'AAP' ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 10 ਅਗਸਤ ਤੱਕ ਖਾਲੀ ਕਰਨਾ ਹੋਵੇਗਾ ਦਫ਼ਤਰ, ਜਾਣੋ ਕੀ ਹੈ ਪੂਰਾ ਮਾਮਲਾ
Published : Jun 10, 2024, 1:38 pm IST
Updated : Jun 10, 2024, 1:39 pm IST
SHARE ARTICLE
 Supreme Court
Supreme Court

ਇਸ ਤੋਂ ਪਹਿਲਾਂ 4 ਮਾਰਚ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ

AAP Rouse Avenue office : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਰਾਹਤ ਦਿੰਦੇ ਹੋਏ ਰਾਉਸ ਐਵੇਨਿਊ ਸਥਿਤ ਪਾਰਟੀ ਦਫ਼ਤਰ ਨੂੰ ਖਾਲੀ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਣ ਪਾਰਟੀ ਨੂੰ 10 ਅਗਸਤ ਤੱਕ ਪਾਰਟੀ ਦਫ਼ਤਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। 

ਇਸ ਤੋਂ ਪਹਿਲਾਂ 4 ਮਾਰਚ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ।  ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ।

ਸੁਪਰੀਮ ਕੋਰਟ ਨੇ ਕਿਹਾ- ਇਹ ਆਖਰੀ ਮੌਕਾ ਹੈ

ਹੁਣ 'ਆਪ' ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਛੁੱਟੀ ਵਾਲੇ ਬੈਂਚ ਨੇ ਆਮ ਆਦਮੀ ਪਾਰਟੀ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਦਲੀਲਾਂ 'ਤੇ ਗੌਰ ਕਰਨ ਤੋਂ ਬਾਅਦ ਸਮਾਂ ਸੀਮਾ 10 ਅਗਸਤ ਤੱਕ ਵਧਾ ਦਿੱਤੀ ਹੈ। ਬੈਂਚ ਨੇ ਸਪੱਸ਼ਟ ਕੀਤਾ ਕਿ ਇਹ ਆਖਰੀ ਮੌਕਾ ਹੈ ਅਤੇ ਆਮ ਆਦਮੀ ਪਾਰਟੀ ਨੂੰ 10 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ 206, ਰੌਜ਼ ਐਵੇਨਿਊ ਸਥਿਤ ਇਮਾਰਤ ਤੋਂ ਆਪਣਾ ਕਬਜ਼ਾ ਛੱਡਣਾ ਹੋਵੇਗਾ।

ਵਰਨਣਯੋਗ ਹੈ ਕਿ ਰੌਜ਼ ਐਵੇਨਿਊ ਵਿੱਚ ਜਿੱਥੇ ਆਮ ਆਦਮੀ ਪਾਰਟੀ ਦਾ ਦਫ਼ਤਰ ਹੈ, ਉਹ ਜਗ੍ਹਾ ਦਿੱਲੀ ਹਾਈ ਕੋਰਟ ਕੰਪਲੈਕਸ ਨੂੰ ਅਲਾਟ ਕੀਤੀ ਗਈ ਹੈ ਅਤੇ ਇੱਥੇ ਜ਼ਿਲ੍ਹਾ ਅਦਾਲਤਾਂ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਤਜਵੀਜ਼ ਹੈ। ਸੁਪਰੀਮ ਕੋਰਟ ਨੇ 'ਆਪ' ਨੂੰ ਲੈਂਡ ਡਿਵੈਲਪਮੈਂਟ ਵਿਭਾਗ 'ਚ ਸੰਪਰਕ ਕਰਕੇ ਉਨ੍ਹਾਂ ਦੇ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਲੈਂਡ ਡਿਵੈਲਪਮੈਂਟ ਵਿਭਾਗ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਅਪੀਲ 'ਤੇ ਜਵਾਬ ਦੇਣ ਦਾ ਹੁਕਮ ਦਿੱਤਾ ਸੀ।

 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement