4 YouTubers Death: ਜਨਮ ਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਹੇ 4 ਯੂਟਿਊਬਰਾਂ ਦੀ ਮੌਤ
Published : Jun 10, 2024, 3:59 pm IST
Updated : Jun 10, 2024, 3:59 pm IST
SHARE ARTICLE
 4 YouTubers death Uttar Pradesh news in punjab
4 YouTubers death Uttar Pradesh news in punjab

4 YouTubers Death: ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ ਹਾਦਸਾ

Death of 4 YouTubers returning from birthday party news: ਉੱਤਰ ਪ੍ਰਦੇਸ਼ ਦੇ ਅਮਰੋਹਾ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਥੇ 4 ਦੋਸਤ ਜਨਮਦਿਨ ਦੀ ਪਾਰਟੀ ਤੋਂ ਹੱਸਦੇ ਖੇਡਦੇ ਹੋਏ ਵਾਪਸ ਆ ਰਹੇ ਸਨ, ਪਰ ਪਲ ਵਿੱਚ ਹੀ ਉਨ੍ਹਾਂ ਦੀਆਂ ਖੁਸ਼ੀ ਸੋਗ ਵਿੱਚ ਬਦਲ ਗਈ। ਚਾਰੋਂ ਦੋਸਤ ਰਸਤੇ ਵਿੱਚ ਹੀ ਮੌਤ ਦੇ ਮੂੰਹ ਵਿੱਚ ਜਾ ਪਏ। ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨਾਲ ਕੁਚਲ ਗਈਆਂ।

ਇਹ ਵੀ ਪੜ੍ਹੋ: Mehndipur News: ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ, ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ  

ਹਾਦਸੇ ਵਿਚ ਕਾਰ ਵਿਚ ਸਵਾਰ ਚਾਰ ਯੂਟਿਊਬਰ, ਲੱਕੀ ਚੌਧਰੀ, ਸਲਮਾਨ, ਸ਼ਾਹਰੁਖ ਅਤੇ ਸ਼ਾਹਨਵਾਜ਼ ਦੀ ਮੌਤ ਹੋ ਗਈ। ਇਹ ਚਾਰੇ ਦੋਸਤ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਹਸਨਪੁਰ ਤੋਂ ਗਜਰੌਲਾ ਸਥਿਤ ਆਪਣੇ ਦੋਸਤ ਦਾ ਜਨਮ ਦਿਨ ਮਨਾ ਕੇ ਘਰ ਪਰਤ ਰਹੇ ਸਨ ਪਰ ਕੋਤਵਾਲੀ ਹਸਨਪੁਰ ਦੀ ਮਨੋਤਾ ਚੌਕੀ ਅਧੀਨ ਪੈਂਦੇ ਇਲਾਕੇ ਵਿੱਚ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: First Parliamentary Session: ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ 18 ਜੂਨ ਤੋਂ ਹੋਵੇਗਾ ਸ਼ੁਰੂ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ  

ਮੀਡੀਆ ਰਿਪੋਰਟਾਂ ਮੁਤਾਬਕ ਹਾਦਸੇ 'ਚ ਮਰਨ ਵਾਲੇ ਚਾਰੇ ਯੂਟਿਊਬਰ ਰਾਉਂਡ 2 ਵਰਲਡ ਯੂਟਿਊਬ ਚੈਨਲ 'ਤੇ ਕਾਮੇਡੀ ਵੀਡੀਓ ਬਣਾ ਕੇ ਲੋਕਾਂ ਦਾ ਮਨੋਰੰਜਨ ਕਰਦੇ ਸਨ। ਮ੍ਰਿਤਕਾਂ ਦੀ ਪਛਾਣ 17 ਸਾਲਾ ਲੱਕੀ ਚੌਧਰੀ ਪੁੱਤਰ ਬਬਲੂ, 17 ਸਾਲਾ ਸਲਮਾਨ ਪੁੱਤਰ ਤਹਿਸੀਮ, 18 ਸਾਲਾ ਸ਼ਾਹਰੁਖ ਪੁੱਤਰ ਅਬਾਦਨ ਅਤੇ 19 ਸਾਲਾ ਸ਼ਾਹਨਵਾਜ਼ ਪੁੱਤਰ ਮਕਸੂਦ ਵਾਸੀ ਨਵਾਦਾ ਰੋਡ ਗਜਰੌਲਾ ਵਜੋਂ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਾਦਸੇ ਵਿੱਚ ਉਨ੍ਹਾਂ ਦੇ ਦੋਸਤ ਜੈਦ ਅਤੇ ਬਿਲਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੀ ਕਾਰ ਬੋਲੈਰੋ ਨਾਲ ਟਕਰਾ ਗਈ ਅਤੇ ਬਚਣ ਦੀ ਕੋਸ਼ਿਸ਼ ਕਰਦੇ ਹੋਏ ਪਿੱਛੇ ਤੋਂ ਆ ਰਹੀ ਕਾਰ ਨਾਲ ਟਕਰਾ ਗਈ। ਰਾਹਗੀਰਾਂ ਨੇ ਉਸ ਨੂੰ ਨੁਕਸਾਨੀ ਕਾਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਉਨ੍ਹਾਂ ਦੇ ਚਾਰ ਦੋਸਤਾਂ ਦੀ ਮੌਤ ਹੋ ਗਈ।

(For more Punjabi news apart from  4 YouTubers death Uttar Pradesh news in punjab , stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement