
ਤਿੰਨ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੀਟਾਂ ਆਜ਼ਾਦ ਵਿਧਾਇਕਾਂ ਦੇ ਅਸਤੀਫ਼ਿਆਂ ਕਾਰਨ ਖਾਲੀ ਹੋਈਆਂ
Himachal News : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਦਿੱਲੀ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਦਿੱਲੀ ਨੂੰ ਪਾਣੀ ਛੱਡਣ ਲਈ ਤਿਆਰ ਹੈ।
ਤਿੰਨ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੀਟਾਂ ਆਜ਼ਾਦ ਵਿਧਾਇਕਾਂ ਦੇ ਅਸਤੀਫ਼ਿਆਂ ਕਾਰਨ ਖਾਲੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਵੋਟਰਾਂ ਨੇ ਅਜਿਹੇ ਆਜ਼ਾਦ ਵਿਧਾਇਕ ਚੁਣੇ ਸਨ ,ਜੋ ਵਿਧਾਨ ਸਭਾ ਵਿੱਚ ਵੱਖ-ਵੱਖ ਮੁੱਦਿਆਂ ’ਤੇ ਸੂਬਾ ਸਰਕਾਰ ਜਾਂ ਵਿਰੋਧੀ ਧਿਰ ਦਾ ਸਾਥ ਦੇ ਸਕਦੇ ਸੀ।
ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੀ ਮੈਂਬਰਸ਼ਿਪ ਛੱਡਣ ਦਾ ਫੈਸਲਾ ਕਿਸ ਆਧਾਰ 'ਤੇ ਲਿਆ ਹੈ ,ਇਹ ਗੱਲ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ। ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਨਿੱਜੀ ਲਾਭ ਲਈ ਆਪਣੀ ਮੈਂਬਰਸ਼ਿਪ ਦਾਅ 'ਤੇ ਲਗਾ ਦਿੱਤੀ ਹੈ। ਇਹ ਵੀ ਦੇਖਣਾ ਹੋਵੇਗਾ ਕਿ ਭਾਜਪਾ ਇਨ੍ਹਾਂ ਤਿੰਨ ਸਾਬਕਾ ਆਜ਼ਾਦ ਵਿਧਾਇਕਾਂ ਨੂੰ ਆਪਣਾ ਉਮੀਦਵਾਰ ਐਲਾਨਦੀ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਵੋਟਰ ਇਨ੍ਹਾਂ ਸਾਬਕਾ ਵਿਧਾਇਕਾਂ ਨੂੰ ਸਵਾਲ ਕਰਨਗੇ ਕਿ ਜਦੋਂ ਉਨ੍ਹਾਂ ਨੂੰ ਪੰਜ ਸਾਲਾਂ ਲਈ ਆਪਣੇ ਹਲਕੇ ਦੀ ਅਗਵਾਈ ਕਰਨ ਲਈ ਚੁਣਿਆ ਗਿਆ ਸੀ ਤਾਂ ਉਨ੍ਹਾਂ ਨੇ ਕਿਹੜੇ ਕਾਰਨਾਂ ਕਰਕੇ ਸੂਬੇ 'ਤੇ ਉਪ ਚੋਣ ਦਾ ਬੋਝ ਪਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ (J$K) ਦੇ ਰਿਆਸੀ ਜ਼ਿਲ੍ਹੇ 'ਚ ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਹਮਲੇ 'ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।