ਵਿਆਹ ਵਾਲੇ ਘਰ ਵਿਛੇ ਸੱਥਰ, ਹੋਇਆ ਧਮਾਕਾ, ਤਿੰਨ ਬੱਚਿਆਂ ਦੀ ਹੋਈ ਮੌਤ

By : GAGANDEEP

Published : Jun 10, 2023, 1:41 pm IST
Updated : Jun 10, 2023, 1:41 pm IST
SHARE ARTICLE
PHOTO
PHOTO

4 ਲੋਕ ਗੰਭੀਰ ਜਖ਼ਮੀ

 

ਭਿੰਡ: ਮੱਧ ਪ੍ਰਦੇਸ਼ ਦੇ ਭਿੰਡ 'ਚ ਸ਼ਨੀਵਾਰ ਸਵੇਰੇ 6.30 ਵਜੇ ਇਕ ਘਰ 'ਚ ਧਮਾਕਾ ਹੋਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਘਟਨਾ ਗੋਰਮੀ ਥਾਣਾ ਖੇਤਰ ਦੇ ਡੇਲੇ ਦੇ ਪੁਰਾ ਪਿੰਡ ਦੀ ਹੈ। ਧਮਾਕੇ ਤੋਂ ਬਾਅਦ ਘਰ ਨੂੰ ਅੱਗ ਲੱਗ ਗਈ। ਤਿੰਨ ਮਾਸੂਮ ਭੈਣ-ਭਰਾ, ਇਕ ਜੋੜਾ ਅਤੇ ਦੋ ਔਰਤਾਂ ਇਸ ਦੀ ਲਪੇਟ ਵਿਚ ਆ ਗਈਆਂ। ਜ਼ਖ਼ਮੀਆਂ ਨੂੰ ਮੁੱਢਲਾ ਸਿਹਤ ਕੇਂਦਰ ਗੋਰਮੀ ਵਿਖੇ ਲਿਜਾਇਆ ਗਿਆ। ਜੋੜੇ ਨੂੰ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਗਵਾਲੀਅਰ ਰੈਫਰ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਦੋ ਦਿਨ ਤੱਕ ਕਮਰੇ ਅੰਦਰ ਸੜਦੀ ਰਹੀ ਲਾਸ਼

ਜਿਸ ਘਰ 'ਚ ਇਹ ਹਾਦਸਾ ਵਾਪਰਿਆ, ਉਥੇ ਪਰਿਵਾਰ 'ਚ ਛੋਟੇ ਬੇਟੇ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਉੱਡ ਗਈ। ਪਰਿਵਾਰ ਨੇ ਪੁਲਿਸ ਨੂੰ ਦਸਿਆ ਹੈ ਕਿ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਅੱਗ ਲੱਗੀ। ਪੁਲਿਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਐਫਐਸਐਲ ਦੀ ਟੀਮ ਵੀ ਜਾਂਚ ਕਰ ਰਹੀ ਹੈ, ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਾਦਸਾ ਕਿਵੇਂ ਵਾਪਰਿਆ।

ਇਹ ਵੀ ਪੜ੍ਹੋ: ਹਰਿਆਣਾ ਦੇ ਵਿਚ ਟੁੱਟੇਗਾ BJP-JJP ਗਠਜੋੜ? ਜਾਣੋ ਕੀ ਬੋਲੇ ਡਿਪਟੀ CM ਦੁਸ਼ਯੰਤ ਚੌਟਾਲਾ  

ਭਿੰਡ ਦੇ ਐਸਪੀ ਮਨੀਸ਼ ਖੱਤਰੀ ਨੇ ਦਸਿਆ ਕਿ ਹਾਦਸੇ ਵਿਚ ਅਰਵਿੰਦ ਕਾਦੇਰੇ ਦੇ ਪੁੱਤਰ ਕਾਰਤਿਕ (4), ਬੇਟੀ ਭਾਵਨਾ (10) ਅਤੇ ਭੈਣ ਦੀ ਬੇਟੀ ਪਰੀ (4) ਦੀ ਮੌਤ ਹੋ ਗਈ। ਅਰਵਿੰਦ ਦੇ ਪਿਤਾ ਅਖਿਲੇਸ਼ ਕਾਦੇਰੇ (50), ਪੁੱਤਰ ਰੁਸਤਮ, ਮਾਂ ਵਿਮਲਾ (45), ਪਤਨੀ ਮੀਰਾ ਕਾਦੇਰੇ (30) ਅਤੇ ਭੈਣ ਪੂਜਾ ਕਾਦੇਰੇ, ਪਤਨੀ ਨੰਦੂ ਕਾਦੇਰੇ ਜ਼ਖ਼ਮੀ ਹਨ।

ਪੁਲਿਸ ਮੁਤਾਬਕ ਅਖਿਲੇਸ਼ ਅਤੇ ਉਨ੍ਹਾਂ ਦੀ ਪਤਨੀ ਨੂੰ ਗੰਭੀਰ ਹਾਲਤ 'ਚ ਗਵਾਲੀਅਰ ਰੈਫ਼ਰ ਕਰ ਦਿਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਘਰੇਲੂ ਗੈਸ ਸਿਲੰਡਰ ਵਿਚ ਲੀਕ ਹੋਣ ਕਾਰਨ ਅੱਗ ਲੱਗੀ ਪਰ,ਪੁਲਿਸ ਵਿਸਤ੍ਰਿਤ ਜਾਂਚ ਕਰ ਰਹੀ ਹਾਂ। ਦਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਉੱਡ ਗਈ। ਕਮਰੇ ਵਿਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਸੀ ਜਿਥੇ ਬੱਚੇ ਸੌਂ ਰਹੇ ਸਨ। ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ।

Location: India, Madhya Pradesh, Bhind

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement