣਕਾਰੀ

ਲੜਕੀ ਦੇ ਪਿਤਾ ਅਤੇ ਭਾਜਪਾ ਆਗੂ ਨੇ ਕਿਹਾ ਕਿ ਉਹਨਾਂ ਦੀ ਬੇਟੀ ਨਾਲ ਸਮੂਹਿਕ ਜਬਰ ਜਨਾਹ (Gang rape) ਹੋਇਆ ਸੀ ਅਤੇ ਬਾਅਦ ਵਿਚ ਉਸ ਦੀ ਅੱਖ ਵੀ ਕੱਢ ਦਿੱਤੀ ਗਈ। ਉਹਨਾਂ ਦੱਸਿਆ ਕਿ ਲੜਕੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Jharkhand, Ranchi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement