ਨੁਪੁਰ ਸ਼ਰਮਾ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ, ਸੜਕਾਂ 'ਤੇ ਆਏ ਲੋਕਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
Published : Jun 10, 2022, 6:11 pm IST
Updated : Jun 10, 2022, 6:11 pm IST
SHARE ARTICLE
Protest Against Nupur Sharma in several parts of country
Protest Against Nupur Sharma in several parts of country

ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਬੰਗਾਲ ਦੇ ਕਈ ਸ਼ਹਿਰਾਂ 'ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਲੋਕ ਸੜਕਾਂ 'ਤੇ ਉਤਰ ਆਏ ਅਤੇ ਨੁਪੁਰ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।


ਨਵੀਂ ਦਿੱਲੀ: ਪੈਗੰਬਰ ਮੁਹੰਮਦ 'ਤੇ ਵਿਵਾਦਿਤ ਟਿੱਪਣੀ ਤੋਂ ਬਾਅਦ ਭਾਜਪਾ ’ਚੋਂ ਕੱਢੀ ਗਈ ਆਗੂ ਨੁਪੁਰ ਸ਼ਰਮਾ ਖ਼ਿਲਾਫ਼ ਸ਼ੁੱਕਰਵਾਰ ਨੂੰ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਏ। ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਬੰਗਾਲ ਦੇ ਕਈ ਸ਼ਹਿਰਾਂ 'ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਲੋਕ ਸੜਕਾਂ 'ਤੇ ਉਤਰ ਆਏ ਅਤੇ ਨੁਪੁਰ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿਚ ਪੱਥਰਬਾਜ਼ੀ ਅਤੇ ਭੰਨਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ। ਪ੍ਰਯਾਗਰਾਜ ਵਿਚ ਪ੍ਰਦਰਸ਼ਨਕਾਰੀਆਂ ਨੇ ਇਕ PAC ਟਰੱਕ ਨੂੰ ਵੀ ਅੱਗ ਲਗਾ ਦਿੱਤੀ। ਕਰਨਾਟਕ ਵਿਚ ਨੁਪੁਰ ਦਾ ਪੁਤਲਾ ਫੂਕਿਆ ਗਿਆ। ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਵੀ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ।

Protest Against Nupur Sharma in several parts of country Protest Against Nupur Sharma in several parts of country

ਲੁਧਿਆਣਾ ਜਾਮਾ ਮਸਜਿਦ ਵਿਖੇ ਪੰਜਾਬ ਦੇ ਸ਼ਾਹੀ ਇਮਾਮ ਵੱਲੋਂ ਪੈਗੰਬਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੇ ਸੱਦੇ 'ਤੇ ਕੀਤਾ ਗਿਆ ਸੀ। ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਮਜਲਿਸ ਅਹਿਰਾਰ ਇਸਲਾਮ ਹਿੰਦ ਵੱਲੋਂ ਨੁਪੁਰ ਸ਼ਰਮਾ ਅਤੇ ਨਵੀਨ ਜਿੰਦਲ ਦੇ ਪੁਤਲੇ ਫੂਕੇ ਗਏ। ਇਕ ਦਿਨ ਪਹਿਲਾਂ ਹੀ ਦਿੱਲੀ ਪੁਲਿਸ ਨੇ ਨੁਪੁਰ ਸਮੇਤ 33 ਲੋਕਾਂ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦਾ ਮਾਮਲਾ ਦਰਜ ਕੀਤਾ ਹੈ। ਉਸ ਦੇ ਖ਼ਿਲਾਫ਼ ਮੁੰਬਈ 'ਚ ਵੀ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਉਸ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ ਕਿਉਂਕਿ ਉਸ ਨੂੰ ਜਾਨੋਂ ਮਾਰਨ ਅਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਸਨ।

Protest Against Nupur Sharma in several parts of country Protest Against Nupur Sharma in several parts of country

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ, ਸਹਾਰਨਪੁਰ, ਬਾਰਾਬੰਕੀ, ਮੁਰਾਦਾਬਾਦ, ਉਨਾਓ, ਦੇਵਬੰਦ ਸਮੇਤ ਕਈ ਸ਼ਹਿਰਾਂ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨ ਕੀਤੇ ਗਏ। ਸਹਾਰਨਪੁਰ ਵਿਚ ਭੰਨਤੋੜ ਅਤੇ ਪ੍ਰਯਾਗਰਾਜ ਵਿਚ ਪੱਥਰਬਾਜ਼ੀ ਹੋਈ। ਪ੍ਰਦਰਸ਼ਨਕਾਰੀਆਂ ਨੇ ਪ੍ਰਯਾਗਰਾਜ ਵਿਚ ਇਕ ਪੀਏਸੀ ਟਰੱਕ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ ’ਤੇ ਪੁਲਿਸ ਨੂੰ ਸਥਿਤੀ ’ਤੇ ਕਾਬੂ ਪਾਉਣ ਲਈ ਲਾਠੀਚਾਰਜ ਕਰਨਾ ਪਿਆ। ਭੀਮ ਆਰਮੀ ਦੇ ਮੁਖੀ ਸਤਪਾਲ ਤੰਵਰ ਨੇ ਨੁਪੁਰ ਸ਼ਰਮਾ ਦੀ ਜੀਭ ਕੱਟਣ ਵਾਲੇ ਨੂੰ ਇਕ ਕਰੋੜ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

Nupur sharmaNupur sharma

ਦਿੱਲੀ ਦੀ ਜਾਮਾ ਮਸਜਿਦ 'ਚ ਜੁੰਮੇ ਦੀ ਨਮਾਜ਼ ਲਈ ਲਗਭਗ 1500 ਲੋਕ ਇਕੱਠੇ ਹੋਏ ਸਨ। ਨਮਾਜ਼ ਤੋਂ ਬਾਅਦ ਕਰੀਬ 300 ਲੋਕ ਬਾਹਰ ਆ ਗਏ ਅਤੇ ਨੁਪੁਰ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਸਾਡੇ ਵੱਲੋਂ ਵਿਰੋਧ ਦਾ ਕੋਈ ਸੱਦਾ ਨਹੀਂ ਆਇਆ। ਨਮਾਜ਼ ਅਦਾ ਕਰਨ ਤੋਂ ਬਾਅਦ ਨਮਾਜ਼ੀ ਬਾਹਰ ਆਏ ਅਤੇ ਅਚਾਨਕ ਨਮਾਜ਼ ਅਦਾ ਕਰਨ ਲੱਗੇ। ਅਸੀਂ ਨਹੀਂ ਜਾਣਦੇ ਕਿ ਪ੍ਰਦਰਸ਼ਨਕਾਰੀ ਕੌਣ ਹਨ? ਮੈਨੂੰ ਲੱਗਦਾ ਹੈ ਕਿ ਉਹ ਏਆਈਐਮਆਈਐਮ ਦੇ ਮੈਂਬਰ ਜਾਂ ਓਵੈਸੀ ਦੇ ਬੰਦੇ ਹਨ। ਕਰਨਾਟਕ ਦੇ ਬੇਲਗਾਵੀ ਵਿਚ ਸ਼ੁੱਕਰਵਾਰ ਨੂੰ ਫੋਰਟ ਰੋਡ ’ਤੇ ਇਕ ਮਸਜਿਦ ਨੇੜੇ ਬਿਜਲੀ ਦੀ ਰਾਤ ਨਾਲ ਭਾਜਪਾ ਦੀ ਨੁਪੁਰ ਸ਼ਰਮਾ ਦਾ ਪੁਤਲਾ ਲਟਕਿਆ ਮਿਲਿਆ। ਹਾਲਾਂਕਿ ਪੁਲਿਸ ਨੇ ਨਗਰ ਨਿਗਮ ਦੇ ਨਾਲ ਮਿਲ ਕੇ ਇਸ ਨੂੰ ਤੁਰੰਤ ਹਟਾ ਦਿੱਤਾ।

Protest Against Nupur Sharma in several parts of country Protest Against Nupur Sharma in several parts of country

ਕਸ਼ਮੀਰ ਦੇ ਸ਼੍ਰੀਨਗਰ ਅਤੇ ਕਈ ਹੋਰ ਸ਼ਹਿਰਾਂ ਵਿਚ ਨੁਪੁਰ ਸ਼ਰਮਾ ਦੀ ਟਿੱਪਣੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇੱਥੇ ਵੀ ਪ੍ਰਦਰਸ਼ਨ ਨਮਾਜ਼ ਤੋਂ ਬਾਅਦ ਸ਼ੁਰੂ ਹੋਏ। ਕਈ ਪੋਸਟਰ ਵੀ ਦਿਖੇ, ਜਿਸ ਵਿਚ ਪੈਗੰਬਰ ਮੁਹੰਮਦ ਦਾ ਅਪਮਾਨ ਕਰਨ ਵਾਲੇ ਦਾ ਸਿਰ ਕੱਟ ਕੇ ਸਿਆਉਣ ਦੀ ਗੱਲ਼ ਕਹੀ ਗਈ ਹੈ। ਕੋਲਕਾਤਾ ਅਤੇ ਹਾਵੜਾ 'ਚ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਕਿਹਾ ਕਿ ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਵਾਲੇ ਦਾ ਮਾੜਾ ਅੰਤ ਕਰਨਾ ਚਾਹੀਦਾ ਹੈ। ਭੀੜ ਵਿਚ ਸ਼ਾਮਲ ਲੋਕਾਂ ਨੇ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਹੰਗਾਮਾ ਵੀ ਕੀਤਾ, ਜਿਸ ਤੋਂ ਬਾਅਦ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਝਾਰਖੰਡ ਦੇ ਰਾਂਚੀ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੇਨ ਰੋਡ ’ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹੰਗਾਮਾ ਅਤੇ ਪੱਥਰਬਾਜ਼ੀ ਵੀ ਹੋਈ। ਪੁਲਿਸ ਨੂੰ ਹਵਾਈ ਫਾਇਰਿੰਗ ਕਰਨੀ ਪਈ। ਇਸ ਤੋਂ ਇਲਾਵਾ ਤੇਲੰਗਾਨਾ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement