ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 
Published : Jun 10, 2022, 3:46 pm IST
Updated : Jun 10, 2022, 3:46 pm IST
SHARE ARTICLE
Patiala House Court remanded Lawrence Bishnoi in police custody for four days
Patiala House Court remanded Lawrence Bishnoi in police custody for four days

ਅੱਜ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਕੀਤਾ ਸੀ ਪਟਿਆਲਾ ਹਾਊਸ ਕੋਰਟ 'ਚ ਪੇਸ਼ 

ਨਵੀਂ ਦਿੱਲੀ : ਪੰਜਾਬ ਆਰਮਜ਼ ਐਕਟ ਦੇ ਇੱਕ ਪੁਰਾਣੇ ਮਾਮਲੇ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ 'ਚ ਦਿੱਲੀ ਪੁਲਿਸ ਦੱਖਣੀ ਰੇਂਜ ਦੇ ਵਿਸ਼ੇਸ਼ ਸੈੱਲ ਨੇ ਬਿਸ਼ਨੋਈ ਦੀ ਚਾਰ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਸੁਣਵਾਈ ਦੌਰਾਨ ਪੁਲਿਸ ਨੇ ਬਿਸ਼ਨੋਈ ਤੋਂ 20 ਮਿੰਟ ਤੱਕ ਪੁੱਛਗਿੱਛ ਕੀਤੀ ਅਤੇ ਫਿਰ ਅਦਾਲਤ ਨੇ ਉਸ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।

Lawrence BishnoiLawrence Bishnoi

ਪੁਲਿਸ ਅਨੁਸਾਰ ਪੰਜਾਬ ਦੇ ਇੱਕ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਨੂੰ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਉਸਨੂੰ ਵਾਰਦਾਤ ਨੂੰ ਅੰਜਾਮ ਦੇਣ ਲਈ ਹਥਿਆਰ ਦਿੱਤੇ ਸਨ।  ਭਗਵਾਨਪੁਰੀ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।  ਦਿੱਲੀ ਪੁਲਿਸ ਇਸ ਮਾਮਲੇ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਮੰਗ 'ਤੇ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਸੀ। ਪੁਲਿਸ ਨੇ ਅਦਾਲਤ ਨੂੰ ਲਾਰੈਂਸ ਬਿਸ਼ਨੋਈ ਤੋਂ ਹੋਰ ਪੁੱਛਗਿੱਛ ਕਰਨ ਦੀ ਲੋੜ ਦੱਸੀ ਸੀ ਤਾਂ ਜੋ ਅਸਲਾ ਐਕਟ ਦੇ ਤਹਿਤ ਹੋਰ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ।

Lawrence BishnoiLawrence Bishnoi

ਪਿਛਲੀ ਸੁਣਵਾਈ 'ਚ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ 'ਚ ਛਾਪੇਮਾਰੀ ਕੀਤੀ ਗਈ ਸੀ ਪਰ ਉਹ ਨਹੀਂ ਮਿਲੇ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਲਤ ਨੂੰ ਦੱਸਿਆ ਕਿ ਆਰਮਜ਼ ਐਕਟ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਤਿੰਨ ਨਾਮ ਸਾਹਮਣੇ ਆਏ ਹਨ, ਉਨ੍ਹਾਂ ਦੀ ਭਾਲ ਕੀਤੀ ਜਾਣੀ ਹੈ। ਸਪੈਸ਼ਲ ਸੈੱਲ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਨਹੀਂ ਲੈ ਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨਾਲ ਸਬੰਧਤ ਜੋ ਵੀ ਜਾਣਕਾਰੀ ਉਹ ਦੇ ਰਿਹਾ ਹੈ, ਉਹ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਜਾ ਰਹੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement